ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
Punjab News; ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਖੇਡ ਪ੍ਰਸ਼ਾਸਕ ਅਤੇ ਏਸ਼ੀਆਈ ਖੇਡਾਂ ਵਿੱਚ ਨਿਸ਼ਾਨੇਬਾਜ਼ੀ ‘ਚ ਭਾਰਤ ਲਈ ਪਹਿਲਾ ਗੋਲਡ ਮੈਡਲ ਜਿੱਤਣ ਵਾਲੇ ਮਹਾਨ ਖਿਡਾਰੀ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਖੇਡਾਂ ਦੀ ਦੁਨੀਆ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ […]
By :
Jaspreet Singh
Published: 27 May 2026 21:35:PM
Dr. Bhim Rao Ambedkar Birth Anniversary
Punjab News; ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਖੇਡ ਪ੍ਰਸ਼ਾਸਕ ਅਤੇ ਏਸ਼ੀਆਈ ਖੇਡਾਂ ਵਿੱਚ ਨਿਸ਼ਾਨੇਬਾਜ਼ੀ ‘ਚ ਭਾਰਤ ਲਈ ਪਹਿਲਾ ਗੋਲਡ ਮੈਡਲ ਜਿੱਤਣ ਵਾਲੇ ਮਹਾਨ ਖਿਡਾਰੀ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਖੇਡਾਂ ਦੀ ਦੁਨੀਆ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।