Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਪੱਥਰਬਾਜ਼ੀ, ਕਈ ਖਿੜਕੀਆਂ ਦੇ ਟੁੱਟੇ ਸ਼ੀਸ਼ੇ

ਮੱਧ ਪ੍ਰਦੇਸ਼ ਦੇ ਉੱਜੈਨ ’ਚ ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਪੱਥਰਬਾਜ਼ੀ ਕੀਤੇ ਜਾਣ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੌਰਾਨ ਵੰਦੇ ਭਾਰਤ ਟਰੇਨ ਦੇ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਰੇਲਵੇ ਸੁਰੱਖਿਆ ਬਲ ਦੇ ਸੂਤਰਾਂ ਨੇ ਦੱਸਿਆ ਕਿ ਸੋਮਵਾਰ ਸ਼ਾਮ ਕਰੀਬ ਸੱਤ ਵਜੇ ਉੱਜੈਨ ਰੇਲਵੇ ਸਟੇਸ਼ਨ ਤੋਂ ਲਗਭਗ 300 ਫੁੱਟ ਦੂਰੀ ’ਤੇ ਹਰੀ […]
Nishant Malyan
By : Updated On: 28 May 2026 09:17:AM
ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਪੱਥਰਬਾਜ਼ੀ, ਕਈ ਖਿੜਕੀਆਂ ਦੇ ਟੁੱਟੇ ਸ਼ੀਸ਼ੇ

ਮੱਧ ਪ੍ਰਦੇਸ਼ ਦੇ ਉੱਜੈਨ ’ਚ ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਪੱਥਰਬਾਜ਼ੀ ਕੀਤੇ ਜਾਣ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੌਰਾਨ ਵੰਦੇ ਭਾਰਤ ਟਰੇਨ ਦੇ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਰੇਲਵੇ ਸੁਰੱਖਿਆ ਬਲ ਦੇ ਸੂਤਰਾਂ ਨੇ ਦੱਸਿਆ ਕਿ ਸੋਮਵਾਰ ਸ਼ਾਮ ਕਰੀਬ ਸੱਤ ਵਜੇ ਉੱਜੈਨ ਰੇਲਵੇ ਸਟੇਸ਼ਨ ਤੋਂ ਲਗਭਗ 300 ਫੁੱਟ ਦੂਰੀ ’ਤੇ ਹਰੀ ਫਾਟਕ ਬ੍ਰਿਜ ਦੇ ਹੇਠਾਂ ਪੁਲੀਆ ਖੇਤਰ ’ਚ ਵੰਦੇ ਭਾਰਤ ਟਰੇਨ ’ਤੇ ਅਚਾਨਕ ਪੱਥਰਬਾਜ਼ੀ ਕੀਤੀ ਗਈ।

ਸੂਤਰਾਂ ਅਨੁਸਾਰ ਟਰੇਨ ਦੇ ਲੰਘਣ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਪੱਥਰਬਾਜ਼ੀ ਕਰ ਦਿੱਤੀ, ਜਿਸ ਨਾਲ ਕੋਚ ਦੀਆਂ ਚਾਰ-ਪੰਜ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਤੋਂ ਬਾਅਦ ਯਾਤਰੀਆਂ ’ਚ ਕੁਝ ਦੇਰ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਕਿਸੇ ਯਾਤਰੀ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਰੇਲਵੇ ਸੁਰੱਖਿਆ ਨਾਲ ਜੁੜੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਜਾਂਚੀ ਜਾ ਰਹੀ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News