Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਕੇਂਦਰੀ ਰਾਜ ਮੰਤਰੀ Ravneet Bittu ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ ! SC ਕਮਿਸ਼ਨ ਨੇ ਰਿਪੋਰਟ ਕੀਤੀ ਤਲਬ

ਕੇਂਦਰੀ ਰਾਜ ਮੰਤਰੀ Ravneet Bittu ਦੀਆਂ ਜਾਤੀ ਸੂਚਕ ਸ਼ਬਦ ਮਾਮਲੇ ਵਿੱਚ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਪੰਜਾਬ ਰਾਜ ਐਸੀ.ਸੀ. ਕਮਿਸ਼ਨ ਵੱਲੋਂ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਕਮਿਸ਼ਨ ਨੇ ਕੇਂਦਰੀ ਮੰਤਰੀ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ (Sangrur Police) ਤੋਂ ਰਿਪੋਰਟ ਤਲਬ ਕੀਤੀ ਹੈ। ਇਸ […]
Nishant Malyan
By : Updated On: 29 May 2026 13:48:PM
ਕੇਂਦਰੀ ਰਾਜ ਮੰਤਰੀ Ravneet Bittu ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ ! SC ਕਮਿਸ਼ਨ ਨੇ ਰਿਪੋਰਟ ਕੀਤੀ ਤਲਬ

ਕੇਂਦਰੀ ਰਾਜ ਮੰਤਰੀ Ravneet Bittu ਦੀਆਂ ਜਾਤੀ ਸੂਚਕ ਸ਼ਬਦ ਮਾਮਲੇ ਵਿੱਚ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਪੰਜਾਬ ਰਾਜ ਐਸੀ.ਸੀ. ਕਮਿਸ਼ਨ ਵੱਲੋਂ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਕਮਿਸ਼ਨ ਨੇ ਕੇਂਦਰੀ ਮੰਤਰੀ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ (Sangrur Police) ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab SC Commission) ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ।

ਇਸ਼ਤਿਹਾਰ

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।

ਕੀ ਹੈ ਰਵਨੀਤ ਬਿੱਟੂ ਦਾ ਪੂਰਾ ਵਿਵਾਦ ?

ਇਹ ਵਿਵਾਦ ਰਵਨੀਤ ਸਿੰਘ ਬਿੱਟੂ ਦੇ ਧੂਰੀ ਦੌਰੇ ਤੋਂ ਪੈਦਾ ਹੋਇਆ ਹੈ। ਨਗਰ ਨਿਗਮ ਚੋਣਾਂ ਦੇ ਮਾਹੌਲ ਵਿਚਕਾਰ, ਬਿੱਟੂ ਨੇ ਉਸ ਸਥਾਨ ‘ਤੇ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗਰਮਾ-ਗਰਮ ਬਹਿਸ ਕੀਤੀ। ਦੋਸ਼ ਹੈ ਕਿ ਇਸ ਗਰਮਾ-ਗਰਮ ਬਹਿਸ ਦੌਰਾਨ, ਉਸਨੇ ਉੱਥੇ ਮੌਜੂਦ ਪੁਲਿਸ ਕਰਮਚਾਰੀਆਂ ਅਤੇ ਹੋਰਾਂ ਵਿਰੁੱਧ ਅਪਮਾਨਜਨਕ ਅਤੇ ਜਾਤੀ ਆਧਾਰਿਤ ਗਾਲਾਂ ਦੀ ਵਰਤੋਂ ਕੀਤੀ। ਸੋਸ਼ਲ ਮੀਡੀਆ ‘ਤੇ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਕਮਿਸ਼ਨ ਨੇ ਤੁਰੰਤ ਨੋਟਿਸ ਲਿਆ।

Read Latest News and Breaking News at Daily Post TV, Browse for more News

Ad
Ad

Punjab District News