Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ […]
Khushi
By : Updated On: 30 May 2026 06:55:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਇਸ਼ਤਿਹਾਰ

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

Read Latest News and Breaking News at Daily Post TV, Browse for more News

Ad
Ad

Punjab District News