Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਹੋਸਟਲ ‘ਚ ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ; ਖਰੜ ਦੀ ਰਹਿਣ ਵਾਲੀ ਸੀ 22 ਸਾਲਾ ਅਮਨਪ੍ਰੀਤ

Baba Farid University: ਫ਼ਰੀਦਕੋਟ ਸਥਿਤ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS) ਦੇ ਹੋਸਟਲ ਵਿੱਚੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਨਰਸਿੰਗ ਹੋਸਟਲ ਵਿੱਚ ਰਹਿ ਰਹੀ ਇੱਕ 22 ਸਾਲਾ ਕੁੜੀ ਨੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਦਿਆਰਥਣ ਨੇ ਸ਼ਨੀਵਾਰ ਤੜਕੇ ਸਵੇਰੇ 2:30 ਵਜੇ ਦੇ ਕਰੀਬ ਹੋਸਟਲ ਦੇ ਕਮਰੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੋਸਟਲ ‘ਚ ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ; ਖਰੜ ਦੀ ਰਹਿਣ ਵਾਲੀ ਸੀ 22 ਸਾਲਾ ਅਮਨਪ੍ਰੀਤ
ਸੰਕੇਤਕ ਤਸਵੀਰ

Baba Farid University: ਫ਼ਰੀਦਕੋਟ ਸਥਿਤ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS) ਦੇ ਹੋਸਟਲ ਵਿੱਚੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਨਰਸਿੰਗ ਹੋਸਟਲ ਵਿੱਚ ਰਹਿ ਰਹੀ ਇੱਕ 22 ਸਾਲਾ ਕੁੜੀ ਨੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਦਿਆਰਥਣ ਨੇ ਸ਼ਨੀਵਾਰ ਤੜਕੇ ਸਵੇਰੇ 2:30 ਵਜੇ ਦੇ ਕਰੀਬ ਹੋਸਟਲ ਦੇ ਕਮਰੇ ਅੰਦਰ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦੋਂ ਤੱਕ ਹੋਸਟਲ ਦੇ ਹੋਰਨਾਂ ਬੱਚਿਆਂ ਅਤੇ ਸਟਾਫ਼ ਨੂੰ ਘਟਨਾ ਦੀ ਭਿਣਕ ਲੱਗੀ, ਉਦੋਂ ਤੱਕ ਵਿਦਿਆਰਥਣ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਦਿਆਂ ਹੀ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।

ਖਰੜ ਦੀ ਰਹਿਣ ਵਾਲੀ ਸੀ ਮ੍ਰਿਤਕਾ

ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ 22 ਸਾਲਾ ਅਮਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਖਰੜ ਦੇ ਸ਼ਿਵਜੋਤ ਐਨਕਲੇਵ ਦੇ ਰਹਿਣ ਵਾਲੇ ਗੁਰਮੁਖ ਸਿੰਘ ਦੀ ਸਪੁੱਤਰੀ ਸੀ। ਅਮਨਪ੍ਰੀਤ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਿੱਚ ਬੀ.ਐਸ.ਸੀ. ਨਰਸਿੰਗ (B.Sc. Nursing) ਦੇ ਤੀਜੇ ਸਮੈਸਟਰ ਦੀ ਪੜ੍ਹਾਈ ਕਰ ਰਹੀ ਸੀ ਅਤੇ ਕਾਲਜ ਦੇ ਹੋਸਟਲ ਵਿੱਚ ਹੀ ਰਹਿ ਰਹੀ ਸੀ।

ਪਰਿਵਾਰ ਦੇ ਆਉਣ ‘ਤੇ ਹੋਵੇਗੀ ਅਗਲੀ ਕਾਰਵਾਈ: ਪੁਲਿਸ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. (DSP) ਤਰਲੋਚਨ ਸਿੰਘ ਨੇ ਦੱਸਿਆ ਕਿ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਫ਼ਰੀਦਕੋਟ ਪਹੁੰਚਣ ਤੋਂ ਬਾਅਦ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News