Banner
Banner

2027 ਵਿੱਚ ਪੰਜਾਬ ‘ਚ ਭਾਜਪਾ ਸਰਕਾਰ ਬਣਾਉਣਾ ਟੀਚਾ, ਗਠਜੋੜ ‘ਤੇ ਫੈਸਲਾ ਲੀਡਰਸ਼ਿਪ ਕਰੇਗੀ: ਮਨੋਹਰ ਲਾਲ ਖੱਟਰ

Manohar Lal Khattar Amritsar Visit: ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਮ੍ਰਿਤਸਰ ਦੌਰੇ ਦੌਰਾਨ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਸਰਕਾਰ ਬਣਾਉਣਾ ਪਾਰਟੀ ਦਾ ਮੁੱਖ ਟੀਚਾ ਹੈ। ਉਨ੍ਹਾਂ ਦੱਸਿਆ ਕਿ ਗਠਜੋੜ ਬਾਰੇ ਅੰਤਿਮ ਫੈਸਲਾ ਪਾਰਟੀ ਦੀ ਲੀਡਰਸ਼ਿਪ ਵੱਲੋਂ ਲਿਆ ਜਾਵੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 12 ਸਾਲਾਂ […]
Jaspreet Singh
By : Updated On: 13 Jun 2026 14:20:PM
2027 ਵਿੱਚ ਪੰਜਾਬ ‘ਚ ਭਾਜਪਾ ਸਰਕਾਰ ਬਣਾਉਣਾ ਟੀਚਾ, ਗਠਜੋੜ ‘ਤੇ ਫੈਸਲਾ ਲੀਡਰਸ਼ਿਪ ਕਰੇਗੀ: ਮਨੋਹਰ ਲਾਲ ਖੱਟਰ

Manohar Lal Khattar Amritsar Visit: ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਮ੍ਰਿਤਸਰ ਦੌਰੇ ਦੌਰਾਨ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਸਰਕਾਰ ਬਣਾਉਣਾ ਪਾਰਟੀ ਦਾ ਮੁੱਖ ਟੀਚਾ ਹੈ। ਉਨ੍ਹਾਂ ਦੱਸਿਆ ਕਿ ਗਠਜੋੜ ਬਾਰੇ ਅੰਤਿਮ ਫੈਸਲਾ ਪਾਰਟੀ ਦੀ ਲੀਡਰਸ਼ਿਪ ਵੱਲੋਂ ਲਿਆ ਜਾਵੇਗਾ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 12 ਸਾਲਾਂ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਇਸ ਦੌਰ ਵਿੱਚ ਗਰੀਬ ਕਲਿਆਣ, ਬੁਨਿਆਦੀ ਢਾਂਚੇ ਦਾ ਵਿਕਾਸ, ਰਾਸ਼ਟਰੀ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਵਿੱਚ ਵੱਡੇ ਕੰਮ ਹੋਏ ਹਨ। ਉਨ੍ਹਾਂ ਦਾ ਦਾਅਵਾ ਸੀ ਕਿ ਕਰੋੜਾਂ ਲੋਕ ਗਰੀਬੀ ਰੇਖਾ ਤੋਂ ਉੱਪਰ ਆਏ ਹਨ ਅਤੇ ਘਰ, ਬਿਜਲੀ, ਪਾਣੀ ਅਤੇ ਮੁਫ਼ਤ ਅਨਾਜ ਵਰਗੀਆਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਿਆ ਹੈ।

ਪੰਜਾਬ ਦੀ ਰਾਜਨੀਤੀ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ 2027 ਵਿੱਚ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ 117 ਸੀਟਾਂ ‘ਤੇ ਇਕੱਲੇ ਚੋਣ ਲੜਨ ਦੀ ਸਮਰੱਥਾ ਰੱਖਦੀ ਹੈ। ਅਕਾਲੀ ਦਲ ਨਾਲ ਗਠਜੋੜ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਪਾਰਟੀ ਲੀਡਰਸ਼ਿਪ ਕਰੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ 2027 ਵਿੱਚ ਭਗਵੰਤ ਮਾਨ ਮੁੜ ਮੁੱਖ ਮੰਤਰੀ ਨਹੀਂ ਬਣਣਗੇ ਅਤੇ ਪੰਜਾਬ ਵਿੱਚ ਬਦਲਾਅ ਦੀ ਲੋੜ ਹੈ। ਉਨ੍ਹਾਂ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਚਿੰਤਾ ਜਤਾਈ ਅਤੇ ਗੈਂਗਸਟਰਵਾਦ ਤੇ ਅਪਰਾਧ ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ।

ਇੰਡੋ-ਪਾਕ ਵਪਾਰ ਮੁੜ ਸ਼ੁਰੂ ਕਰਨ ਦੀ ਮੰਗ ‘ਤੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਹਾਲਾਤਾਂ ਅਤੇ ਸਮੇਂ ਦੇ ਅਨੁਸਾਰ ਵਿਚਾਰਿਆ ਜਾਂਦਾ ਹੈ ਅਤੇ ਭਵਿੱਖ ਵਿੱਚ ਫੈਸਲਾ ਹੋ ਸਕਦਾ ਹੈ। ਉਨ੍ਹਾਂ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ਿਆਂ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਠੋਸ ਮੁੱਦੇ ਨਹੀਂ ਹਨ। ਖੱਟਰ ਨੇ ਕਿਹਾ ਕਿ ਜਨਤਾ ਕੰਮ ਦੇ ਆਧਾਰ ‘ਤੇ ਫੈਸਲਾ ਕਰਦੀ ਹੈ ਅਤੇ ਦੇਸ਼ ਵਿੱਚ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ।

Read Latest News and Breaking News at Daily Post TV, Browse for more News

Ad
Ad