Banner
Banner

ਪੰਜਾਬ ‘ਚ BJP ਦਾ ਵੱਡਾ ਦਾਅ! 117 ਸੀਟਾਂ ‘ਤੇ ਇਕੱਲੇ ਚੋਣ ਲੜਨ ਦੀ ਤਿਆਰੀ, ਸਿਆਸੀ ਮੈਦਾਨ ਗਰਮ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਹੋ ਗਿਆ ਹੈ। ਭਾਰਤੀ ਜਨਤਾ ਪਾਰਟੀ (BJP) ਨੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਉਹ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ ਅਤੇ ਕਿਸੇ ਵੀ ਗਠਜੋੜ ਦਾ ਹਿੱਸਾ ਬਣਨ ਦੇ ਮੂਡ ਵਿੱਚ ਨਹੀਂ ਹੈ। ਪਾਰਟੀ ਨੇ “ਮਿਸ਼ਨ […]
Jaspreet Singh
By : Updated On: 14 Jun 2026 12:25:PM
ਪੰਜਾਬ ‘ਚ BJP ਦਾ ਵੱਡਾ ਦਾਅ! 117 ਸੀਟਾਂ ‘ਤੇ ਇਕੱਲੇ ਚੋਣ ਲੜਨ ਦੀ ਤਿਆਰੀ, ਸਿਆਸੀ ਮੈਦਾਨ ਗਰਮ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਹੋ ਗਿਆ ਹੈ। ਭਾਰਤੀ ਜਨਤਾ ਪਾਰਟੀ (BJP) ਨੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਉਹ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ ਅਤੇ ਕਿਸੇ ਵੀ ਗਠਜੋੜ ਦਾ ਹਿੱਸਾ ਬਣਨ ਦੇ ਮੂਡ ਵਿੱਚ ਨਹੀਂ ਹੈ। ਪਾਰਟੀ ਨੇ “ਮਿਸ਼ਨ ਪੰਜਾਬ 2027” ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਸ਼ੁਰੂ ਕਰ ਦਿੱਤਾ ਹੈ। BJP ਆਗੂਆਂ ਦਾ ਦਾਅਵਾ ਹੈ ਕਿ ਪੰਜਾਬ ਦੀ ਜਨਤਾ ਰਵਾਇਤੀ ਸਿਆਸੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੀ ਹੈ ਅਤੇ ਹੁਣ ਇੱਕ ਨਵੇਂ ਵਿਕਲਪ ਦੀ ਭਾਲ ਕਰ ਰਹੀ ਹੈ ਇਸੇ ਦੌਰਾਨ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੀ ਆਪਣੀਆਂ ਰਣਨੀਤੀਆਂ ਤਿਆਰ ਕਰਨ ਵਿੱਚ ਜੁੱਟ ਗਏ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ 2027 ਦੀ ਚੋਣ ਪੰਜਾਬ ਦੀ ਸਿਆਸਤ ਦਾ ਰੁਖ ਬਦਲ ਸਕਦੀ ਹੈ ਅਤੇ ਆਉਣ ਵਾਲੇ ਮਹੀਨਿਆਂ ਵਿੱਚ ਸਿਆਸੀ ਟਕਰਾਅ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad