Banner
Banner

ਟ੍ਰਾਈਸਿਟੀ ‘ਚ ਕੈਬ ਸੰਕਟ ਗਹਿਰਾਇਆ, Ola-Uber ਡਰਾਈਵਰਾਂ ਦੀ ਹੜਤਾਲ ਨਾਲ ਹਜ਼ਾਰਾਂ ਯਾਤਰੀ ਪਰੇਸ਼ਾਨ

Uber drivers protest; ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਪਿਛਲੇ ਕੁਝ ਦਿਨਾਂ ਤੋਂ , Uber ਅਤੇ InDrive ਡਰਾਈਵਰਾਂ ਦੀ ਚੱਲ ਰਹੀ ਹੜਤਾਲ ਕਾਰਨ ਆਵਾਜਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਹੜਤਾਲ ਦੇ ਚਲਦੇ ਰੋਜ਼ਾਨਾ ਹਜ਼ਾਰਾਂ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਰਾਈਵਰਾਂ ਨੇ ਐਲਾਨ ਕੀਤਾ ਹੈ ਕਿ 16 ਜੂਨ ਤੱਕ ਹਰ ਰੋਜ਼ […]
Jaspreet Singh
By : Updated On: 14 Jun 2026 15:23:PM
ਟ੍ਰਾਈਸਿਟੀ ‘ਚ ਕੈਬ ਸੰਕਟ ਗਹਿਰਾਇਆ, Ola-Uber ਡਰਾਈਵਰਾਂ ਦੀ ਹੜਤਾਲ ਨਾਲ ਹਜ਼ਾਰਾਂ ਯਾਤਰੀ ਪਰੇਸ਼ਾਨ

Uber drivers protest; ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਪਿਛਲੇ ਕੁਝ ਦਿਨਾਂ ਤੋਂ , Uber ਅਤੇ InDrive ਡਰਾਈਵਰਾਂ ਦੀ ਚੱਲ ਰਹੀ ਹੜਤਾਲ ਕਾਰਨ ਆਵਾਜਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਹੜਤਾਲ ਦੇ ਚਲਦੇ ਰੋਜ਼ਾਨਾ ਹਜ਼ਾਰਾਂ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਰਾਈਵਰਾਂ ਨੇ ਐਲਾਨ ਕੀਤਾ ਹੈ ਕਿ 16 ਜੂਨ ਤੱਕ ਹਰ ਰੋਜ਼ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਉਹ ਕੈਬ ਬੁਕਿੰਗ ਸਵੀਕਾਰ ਨਹੀਂ ਕਰਨਗੇ। ਡਰਾਈਵਰਾਂ ਦਾ ਕਹਿਣਾ ਹੈ ਕਿ CNG, ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਉਨ੍ਹਾਂ ਦੀ ਆਮਦਨ ‘ਤੇ ਗੰਭੀਰ ਅਸਰ ਪਾਇਆ ਹੈ, ਜਿਸ ਕਾਰਨ ਉਹ ਕਿਰਾਏ ਵਿੱਚ ਵਾਧੇ ਦੀ ਮੰਗ ਕਰ ਰਹੇ ਹਨ। ਇਸ ਹੜਤਾਲ ਦਾ ਸਭ ਤੋਂ ਵੱਧ ਅਸਰ ਦਫ਼ਤਰੀ ਕਰਮਚਾਰੀਆਂ, ਵਿਦਿਆਰਥੀਆਂ, ਮਰੀਜ਼ਾਂ ਅਤੇ ਰੇਲਵੇ ਸਟੇਸ਼ਨ ਜਾਂ ਏਅਰਪੋਰਟ ਜਾਣ ਵਾਲੇ ਯਾਤਰੀਆਂ ‘ਤੇ ਪੈ ਰਿਹਾ ਹੈ। ਜੇਕਰ ਜਲਦੀ ਕੋਈ ਹੱਲ ਨਾ ਨਿਕਲਿਆ ਤਾਂ ਟ੍ਰਾਈਸਿਟੀ ਦੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।

Read Latest News and Breaking News at Daily Post TV, Browse for more News

Ad
Ad