Banner
Banner

ਲੰਡਨ ‘ਚ ਪੰਜਾਬੀ ਨੌਜਵਾਨ ਦਾ ਕਤਲ! 26 ਸਾਲਾ ਗੁਰਭੇਜ ਸਿੰਘ ਨੂੰ ਚਾਕੂਆਂ ਨਾਲ ਕੀਤਾ ਹਲਾਕ, ਇਲਾਕੇ ‘ਚ ਦਹਿਸ਼ਤ

Indian origin youth murdered UK: ਬ੍ਰਿਟੇਨ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭਾਰਤੀ ਮੂਲ ਦੇ 26 ਸਾਲਾ ਨੌਜਵਾਨ ਗੁਰਭੇਜ ਸਿੰਘ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਖੌਫਨਾਕ ਘਟਨਾ ਪੱਛਮੀ ਲੰਡਨ ਦੇ ਸਾਊਥਾਲ ਇਲਾਕੇ ਵਿੱਚ ਵਾਪਰੀ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਹਮਲਾ ਨਾਰਥ […]
Jaspreet Singh
By : Updated On: 14 Jun 2026 14:46:PM
ਲੰਡਨ ‘ਚ ਪੰਜਾਬੀ ਨੌਜਵਾਨ ਦਾ ਕਤਲ! 26 ਸਾਲਾ ਗੁਰਭੇਜ ਸਿੰਘ ਨੂੰ ਚਾਕੂਆਂ ਨਾਲ ਕੀਤਾ ਹਲਾਕ, ਇਲਾਕੇ ‘ਚ ਦਹਿਸ਼ਤ
ਲੰਡਨ ‘ਚ ਪੰਜਾਬੀ ਨੌਜਵਾਨ ਦਾ ਕਤਲ! 26 ਸਾਲਾ ਗੁਰਭੇਜ ਸਿੰਘ ਨੂੰ ਚਾਕੂਆਂ ਨਾਲ ਕੀਤਾ ਹਲਾਕ

Indian origin youth murdered UK: ਬ੍ਰਿਟੇਨ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭਾਰਤੀ ਮੂਲ ਦੇ 26 ਸਾਲਾ ਨੌਜਵਾਨ ਗੁਰਭੇਜ ਸਿੰਘ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਖੌਫਨਾਕ ਘਟਨਾ ਪੱਛਮੀ ਲੰਡਨ ਦੇ ਸਾਊਥਾਲ ਇਲਾਕੇ ਵਿੱਚ ਵਾਪਰੀ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ।

ਜਾਣਕਾਰੀ ਅਨੁਸਾਰ ਹਮਲਾ ਨਾਰਥ ਰੋਡ ‘ਤੇ ਹੋਇਆ, ਜਿੱਥੇ ਗੁਰਭੇਜ ਸਿੰਘ ਨੂੰ ਬੇਰਹਿਮੀ ਨਾਲ ਚਾਕੂ ਮਾਰੇ ਗਏ। ਹਮਲੇ ਵਿੱਚ ਇੱਕ ਹੋਰ ਵਿਅਕਤੀ ਵੀ ਜ਼ਖ਼ਮੀ ਹੋਇਆ, ਜਿਸ ਨੂੰ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਗੁਰਭੇਜ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹਨਾਂ ਦੀ ਜਾਨ ਨਹੀਂ ਬਚ ਸਕੀ।

ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਮੌਕੇ ਤੋਂ ਸੱਤ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਹਾਲਾਂਕਿ ਜਾਂਚ ਦੌਰਾਨ ਛੇ ਵਿਅਕਤੀਆਂ ਨੂੰ ਬਿਨਾਂ ਕਿਸੇ ਦੋਸ਼ ਦੇ ਰਿਹਾਅ ਕਰ ਦਿੱਤਾ ਗਿਆ, ਜਦਕਿ ਇੱਕ ਸ਼ੱਕੀ ਨੂੰ ਜ਼ਮਾਨਤ ‘ਤੇ ਛੱਡਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਲੋੜ ਪੈਣ ‘ਤੇ ਮੁੜ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਇਹ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਬ੍ਰਿਟੇਨ ਦੇ ਕੁਝ ਹਿੱਸਿਆਂ ਵਿੱਚ ਇਮੀਗ੍ਰੇਸ਼ਨ ਅਤੇ ਜਨਤਕ ਸੁਰੱਖਿਆ ਨੂੰ ਲੈ ਕੇ ਚਰਚਾ ਜਾਰੀ ਹੈ, ਹਾਲਾਂਕਿ ਪੁਲਿਸ ਨੇ ਗੁਰਭੇਜ ਸਿੰਘ ਦੇ ਕਤਲ ਨੂੰ ਇਨ੍ਹਾਂ ਘਟਨਾਵਾਂ ਨਾਲ ਨਹੀਂ ਜੋੜਿਆ।। ਹਾਲ ਹੀ ਵਿੱਚ ਨਾਰਦਰਨ ਆਇਰਲੈਂਡ ਦੇ ਬੈਲਫਾਸਟ ਵਿੱਚ ਵੀ ਇਮੀਗ੍ਰੇਸ਼ਨ ਵਿਰੋਧੀ ਪ੍ਰਦਰਸ਼ਨ ਹਿੰਸਕ ਰੂਪ ਧਾਰ ਗਏ ਸਨ, ਜਿੱਥੇ ਕਈ ਵਾਹਨਾਂ ਅਤੇ ਇਮਾਰਤਾਂ ਨੂੰ ਅੱਗ ਲਗਾ ਦਿੱਤੀ ਗਈ ਸੀ।

ਲੰਡਨ ਪੁਲਿਸ ਵੱਲੋਂ ਗੁਰਭੇਜ ਸਿੰਘ ਦੇ ਪਰਿਵਾਰ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਕੋਲ ਘਟਨਾ ਨਾਲ ਸਬੰਧਤ ਜਾਣਕਾਰੀ ਜਾਂ CCTV ਫੁਟੇਜ ਹੋਵੇ ਤਾਂ ਉਹ ਜਾਂਚ ਟੀਮ ਨਾਲ ਸੰਪਰਕ ਕਰਨ। ਫਿਲਹਾਲ ਪੁਲਿਸ ਇਸ ਗੱਲ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖਿਰ ਇਹ ਖੂਨੀ ਹਮਲਾ ਕਿਉਂ ਅਤੇ ਕਿਵੇਂ ਵਾਪਰਿਆ।

Read Latest News and Breaking News at Daily Post TV, Browse for more News

Ad
Ad