Banner
Banner

MP ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Punjab News: ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਵਕੀਲ ਸਿਮਰਨਜੀਤ ਸਿੰਘ ਦੀ ਪਟੀਸ਼ਨ ’ਤੇ ਇਹ ਕਾਰਵਾਈ ਕੀਤੀ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 10 ਜੂਨ ਤੋਂ […]
Dailypost News
By : Updated On: 04 Jun 2026 14:14:PM
MP ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Punjab News: ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਵਕੀਲ ਸਿਮਰਨਜੀਤ ਸਿੰਘ ਦੀ ਪਟੀਸ਼ਨ ’ਤੇ ਇਹ ਕਾਰਵਾਈ ਕੀਤੀ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 10 ਜੂਨ ਤੋਂ ਪਹਿਲਾਂ ਜਵਾਬ ਦਾਖਲ ਕਰਨ ਦਾ ਹੁਕਮ ਜਾਰੀ ਕੀਤਾ ਹੈ।

ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਅਤੇ ਕੁਝ ਵੱਖਵਾਦੀਆਂ ਨੇ 10 ਲੋਕਾਂ ਦੀ ਲਿਸਟ ਜਾਰੀ ਕੀਤੀ ਸੀ। ਇਸ ਲਿਸਟ ’ਚ ਐਡਵੋਕੇਟ ਸਿਮਰਨਜੀਤ ਸਿੰਘ ਦਾ ਨਾਂਅ ਵੀ ਸ਼ਾਮਲ ਹੈ। ਇਸ ਲਿਸਟ ਦੇ ਸਾਹਮਣੇ ਆਉਣ ਤੋਂ ਬਾਅਦ ਪਿਛਲੇ ਸਾਲ ਐਡਵੋਕੇਟ ਸਿਮਰਨਜੀਤ ਸਿੰਘ ਨੂੰ ਸੁਰੱਖਿਆ ਮਿਲੀ ਸੀ।

ਹਾਲਾਂਕਿ, ਹੁਣ ਬਿਨਾਂ ਕਿਸੇ ਖਤਰੇ ਦੇ ਮੁਲਾਂਕਣ ਦੇ ਉਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ, ਜਦਕਿ ਵਕੀਲ ਦਾ ਕਹਿਣਾ ਹੈ ਕਿ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਅਜੇ ਵੀ ਖਤਰਾ ਹੈ। ਇਸ ਲਈ, ਐਡਵੋਕੇਟ ਸਿਮਰਨਜੀਤ ਸਿੰਘ ਨੇ ਹੁਣ ਆਪਣੀ ਵਾਪਸ ਲਈ ਗਈ ਸੁਰੱਖਿਆ ਨੂੰ ਬਹਾਲ ਕਰਨ ਲਈ ਹਾਈ ਕੋਰਟ ਦਾ ਰੁਖ ਕੀਤਾ ਹੈ।

ਐਡਵੋਕੇਟ ਸਿਮਰਨਜੀਤ ਸਿੰਘ ਇਸ ਸਮੇਂ ਗੁਰਪ੍ਰੀਤ ਸਿੰਘ ਹਰੀਨੌ ਕਤਲ ਕੇਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜ ਰਹੇ ਹਨ। ਉੱਥੇ ਹੀ ਅੰਮ੍ਰਿਤਪਾਲ ਸਿੰਘ ਦੇ ਸੰਸਦ ਚੋਣਾਂ ਨੂੰ ਚੁਣੌਤੀ ਦਿੰਦੇ ਹੋਏ ਵਿਕਰਮਜੀਤ ਸਿੰਘ ਦੋਆਬੀ ਨੇ ਹਾਈਕੋਰਟ ’ਚ ਜੋ ਪਟੀਸ਼ਨ ਦਾਇਰ ਕੀਤੀ ਹੈ ਉਸ ’ਚ ਵੀ ਉਹ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਅਤੇ ਦੋਆਬੀ ਵੱਲੋਂ ਪੇਸ਼ ਹੋ ਰਹੇ ਹਨ।

Read Latest News and Breaking News at Daily Post TV, Browse for more News

Ad
Ad