Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਸੱਚਖੰਡ ਹਜ਼ੂਰ ਸਾਹਿਬ ਦੇ ਪ੍ਰਬੰਧ ਚਲਾਉਣ ਲਈ 1956 ਦੇ ਐਕਟ ਨੂੰ ਨਾ ਬਦਲਣ ਲਈ ਸੰਤ ਸੀਚੇਵਾਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

Sikh institutions autonomy; ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਲਈ ਬਣੇ 1956 ਦੇ ਐਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਨਾ ਕਰਨ ਦੀ ਮੰਗ ਕਰਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖਿਆ ਹੈ। ਉਹਨਾਂ ਵੱਲੋਂ ਇਸ ਪੱਤਰ ਦਾ ਉਤਾਰਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]
ਲੇਖਕ : ਪ੍ਰਕਾਸ਼ਿਤ: 
ਸੱਚਖੰਡ ਹਜ਼ੂਰ ਸਾਹਿਬ ਦੇ ਪ੍ਰਬੰਧ ਚਲਾਉਣ ਲਈ 1956 ਦੇ ਐਕਟ ਨੂੰ ਨਾ ਬਦਲਣ ਲਈ ਸੰਤ ਸੀਚੇਵਾਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

Sikh institutions autonomy; ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਲਈ ਬਣੇ 1956 ਦੇ ਐਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਨਾ ਕਰਨ ਦੀ ਮੰਗ ਕਰਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖਿਆ ਹੈ। ਉਹਨਾਂ ਵੱਲੋਂ ਇਸ ਪੱਤਰ ਦਾ ਉਤਾਰਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਭੇਜ ਕੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।

ਆਪਣੇ ਪੱਤਰ ਵਿੱਚ ਸੰਤ ਸੀਚੇਵਾਲ ਨੇ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਦਖ਼ਲਅੰਦਾਜ਼ੀ ਨਾ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਹਾਰਾਸ਼ਟਰ ਸਰਕਾਰ ਇਸ ਮਾਮਲੇ ਵਿੱਚ ਅੱਗੇ ਵਧਦੀ ਹੈ ਤਾਂ ਇਸ ਦਾ ਵਿਰੋਧ ਸਿਰਫ਼ ਮਹਾਰਾਸ਼ਟਰ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਦੇਸ਼-ਵਿਦੇਸ਼ ਵਿੱਚ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਵੀ ਤਿੱਖਾ ਪ੍ਰਤੀਕਰਮ ਸਾਹਮਣੇ ਆ ਸਕਦਾ ਹੈ,ਜਿਸਦਾ ਭਾਜਪਾ ਸਰਕਾਰ ਨੂੰ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਅਤੇ ਸੰਵੇਦਨਸ਼ੀਲ ਸੂਬਾ ਹੈ, ਜਿੱਥੇ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਅਮਨ-ਸ਼ਾਂਤੀ ਕਾਇਮ ਹੋਈ ਹੈ। ਇਸ ਲਈ ਸਰਕਾਰ ਨੂੰ ਅਜਿਹਾ ਕੋਈ ਵੀ ਕਦਮ ਨਹੀਂ ਚੁੱਕਣਾ ਚਾਹੀਦਾ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਮਾਹੌਲ ਨੂੰ ਪ੍ਰਭਾਵਿਤ ਕਰੇ।

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਜ਼ੋਰ ਦੇ ਕੇ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੇ ਬੁਨਿਆਦੀ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ। ਸਿੱਖ ਕੌਮ ਆਪਣੀਆਂ ਧਾਰਮਿਕ ਸੰਸਥਾਵਾਂ ਦਾ ਪ੍ਰਬੰਧ ਖ਼ੁਦ ਕਰਨ ਦੇ ਯੋਗ ਹੈ ਅਤੇ ਇਸ ਵਿੱਚ ਕਿਸੇ ਵੀ ਸਰਕਾਰੀ ਦਖ਼ਲ ਦੀ ਲੋੜ ਨਹੀਂ ਹੈ। ਉਨ੍ਹਾਂ ਲਿਖਿਆ ਕਿ ਜਦੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰਮਤਾ ਪਾਸ ਕਰਕੇ ਮਹਾਰਾਸ਼ਟਰ ਸਰਕਾਰ ਵੱਲੋਂ 1956 ਦੇ ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਨੂੰ ਸਪੱਸ਼ਟ ਤੌਰ ‘ਤੇ ਰੱਦ ਕਰ ਦਿੱਤਾ ਹੈ ਤਾਂ ਸਰਕਾਰ ਨੂੰ ਇਸ ਬਿੱਲ ਨੂੰ ਅੱਗੇ ਨਹੀਂ ਵਧਾਉਣਾ ਚਾਹੀਦਾ।

ਸੰਤ ਸੀਚੇਵਾਲ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਖ਼ੁਦਮੁਖਤਿਆਰੀ ਵਿੱਚ ਦਖ਼ਲਅੰਦਾਜ਼ੀ ਦੀਆਂ ਕੋਸ਼ਿਸ਼ਾਂ ਦਾ ਸੰਗਤਾਂ ਨੇ ਹਮੇਸ਼ਾ ਡਟ ਕੇ ਵਿਰੋਧ ਕੀਤਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਮਹਾਰਾਸ਼ਟਰ ਸਰਕਾਰ ਨੇ 2015 ਤੋਂ ਵੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿੱਚ ਦਖ਼ਲ ਦੇ ਯਤਨ ਕੀਤੇ ਸਨ। ਉਨ੍ਹਾਂ ਇਹ ਵੀ ਦਰਸਾਇਆ ਕਿ ਫਰਵਰੀ 2024 ਵਿੱਚ ਮਹਾਰਾਸ਼ਟਰ ਸਰਕਾਰ ਇੱਕ ਅਜਿਹੀ ਸੋਧ ਲਿਆਉਣਾ ਚਾਹੁੰਦੀ ਸੀ ਜਿਸ ਤਹਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ 17 ਮੈਂਬਰੀ ਬੋਰਡ ਵਿੱਚੋਂ 12 ਮੈਂਬਰਾਂ ਅਤੇ ਪ੍ਰਧਾਨ ਨੂੰ ਸਿੱਧੇ ਤੌਰ ‘ਤੇ ਨਾਮਜ਼ਦ ਕਰਨ ਦਾ ਅਧਿਕਾਰ ਸਰਕਾਰ ਨੂੰ ਮਿਲ ਜਾਣਾ ਸੀ। ਸਿੱਖ ਸੰਗਤਾਂ ਅਤੇ ਧਾਰਮਿਕ ਸੰਸਥਾਵਾਂ ਦੇ ਤਿੱਖੇ ਵਿਰੋਧ ਕਾਰਨ ਸਰਕਾਰ ਨੂੰ ਉਹ ਪ੍ਰਸਤਾਵ ਵਾਪਸ ਲੈਣਾ ਪਿਆ ਸੀ।

ਬਾਕਸ ਆਈਟਮ : ਦੇਸ਼ ਦੀ ਆਜ਼ਾਦੀ ਵਿੱਚ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਕਰਵਾਇਆ ਯਾਦ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਭਾਰਤ ਦੀ ਆਜ਼ਾਦੀ ਲਈ ਸਿੱਖ ਕੌਮ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹਰ ਸੁਬੇ ਸਿੱਖ ਗੁਰਧਾਮਾਂ ਦਾ ਪ੍ਰਬੰਧ ਸਿੱਖ ਕੌਮ ਹਮੇਸ਼ਾ ਖ਼ੁਦ ਕਰਦੀ ਆਈ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਦਖ਼ਲਅੰਦਾਜ਼ੀ ਦਾ ਸੰਗਤਾਂ ਨੇ ਹਰ ਸਮੇਂ ਵਿਰੋਧ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਿੱਖ ਕੌਮ ਵੱਲੋਂ ਨਿਸ਼ਕਾਮ ਸੇਵਾ ਦੀ ਜੋ ਮਿਸਾਲ ਪੇਸ਼ ਕੀਤੀ ਗਈ, ਉਸ ਨੂੰ ਪੂਰੀ ਦੁਨੀਆ ਨੇ ਸਰਾਹਿਆ। ਸਿੱਖ ਕੌਮ ਇਕ ਦਾਨੀ ਕੌਮ ਵਜੋਂ ਜਾਣੀ ਜਾਂਦੀ ਹੈ,ਪਰ ਆਪਣੇ ਧਾਰਮਿਕ ਮਾਮਲਿਆ ‘ਚ ਦਖ਼ਲ ਬਰਦਾਸ਼ਤ ਨਹੀਂ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News