ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਪੁਲਿਸ ਅਧਿਕਾਰੀ 20,000 ਹਜ਼ਾਰ ਰਿਸ਼ਵਤ ਲੈਂਦੇ ਕਾਬੂ
Haryana vigilance bureau raid; ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਸਟੇਸ਼ਨ ਸਟੇਟ ਵਿਜਿਲੈਂਸ ਐਂਡ ਐਂਟੀ ਕਰਪਸ਼ਨ ਬਿਊਰੋ (SV & ACB), ਫਰੀਦਾਬਾਦ ਨੇ ਕਾਰਵਾਈ ਕਰਦਿਆਂ ਪੁਲਿਸ ਥਾਣਾ BPTP, ਫਰੀਦਾਬਾਦ ਵਿੱਚ ਤਾਇਨਾਤ ਜਾਂਚ ਅਧਿਕਾਰੀ (IO) ਜੋਗਿੰਦਰ ਸਿੰਘ ਨੂੰ ₹20,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਨਿਵਾਰਣ ਅਧਿਨਿਯਮ (Prevention of Corruption Act) ਦੀ ਧਾਰਾ 7 ਤਹਿਤ ਥਾਣਾ SV & ACB, ਫਰੀਦਾਬਾਦ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਮਾਮਲਾ ਕੀ ਸੀ?
ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਸ਼ਿਕਾਇਤ ਅਨੁਸਾਰ, ਮੁਲਜ਼ਮ ਜਾਂਚ ਅਧਿਕਾਰੀ ਨੇ ਉਸ ਖ਼ਿਲਾਫ਼ ਦਰਜ ਸ਼ਿਕਾਇਤ ਵਿੱਚ ਕਾਰਵਾਈ ਨਾ ਕਰਨ ਅਤੇ ਉਸਦੀ ਮੋਟਰਸਾਈਕਲ ਛੱਡਣ ਦੇ ਬਦਲੇ ₹40,000 ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਦੇ ਅਨੁਸਾਰ ਮੁਲਜ਼ਮ ਪਹਿਲਾਂ ਹੀ ₹20,000 ਰਿਸ਼ਵਤ ਵਜੋਂ ਲੈ ਚੁੱਕਾ ਸੀ ਅਤੇ ਬਾਕੀ ₹20,000 ਦੀ ਮੰਗ ਕਰ ਰਿਹਾ ਸੀ।
ਐਂਟੀ ਕਰਪਸ਼ਨ ਬਿਊਰੋ ਵੱਲੋਂ ਇੰਸਪੈਕਟਰ ਵਿਜੇਂਦਰ ਸਿੰਘ ਦੀ ਅਗਵਾਈ ਹੇਠ ਟ੍ਰੈਪ ਟੀਮ ਬਣਾਈ ਗਈ। ਯੋਜਨਾਬੱਧ ਕਾਰਵਾਈ ਦੌਰਾਨ ਮੁਲਜ਼ਮ ਜੋਗਿੰਦਰ ਸਿੰਘ ਨੂੰ ₹20,000 ਦੀ ਰਿਸ਼ਵਤ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।