Banner
Banner

ਨੌਜਵਾਨ ਦੇ ਕਤਲ ਨਾਲ ਇਲਾਕੇ ‘ਚ ਫ਼ੈਲੀ ਸਨਸਨੀ, ਰਿਸ਼ਤੇਦਾਰਾਂ ‘ਤੇ ਸਾਜ਼ਿਸ਼ ਦੇ ਦੋਸ਼

Ludhiana Youth Murder Case; ਲੁਧਿਆਣਾ ਦੇ ਡਾਬਾ ਥਾਣਾ ਅਧੀਨ ਇਲਾਕੇ ਵਿੱਚ 32 ਸਾਲਾ ਨੌਜਵਾਨ ਦੇ ਕਤਲ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਇਹ ਹੱਤਿਆ ਪਹਿਲਾਂ ਤੋਂ ਬਣੀ ਸਾਜ਼ਿਸ਼ ਤਹਿਤ ਕੀਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਮ੍ਰਿਤਕ ਨੂੰ ਉਸਦੇ ਤਾਏ ਦੇ ਲੜਕੇ ਵੱਲੋਂ ਘਰੋਂ ਬੁਲਾ […]
Jaspreet Singh
By : Updated On: 17 Jun 2026 14:51:PM
ਨੌਜਵਾਨ ਦੇ ਕਤਲ ਨਾਲ ਇਲਾਕੇ ‘ਚ ਫ਼ੈਲੀ ਸਨਸਨੀ, ਰਿਸ਼ਤੇਦਾਰਾਂ ‘ਤੇ ਸਾਜ਼ਿਸ਼ ਦੇ ਦੋਸ਼

Ludhiana Youth Murder Case; ਲੁਧਿਆਣਾ ਦੇ ਡਾਬਾ ਥਾਣਾ ਅਧੀਨ ਇਲਾਕੇ ਵਿੱਚ 32 ਸਾਲਾ ਨੌਜਵਾਨ ਦੇ ਕਤਲ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਇਹ ਹੱਤਿਆ ਪਹਿਲਾਂ ਤੋਂ ਬਣੀ ਸਾਜ਼ਿਸ਼ ਤਹਿਤ ਕੀਤੀ ਗਈ ਹੈ।

ਪਰਿਵਾਰਕ ਮੈਂਬਰਾਂ ਦੇ ਅਨੁਸਾਰ ਮ੍ਰਿਤਕ ਨੂੰ ਉਸਦੇ ਤਾਏ ਦੇ ਲੜਕੇ ਵੱਲੋਂ ਘਰੋਂ ਬੁਲਾ ਕੇ ਨਾਲ ਲੈ ਜਾਇਆ ਗਿਆ ਸੀ। ਇਸ ਤੋਂ ਬਾਅਦ ਉਸਨੂੰ ਇੱਕ ਸੁੰਨਸਾਨ ਥਾਂ ‘ਤੇ ਲਿਜਾ ਕੇ ਚਾਕੂਆਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਇਸ ਪੂਰੀ ਘਟਨਾ ਵਿੱਚ ਰਿਸ਼ਤੇਦਾਰਾਂ ਦੀ ਮਿਲੀਭਗਤ ਹੈ।

ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਮੁੱਖ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਿਸ ਰਿਸ਼ਤੇਦਾਰ ਨੇ ਨੌਜਵਾਨ ਨੂੰ ਘਰੋਂ ਬੁਲਾ ਕੇ ਲਿਜਾਇਆ ਸੀ, ਉਸ ਖ਼ਿਲਾਫ਼ ਹਾਲੇ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਇਸ ਨੂੰ ਲੈ ਕੇ ਪਰਿਵਾਰ ਨੇ ਨਾਰਾਜ਼ਗੀ ਜਤਾਉਂਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਾਰੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਸੀਪੀ ਦਫ਼ਤਰ ਦਾ ਘਿਰਾਓ ਕਰਨਗੇ।

ਉੱਧਰ ਇਸ ਮਾਮਲੇ ‘ਚ ਡਾਬਾ ਥਾਣੇ ਦੇ ਐਸਐਚਓ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਹੋਰ ਨਾਮਜ਼ਦ ਵਿਅਕਤੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad