Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਆਪ੍ਰੇਸ਼ਨ ‘ਸੂਰਮਾ’ ਦੀ ਸ਼ੁਰੂਆਤ! ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ CM ਮਾਨ ਨੇ ‘ਅੰਗੂਠੀ’ ਨਾਲ ਕੀਤਾ ਸਨਮਾਨਿਤ

Bhagwant mann surma campaign; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿਖੇ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਜੰਗ ਨੂੰ ਹੋਰ ਤੇਜ਼ ਕਰਦਿਆਂ ਇੱਕ ਵਿਸ਼ੇਸ਼ ਮੁਹਿੰਮ ਸੂਰਮਾ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਨਸ਼ੇ ਦੀ ਦਲਦਲ ਵਿੱਚੋਂ ਸਫ਼ਲਤਾਪੂਰਵਕ ਬਾਹਰ ਨਿਕਲਣ ਵਾਲੇ ਨੌਜਵਾਨਾਂ ਨੂੰ ਸੂਰਮਾ ਦੇ ਖਿਤਾਬ ਨਾਲ ਨਿਵਾਜਿਆ ਅਤੇ ਉਨ੍ਹਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਆਪ੍ਰੇਸ਼ਨ ‘ਸੂਰਮਾ’ ਦੀ ਸ਼ੁਰੂਆਤ! ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ CM ਮਾਨ ਨੇ ‘ਅੰਗੂਠੀ’ ਨਾਲ ਕੀਤਾ ਸਨਮਾਨਿਤ

Bhagwant mann surma campaign; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿਖੇ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਜੰਗ ਨੂੰ ਹੋਰ ਤੇਜ਼ ਕਰਦਿਆਂ ਇੱਕ ਵਿਸ਼ੇਸ਼ ਮੁਹਿੰਮ ਸੂਰਮਾ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਨਸ਼ੇ ਦੀ ਦਲਦਲ ਵਿੱਚੋਂ ਸਫ਼ਲਤਾਪੂਰਵਕ ਬਾਹਰ ਨਿਕਲਣ ਵਾਲੇ ਨੌਜਵਾਨਾਂ ਨੂੰ ਸੂਰਮਾ ਦੇ ਖਿਤਾਬ ਨਾਲ ਨਿਵਾਜਿਆ ਅਤੇ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕਰਦਿਆਂ ਇੱਕ ਖ਼ਾਸ ਅੰਗੂਠੀ ਵੀ ਪਹਿਨਾਈ।

ਇਸ ਅਹਿਮ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਨਸ਼ੇ ਦੀ ਆਦਤ ਨੂੰ ਮਾਤ ਦੇ ਕੇ ਸਿੱਧੇ ਰਾਹ ਪਏ ਜੋ ਵੀ ਨੌਜਵਾਨ ਆਪਣਾ ਕੋਈ ਨਵਾਂ ਕਾਰੋਬਾਰ ਜਾਂ ਕੰਮ-ਧੰਦਾ ਸ਼ੁਰੂ ਕਰਨਾ ਚਾਹੁੰਦੇ ਹਨ, ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਅਤੇ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਿਆਗ ਚੁੱਕੇ ਇਹ ਨੌਜਵਾਨ ਸਮਾਜ ਦੇ ਦੂਸਰੇ ਲੋਕਾਂ ਲਈ ਇੱਕ ਵੱਡੀ ਪ੍ਰੇਰਨਾ ਸਰੋਤ ਹਨ ਅਤੇ ਉਹ ਖ਼ੁਦ ਕਿਸੇ ਅਸਲੀ ਸੂਰਮੇ ਤੋਂ ਘੱਟ ਨਹੀਂ ਹਨ। ਸੀਐਮ ਮਾਨ ਨੇ ਦਾਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਇੱਕ ਵਾਰ ਫਿਰ ਤੋਂ ਸੁਨਹਿਰੀ ਰੰਗਲਾ ਪੰਜਾਬ ਬਣਨ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ।

ਦੂਜੇ ਪਾਸੇ, ਮੁੱਖ ਮੰਤਰੀ ਦੇ ਇਸ ਦਾਵੇ ‘ਤੇ ਤਿੱਖਾ ਪਲਟਵਾਰ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਨਜ਼ ਕੱਸਿਆ ਅਤੇ ਕਿਹਾ ਕਿ ਦੂਜਿਆਂ ਨੂੰ ਨਸੀਹਤ ਦੇਣ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਖ਼ੁਦ ਆਪਣੀਆਂ ਗਲਤ ਆਦਤਾਂ ਨੂੰ ਛੱਡ ਕੇ ਅਸਲੀ ਸੂਰਮਾ ਬਣ ਕੇ ਦਿਖਾਉਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਕੀਤੇ ਅਹਿਮ ਖੁਲਾਸੇ

ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਮੌਜੂਦ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਵਿੱਢੇ ਯੁੱਧ ਨੂੰ ਹੋਰ ਅੱਗੇ ਵਧਾਉਂਦੇ ਹੋਏ ਇਸ ਸੂਰਮਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਨਸ਼ਾ ਮੁਕਤ ਹੋਏ ਨੌਜਵਾਨਾਂ ਦਾ ਨਾ ਸਿਰਫ਼ ਸਨਮਾਨ ਕੀਤਾ ਗਿਆ ਹੈ, ਸਗੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ ਕਿ ਉਹ ਸਮਾਜ ਦੇ ਹੋਰਨਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਨਸ਼ਿਆਂ ਦੇ ਚੁੰਗਲ ਵਿੱਚੋਂ ਬਾਹਰ ਕੱਢਣ।

ਸਿਹਤ ਮੰਤਰੀ ਨੇ ਇੱਕ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਪੂਰੇ ਦੇਸ਼ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਵਿੱਚ ਪੰਜਾਬ ਪਹਿਲੇ ਸਥਾਨ ‘ਤੇ ਆਇਆ ਹੈ। ਦੇਸ਼ ਭਰ ਵਿੱਚ ਜਿੰਨੀ ਵੀ ਨਸ਼ੇ ਦੀ ਖੇਪ ਜ਼ਬਤ ਕੀਤੀ ਗਈ ਹੈ, ਉਸ ਦਾ 58 ਫੀਸਦੀ ਹਿੱਸਾ ਇਕੱਲੇ ਪੰਜਾਬ ਵਿੱਚੋਂ ਹੀ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਸਦਕਾ ਨਸ਼ਾ ਤਸਕਰਾਂ ‘ਤੇ ਪੂਰੀ ਤਰ੍ਹਾਂ ਨੱਥ ਪਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖ਼ੁਦ ਨਸ਼ਾ ਛੱਡਣ ਅਤੇ ਦੂਜਿਆਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਸਰਕਾਰ ਵੱਲੋਂ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨਾਂ ਅਤੇ ਟਵੀਟ ਦਾ ਕਰਾਰਾ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਰਵਨੀਤ ਬਿੱਟੂ ਆਪਣਾ ਸੂਬਾ ਅਤੇ ਆਪਣੇ ਸਿਧਾਂਤ ਛੱਡ ਚੁੱਕੇ ਹਨ। ਉਹ ਹੁਣ ਉਸ ਸਿਆਸੀ ਪਾਰਟੀ ਦੀ ਬੇੜੀ ਵਿੱਚ ਸਵਾਰ ਹੋ ਗਏ ਹਨ, ਜਿਸ ਦੇ ਖ਼ਿਲਾਫ਼ ਲੜਦਿਆਂ ਉਨ੍ਹਾਂ ਦੇ ਦਾਦਾ ਜੀ (ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ) ਨੇ ਆਪਣੀ ਸਾਰੀ ਜ਼ਿੰਦਗੀ ਲਗਾ ਦਿੱਤੀ ਸੀ।

ਸੀਐਮ ਮਾਨ ਨੇ ਦੱਸਿਆ ਕਿ ਸੂਰਮਾ ਮੁਹਿੰਮ ਨਾਲ ਕਿਵੇਂ ਬਦਲਾਅ ਆਇਆ

ਸੀਐਮ ਮਾਨ ਨੇ ਦੱਸਿਆ ਕਿ ਕਈ ਨੌਜਵਾਨ ਤਾਂ ਨਸ਼ੇ ਦੇ ਆਦਿ ਬਣ ਕੇ ਆਪਣੀ ਜ਼ਿੰਦਗੀ ਪੂਰੀ ਤਰ੍ਹਾਂ ਬਰਬਾਦ ਕਰਨ ਦੀ ਕਗਾਰ ‘ਤੇ ਪਹੁੰਚ ਚੁੱਕੇ ਸਨ। ਇੱਕ ਨੌਜਵਾਨ ਨੇ ਦੱਸਿਆ ਕਿ ਨਸ਼ੇ ਦੀ ਹਾਲਤ ਵਿੱਚ ਉਸਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਜੇਬ ਵਿੱਚੋਂ ਪੈਸੇ ਕੱਢ ਲਏ ਸਨ, ਜਿਸਦਾ ਉਸਨੂੰ ਅੱਜ ਵੀ ਪਛਤਾਵਾ ਹੈ ਅਤੇ ਹੁਣ ਉਹ ਨਸ਼ੇ ਤੋਂ ਬਾਹਰ ਆ ਚੁੱਕਾ ਹੈ। ਜਦਕਿ ਦੂਜੇ ਨੌਜਵਾਨ ਨੇ ਆਪਣੀ ਪੁਰਖਿਆ ਦੀ (ਜੱਦੀ) ਜ਼ਮੀਨ ਵੇਚ ਦਿੱਤੀ ਸੀ, ਜਿਸਨੂੰ ਹੁਣ ਉਹ ਮਿਹਨਤ ਕਰਕੇ ਕੁਝ ਹੱਦ ਤੱਕ ਵਾਪਸ ਖਰੀਦ ਚੁੱਕਾ ਹੈ।

Read Latest News and Breaking News at Daily Post TV, Browse for more News

Ad
Ad

Punjab District News