Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਬੇਅਦਬੀ ਕਾਨੂੰਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨ ਹੋਣਾ ਚਾਹੀਦਾ- ਰਾਣਾ ਇੰਦਰ ਪ੍ਰਤਾਪ ਸਿੰਘ

Rana Inder Pratap Singh; ਆਜ਼ਾਦ ਵਿਧਾਇਕ ਨੇ ਕਿਹਾ ਪਹਿਲਾਂ ਵਿਧਾਨ ਸਭਾ ਅੰਦਰ ਵੀ ਸਰਕਾਰ ਤੇ ਉਠਾਏ ਸੀ ਸਵਾਲ ; ਐਸਜੀਪੀਸੀ ਤੇ ਸਿੱਖ ਵਿਦਵਾਨਾਂ ਨੂੰ ਪ੍ਰਕਿਰਿਆ ਤੋਂ ਬਾਹਰ ਰੱਖਣ ‘ਤੇ ਕੀਤਾ ਸੀ ਵਿਰੋਧ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਧਾਰਮਿਕ ਬੇਅਦਬੀਆਂ ਨੂੰ ਲੈ ਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Rana Inder Pratap Singh; ਆਜ਼ਾਦ ਵਿਧਾਇਕ ਨੇ ਕਿਹਾ ਪਹਿਲਾਂ ਵਿਧਾਨ ਸਭਾ ਅੰਦਰ ਵੀ ਸਰਕਾਰ ਤੇ ਉਠਾਏ ਸੀ ਸਵਾਲ ; ਐਸਜੀਪੀਸੀ ਤੇ ਸਿੱਖ ਵਿਦਵਾਨਾਂ ਨੂੰ ਪ੍ਰਕਿਰਿਆ ਤੋਂ ਬਾਹਰ ਰੱਖਣ ‘ਤੇ ਕੀਤਾ ਸੀ ਵਿਰੋਧ

ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਧਾਰਮਿਕ ਬੇਅਦਬੀਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਕਾਨੂੰਨ ਸਬੰਧੀ ਤਿੱਖੇ ਸਵਾਲ ਖੜੇ ਕੀਤੇ ਗਏ ਹਨ। ਮੌਜੂਦਾ ਘਟਨਾਕ੍ਰਮ ਵਿੱਚ ਉਨ੍ਹਾਂ ਦਾ ਬਿਆਨ ਸਿੱਖ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਚਰਚਾ ਦਾ ਕੇਂਦਰ ਬਣ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਦੌਰਾਨ ਆਪਣੇ ਵਿਚਾਰ ਰੱਖਦਿਆਂ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪਹਿਲਾਂ ਵੀ ਪੰਜਾਬ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ਨਾਲ ਜੁੜਿਆ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨ ਹੋਣਾ ਚਾਹੀਦਾ।

“ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ, ਫਿਰ ਕਾਨੂੰਨ।”

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਪ੍ਰਕਿਰਿਆ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਅਤੇ ਸਿੱਖ ਵਿਦਵਾਨਾਂ ਨਾਲ ਵੀ ਵਿਸਥਾਰਪੂਰਵਕ ਸਲਾਹ-ਮਸ਼ਵਰਾ ਕਰਨਾ ਲਾਜ਼ਮੀ ਸੀ। ਉਨ੍ਹਾਂ ਦੇ ਮੁਤਾਬਕ ਸਰਕਾਰ ਨੂੰ ਅਜਿਹਾ ਕਾਨੂੰਨ ਤਿਆਰ ਕਰਨ ਤੋਂ ਪਹਿਲਾਂ ਸਿੱਖ ਸੰਸਥਾਵਾਂ ਦੀ ਰਾਏ ਲੈਣੀ ਚਾਹੀਦੀ ਸੀ, ਤਾਂ ਜੋ ਇਸ ਨੂੰ ਵਿਆਪਕ ਸਹਿਮਤੀ ਮਿਲ ਸਕੇ।

ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਹ ਵੀ ਇਸ਼ਾਰਾ ਕੀਤਾ ਕਿ ਜੇਕਰ ਧਾਰਮਿਕ ਮਾਮਲਿਆਂ ਨਾਲ ਜੁੜੇ ਫ਼ੈਸਲਿਆਂ ਵਿੱਚ ਪੰਥਕ ਸੰਸਥਾਵਾਂ ਨੂੰ ਦਰਕਿਨਾਰ ਕੀਤਾ ਜਾਂਦਾ ਹੈ ਤਾਂ ਇਸ ਨਾਲ ਬੇਲੋੜੇ ਵਿਵਾਦ ਖੜੇ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਮੁੱਦਿਆਂ ‘ਤੇ ਸਰਕਾਰ ਨੂੰ ਸੰਵੇਦਨਸ਼ੀਲਤਾ ਅਤੇ ਸਲਾਹ-ਮਸ਼ਵਰੇ ਦੀ ਪਰੰਪਰਾ ਨੂੰ ਤਰਜੀਹ ਦੇਣੀ ਚਾਹੀਦੀ ਹੈ।

ਮੌਜੂਦਾ ਸਮੇਂ ਬੇਅਦਬੀ ਕਾਨੂੰਨ ਨੂੰ ਲੈ ਕੇ ਚੱਲ ਰਹੀ ਚਰਚਾ ਦਰਮਿਆਨ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਇਹ ਬਿਆਨ ਸਰਕਾਰ ਲਈ ਇੱਕ ਸਪੱਸ਼ਟ ਸੁਨੇਹੇ ਵਜੋਂ ਵੇਖਿਆ ਜਾ ਰਿਹਾ ਹੈ ਕਿ ਧਾਰਮਿਕ ਮਾਮਲਿਆਂ ਨਾਲ ਸੰਬੰਧਤ ਕਾਨੂੰਨੀ ਪ੍ਰਕਿਰਿਆ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਐਸਜੀਪੀਸੀ ਅਤੇ ਸਿੱਖ ਵਿਦਵਾਨਾਂ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ।

Read Latest News and Breaking News at Daily Post TV, Browse for more News

Ad
Ad

Punjab District News