Banner
Banner

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ 750 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੇ ਮਿਲੇ ਵੀਜੇ

Punjab News: ਸ਼ਹੀਦਾਂ ਦੇ ਸਰਤਾਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਮਨਾਉਣ ਲਈ ਭਾਰਤ ਤੋਂ 750 ਸਿੱਖ ਸ਼ਰਧਾਲੂ 10 ਜੂਨ ਨੂੰ ਅਟਾਰੀ ਵਾਹਘਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਣਗੇI ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦਿੱਲੀ ਵਲੋਂ ਅੱਜ ਭਾਰਤ ਦੇ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, […]
Dailypost News
By : Updated On: 08 Jun 2026 17:38:PM
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ 750 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੇ ਮਿਲੇ ਵੀਜੇ

Punjab News: ਸ਼ਹੀਦਾਂ ਦੇ ਸਰਤਾਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਮਨਾਉਣ ਲਈ ਭਾਰਤ ਤੋਂ 750 ਸਿੱਖ ਸ਼ਰਧਾਲੂ 10 ਜੂਨ ਨੂੰ ਅਟਾਰੀ ਵਾਹਘਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਣਗੇI ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦਿੱਲੀ ਵਲੋਂ ਅੱਜ ਭਾਰਤ ਦੇ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਦਿੱਲੀ ਤੇ ਜੰਮੂ ਕਸ਼ਮੀਰ ਤੋਂ ਇਕੱਤਰ ਹੋ ਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜੇ ਲਵਾਉਣ ਵਾਲੀਆਂ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ 555, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 100 ਤੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਨੂੰ 95 ਵੀਜੇ ਦੇ ਕੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ, ਇੱਥੇ ਦੱਸਣ ਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜੋ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ 2003 ਅਨੁਸਾਰ 16 ਜੂਨ ਨੂੰ ਹੀ ਮਨਾਇਆ ਜਾਂਦਾ ਹੈ ਤੇ ਇਸ ਵਾਰ ਦਸ ਦਿਨਾਂ ਦਾ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ 10 ਜੂਨ ਤੋਂ ਸ਼ੁਰੂ ਹੋ ਕੇ 19 ਜੂਨ ਤੱਕ ਦਾ ਹੈ ਜਿਸ ਕਰਕੇ ਭਾਰਤੀ ਸਿੱਖ ਸ਼ਰਧਾਲੂ 16 ਜੂਨ ਨੂੰ ਅਤੇ 18 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਸਥਿਤ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਸਾਂਝੇ ਤੌਰ ਤੇ ਦੋਵੇਂ ਦਿਨ ਮਨਾਉਣਗੇ।

ਇੱਥੇ ਇਹ ਵੀ ਦੱਸਣ ਯੋਗ ਹੈ ਕਿ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਿਛਲੇ ਕਈ ਸਾਲਾਂ ਬਾਅਦ ਭਾਰਤ ਤੋਂ ਪਾਕਿਸਤਾਨ ਜਾ ਰਿਹਾ ਹੈ ਜਿਸ ਦਾ ਮੁੱਖ ਕਾਰਨ ਇਹ ਸੀ ਕਿ ਤਖਤ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁੰਦੇ ਕੈਲੰਡਰ ਦੇ ਅਨੁਸਾਰ ਭਾਰਤੀ ਸਿੱਖ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਜਾਰੀ ਕੀਤੇ ਜਾਂਦੇ ਨਾਨਕ ਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਇਆ ਜਾਂਦਾ ਹੈ ਤੇ ਇਸ ਵਾਰ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 18 ਜੂਨ ਨੂੰ ਆਇਆ ਹੈ ਇਸ ਲਈ ਸਾਂਝੇ ਤੌਰ ਤੇ 10 ਦਿਨ ਲਈ ਸਿੱਖ ਸ਼ਰਧਾਲੂ ਦੋਵੇਂ ਦਿਨ ਹੀ ਇਹ ਦਿਹਾੜਾ ਮਨਾ ਕੇ 19 ਜੂਨ ਨੂੰ ਪਾਕਿਸਤਾਨ ਤੋਂ ਵਾਹਘਾ ਸਰਹੱਦ ਰਾਹੀਂ ਆਪਣੇ ਵਤਨ ਪਰਤਣਗੇ I

Read Latest News and Breaking News at Daily Post TV, Browse for more News

Ad
Ad