Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਆਡਿਟ ਇੰਸਪੈਕਟਰ ਕੀਤਾ ਗ੍ਰਿਫ਼ਤਾਰ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰਿਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ’ਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ’ਚ ਸੰਗਰੂਰ ਜ਼ਿਲ੍ਹੇ ਦੇ ਮੂਨਕ ਬਲਾਕ ਦੇ ਬੀਡੀਪੀਓ ਦਫ਼ਤਰ ’ਚ ਤਾਇਨਾਤ […]
Nishant Malyan
By : Published: 27 Mar 2025 17:44:PM
ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਆਡਿਟ ਇੰਸਪੈਕਟਰ ਕੀਤਾ ਗ੍ਰਿਫ਼ਤਾਰ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰਿਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ’ਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ’ਚ ਸੰਗਰੂਰ ਜ਼ਿਲ੍ਹੇ ਦੇ ਮੂਨਕ ਬਲਾਕ ਦੇ ਬੀਡੀਪੀਓ ਦਫ਼ਤਰ ’ਚ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ ‘ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ।

ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸ ਨੂੰ ਦੱਸਿਆ ਸੀ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।

ਇਸ਼ਤਿਹਾਰ

ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News