ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ
Punjab News; ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ‘ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਥਾਨੇ ਸਥਿਤ ਕੰਪਨੀ ਮੈਸਰਜ਼ ਕੇ ਬੀ ਬਾਇਓ-ਆਰਗੈਨਿਕਸ ਪ੍ਰਾਈਵੇਟ ਲਿਮਟਿਡ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਥਰਮਲ ਪੁਲਿਸ ਸਟੇਸ਼ਨ, ਬਠਿੰਡਾ ਵਿਖੇ ਦਰਜ ਐਫਆਈਆਰ ਵਿੱਚ ਮੁਜ਼ੱਫਰ ਨਗਰ (ਯੂਪੀ) ਦੇ ਰਵੀ ਕੁਮਾਰ ਅਤੇ ਮਹਾਰਾਸ਼ਟਰ ਦੇ ਸਾਬਲੇ ਅਸ਼ਾਂਤ ਹਨੂਮੰਤ ਨੂੰ ਨਾਮਜ਼ਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਗਣਪਤੀ ਕੰਪਲੈਕਸ, ਮਲੋਟ ਰੋਡ, ਬਠਿੰਡਾ ਵਿਖੇ ਸਥਿਤ ਇਕ ਗੋਦਾਮ ‘ਤੇ ਛਾਪਾ ਮਾਰਿਆ ਗਿਆ ਸੀ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਛਾਪਾਮਾਰ ਟੀਮ ਨੇ ਪਾਇਆ ਕਿ ਸਟੋਰ ਕੀਤੀਆਂ ਖਾਦਾਂ ਫਰਟੀਲਾਈਜ਼ਰ ਕੰਟਰੋਲ ਆਰਡਰ ਤਹਿਤ ਨਿਰਧਾਰਤ ਮਾਪਦੰਡਾਂ ਅਨੁਸਾਰ ਨਹੀਂ ਸਨ। ਕੰਪਨੀ ਕੋਲ ਖਾਦ ਲਾਇਸੰਸ ਵੀ ਨਹੀਂ ਸੀ ਅਤੇ ਉਹ ਕੀਟਨਾਸ਼ਕਾਂ ਦੇ ਕਾਰੋਬਾਰ ਲਈ ਜਾਰੀ ਲਾਇਸੰਸ ਉੱਤੇ ਗ਼ੈਰਕਾਨੂੰਨੀ ਢੰਗ ਨਾਲ ਖਾਦਾਂ ਵੇਚ ਰਹੀ ਸੀ ਜੋ ਕਿ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਦੀ ਧਾਰਾ 7 ਅਤੇ 8 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 3 ਤੇ 7 ਦੀ ਉਲੰਘਣਾ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਸੈਂਕੜੇ ਏਕੜ ਫਸਲ ਨੂੰ ਖਰਾਬ ਕਰ ਸਕਦੀਆਂ ਸਨ ਅਤੇ ਕਿਸਾਨਾਂ ਨੂੰ ਵਿੱਤੀ ਨੁਕਸਾਨ ਪਹੁੰਚਾ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੰਪਨੀ ਜਾਂ ਕਿਸੇ ਵੀ ਵਿਅਕਤੀ ਨੂੰ ਪੰਜਾਬ ਵਿੱਚ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸਾਰੇ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓਜ਼) ਨੂੰ ਅਚਨਚੇਤ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ, ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਫਰਟੀਲਾਈਜ਼ਰ ਕੰਟਰੋਲ ਆਰਡਰ ਦੀ ਉਲੰਘਣਾ ਕਰਨਾ ਸਾਡੇ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਹੈ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਸਿਰਫ਼ ਲਾਇਸੰਸਸ਼ੁਦਾ ਡੀਲਰਾਂ ਤੋਂ ਪ੍ਰਮਾਣਿਤ ਖਾਦ ਅਤੇ ਬੀਜ ਖਰੀਦਣ ਅਤੇ ਸ਼ੱਕੀ ਵਸਤਾਂ ਸਬੰਧੀ ਰਿਪੋਰਟ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਕੋਲ ਕਰਨ ਦੀ ਅਪੀਲ ਕੀਤੀ।
ਮੋਹਾਲੀ ਨੂੰ ਨੈਸ਼ਨਲ ਨੌਲੇਜ ਐਂਡ ਇਨੋਵੇਸ਼ਨ ਰਿਜ਼ਨ ਬਣਾਉਣ ਲਈ ਪ੍ਰਸਤਾਵ
ਮੁੱਖ ਮੰਤਰੀ ਨੇ ਏਕੀਕ੍ਰਿਤ ਯੋਜਨਾਬੰਦੀ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੀ ਸਿਰਜਣਾ ਰਾਹੀਂ ਮੋਹਾਲੀ ਨੈਸ਼ਨਲ ਨੌਲੇਜ ਐਂਡ ਇਨੋਵੇਸ਼ਨ ਰਿਜ਼ਨ (ਐਨਕੇਆਈਆਰ) ਵਜੋਂ ਵਿਕਸਤ ਕਰਨ ਦਾ ਪ੍ਰਸਤਾਵ ਰੱਖਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਣਨੀਤਕ ਖੇਤਰਾਂ ਵਿੱਚ ਉੱਨਤ ਸਾਂਝੀਆਂ ਖੋਜ ਸਹੂਲਤਾਂ, ਸਮਰਪਿਤ ਫੰਡਿੰਗ ਵਿਧੀਆਂ ਅਤੇ ਸੈਂਟਰ ਆਫ ਐਕਸੀਲੈਂਸ ਸਥਾਪਤ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ, “ਇਸ ਸੈਂਟਰ ਆਫ ਐਕਸੀਲੈਂਸ ਦਾ ਧਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ, ਸੈਮੀਕੰਡਕਟਰ, ਬਾਇਓਟੈਕਨਾਲੋਜੀ, ਫਾਰਮਾਸਿਊਟੀਕਲ, ਕੁਆਂਟਮ ਤਕਨਾਲੋਜੀਆਂ, ਐਗਰੀ-ਟੈਕ ਅਤੇ ਉੱਨਤ ਨਿਰਮਾਣ ‘ਤੇ ਧਿਆਨ ਕੇਂਦਰਿਤ ਹੋਵੇਗਾ।”
ਮੁੱਖ ਮੰਤਰੀ ਨੇ ਮੋਹਾਲੀ ਵਿੱਚ ਕੈਂਪਸ ਅਤੇ ਸਹਿਯੋਗੀ ਅਕਾਦਮਿਕ ਕੇਂਦਰ ਸਥਾਪਤ ਕਰਨ ਲਈ ਨਾਮਵਰ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਆਕਰਸ਼ਿਤ ਕਰਨ ਦੀ ਵੀ ਵਕਾਲਤ ਕੀਤੀ। ਉਨ੍ਹਾਂ ਅੱਗੇ ਕਿਹਾ, “ਇਹ ਵਿਸ਼ਵੀਕਰਨ ਸਬੰਧੀ ਭਾਰਤ ਦੇ ਏਜੰਡੇ ਨੂੰ ਮਜ਼ਬੂਤ ਕਰੇਗਾ ਅਤੇ ਵਿਸ਼ਵਵਿਆਪੀ ਅਕਾਦਮਿਕ ਭਾਈਵਾਲੀ ਵਿੱਚ ਵਾਧਾ ਕਰੇਗਾ।”
ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਵਿਸ਼ਵ ਪੱਧਰੀ ਸੰਪਰਕ ਨੂੰ ਮਜ਼ਬੂਤ ਕਰਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਸੰਪਰਕ ਦੇ ਵਿਸਥਾਰ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਯੂਰਪ, ਯੂਨਾਈਟਿਡ ਕਿੰਗਡਮ, ਸਿੰਗਾਪੁਰ, ਦੱਖਣੀ ਕੋਰੀਆ, ਜਾਪਾਨ ਅਤੇ ਹੋਰ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਥਾਨਾਂ ਵਿੱਚ ਸਿੱਖਿਆ, ਖੋਜ ਅਤੇ ਨਵੀਨਤਾ ਦੇ ਪ੍ਰਮੁੱਖ ਵਿਸ਼ਵ ਕੇਂਦਰਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਵਕਾਲਤ ਕੀਤੀ।
ਪੰਜਾਬ ਵੱਲੋਂ ਮੋਹਾਲੀ ਵਿੱਚ ਇੰਟੀਗ੍ਰੇਟਿਡ ਸੈਮੀਕੰਡਕਟਰ ਮੈਗਾ-ਕਲੱਸਟਰ ਸਥਾਪਤ ਕਰਨ ਦੀ ਮੰਗ
ਭਾਰਤ ਦੇ ਸੈਮੀਕੰਡਕਟਰ ਭਵਿੱਖ ਵਿੱਚ ਪੰਜਾਬ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਸੈਮੀਕੰਡਕਟਰ ਮਿਸ਼ਨ ਤਹਿਤ ਮੋਹਾਲੀ ਵਿੱਚ ਇੱਕ ਆਲ-ਇਨ-ਵਨ ਇੰਟੀਗ੍ਰੇਟਿਡ ਸੈਮੀਕੰਡਕਟਰ ਮੈਗਾ-ਕਲੱਸਟਰ (ਆਈਐਸਐਮਸੀ) ਸਥਾਪਤ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਫਰੰਟੀਅਰ ਟੈਕ ਹੱਬ ਰੋਡਮੈਪ ਨੇ ਭਾਰਤ ਦੇ ਸੈਮੀਕੰਡਕਟਰ ਭਵਿੱਖ ਲਈ ਇੱਕ ਸਪੱਸ਼ਟ ਦ੍ਰਿਸ਼ਟੀਕੋਣ ਪ੍ਰਦਾਨ ਕੀਤਾ ਹੈ ਅਤੇ ਪੰਜਾਬ ਉਸ ਦ੍ਰਿਸ਼ਟੀਕੋਣ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਸੈਮੀਕੰਡਕਟਰ ਨਿਰਮਾਣ ਵਿੱਚ ਮੋਹਾਲੀ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਤਹਿਤ ਗੁਜਰਾਤ ਵਿੱਚ ਸਟੈਂਡਅਲੋਨ ਫਰੰਟ-ਐਂਡ ਫੈਬਰੀਕੇਸ਼ਨ ਯੂਨਿਟਾਂ ਅਤੇ ਅਸਾਮ ਤੇ ਸਾਨੰਦ ਵਿੱਚ ਬੈਕ-ਐਂਡ ਓਐਸਏਟੀ ਸਹੂਲਤਾਂ ਨੂੰ ਸਫਲਤਾਪੂਰਵਕ ਪ੍ਰੋਤਸਾਹਨ ਦਿੱਤੇ ਹਨ, ਪਰ ਫਿਰ ਵੀ ਗਲੋਬਲ ਸੈਮੀਕੰਡਕਟਰ ਸਪਲਾਈ ਚੇਨ ਵਿੱਚ ਵੰਡ ਕਾਰਨ ਕੁਝ ਕਮੀਆਂ ਅਜੇ ਵੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿੱਚ ਦੇਸ਼ ਦੀ ਇਕਲੌਤੀ ਪੂਰੀ ਤਰ੍ਹਾਂ ਏਕੀਕ੍ਰਿਤ ਉਪਕਰਨ ਨਿਰਮਾਤਾ ਸੈਮੀ-ਕੰਡਕਟਰ ਲੈਬਾਰਟਰੀ (ਐਸਸੀਐਲ) ਸਥਿਤ ਹੈ ਅਤੇ ਇਹ ਇੱਕ ਵਿਆਪਕ ਐਂਡ-ਟੂ-ਐਂਡ ਸੈਮੀਕੰਡਕਟਰ ਨਿਰਮਾਣ, ਅਸੈਂਬਲੀ ਅਤੇ ਪੈਕੇਜਿੰਗ ਈਕੋਸਿਸਟਮ ਸਥਾਪਤ ਕਰਨ ਲਈ ਆਦਰਸ਼ ਸਥਾਨ ਹੈ। ਉਨ੍ਹਾਂ ਕਿਹਾ, “ਗ੍ਰੀਨਫੀਲਡ ਸਾਈਟਾਂ ਤੋਂ ਸ਼ੁਰੂਆਤ ਕਰਨ ਵਾਲੇ ਬਹੁਤ ਸਾਰੇ ਖੇਤਰਾਂ ਦੇ ਉਲਟ, ਮੋਹਾਲੀ ਕੋਲ ਮਜ਼ਬੂਤ ਬ੍ਰਾਊਨਫੀਲਡ ਫਾਊਂਡੇਸ਼ਨ, ਸੰਸਥਾਗਤ ਗਿਆਨ ਅਤੇ ਕਲਾਸ 10 ਅਤੇ ਕਲਾਸ 100 ਕਲੀਨਰੂਮਾਂ, ਖਤਰਨਾਕ ਰਸਾਇਣਾਂ ਅਤੇ ਸਟੀਕ ਮੈਟਰੋਲੋਜੀ ਨੂੰ ਸੰਭਾਲਣ ਵਿੱਚ ਚਾਰ ਦਹਾਕਿਆਂ ਦਾ ਤਜਰਬਾ ਹੈ।”
4,500 ਕਰੋੜ ਰੁਪਏ ਦੀ ਲਾਗਤ ਨਾਲ ਐਸ.ਸੀ.ਐਲ. ਦੇ ਕੀਤੇ
ਜਾਣ ਵਾਲੇ ਆਧੁਨਿਕੀਕਰਨ ਨਾਲ ਮੋਹਾਲੀ ਭਾਰਤ ਦਾ ਸੈਮੀਕੰਡਕਟਰ ਹੱਬ ਬਣ ਸਕਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕੱਠ ਨੂੰ ਦੱਸਿਆ ਕਿ ਭਾਰਤ ਸਰਕਾਰ ਪਹਿਲਾਂ ਹੀ ਐਸ.ਸੀ.ਐਲ. ਮੋਹਾਲੀ ਦੇ ਆਧੁਨਿਕੀਕਰਨ ਲਈ 4,500 ਕਰੋੜ ਰੁਪਏ ਦੇਣ ਦਾ ਵਾਅਦਾ ਕਰ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਿਵੇਸ਼ ਦਾ ਉਦੇਸ਼ ਉੱਨਤ ਵਪਾਰਕ ਪਾਈਪਲਾਈਨਾਂ ਦੇ ਨਾਲ ਨਾਲ ਵੇਫਰ ਉਤਪਾਦਨ ਸਮਰੱਥਾ ਨੂੰ ਲਗਭਗ 100 ਗੁਣਾ ਤੱਕ ਵਧਾਉਣਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “4,500 ਕਰੋੜ ਰੁਪਏ ਦੇ ਆਧੁਨਿਕੀਕਰਨ ਪ੍ਰੋਗਰਾਮ ਨੂੰ ਮੋਹਾਲੀ ਨੂੰ ਇੱਕ ਆਲ-ਇਨ-ਵਨ ਏਕੀਕ੍ਰਿਤ ਸੈਮੀਕੰਡਕਟਰ ਮੈਗਾ-ਕਲੱਸਟਰ ਵਿੱਚ ਬਦਲਣ ਲਈ ਵਰਤਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਡਿਜ਼ਾਈਨ, ਫੈਬਰੀਕੇਸ਼ਨ ਅਤੇ ਐਡਵਾਂਸਡ ਪੈਕੇਜਿੰਗ ਸਹੂਲਤਾਂ (ਏਟੀਐਮਪੀ/ਓਐਸਏਟੀ) ਨੂੰ 50 ਕਿਲੋਮੀਟਰ ਦੇ ਘੇਰੇ ਵਿੱਚ ਲਿਆਉਣ ਨਾਲ ਘਰੇਲੂ ਲੀਡ ਟਾਈਮ ਵਿੱਚ ਕਾਫ਼ੀ ਕਮੀ ਆਵੇਗੀ, ਆਤਮਨਿਰਭਰਤਾ ਵਧੇਗੀ ਅਤੇ ਵਪਾਰਕ ਫਾਊਂਡਰੀਆਂ ਲਈ ਇੱਕ ਅਜਿਹਾ ਕੇਂਦਰ ਬਣੇਗਾ ਜੋ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰ ਸਕੇ।
ਭਾਰਤ ਦੇ ਸੈਮੀਕੰਡਕਟਰ ਵਿਕਾਸ ਵਿੱਚ ਮੋਹਰੀ ਬਣ ਸਕਦਾ ਮੋਹਾਲੀ
ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਦੇ ਕਈ ਰਣਨੀਤਕ ਅਤੇ ਲੌਜਿਸਟਿਕ ਲਾਭ ਹਨ ਜੋ ਇਸ ਨੂੰ ਏਕੀਕ੍ਰਿਤ ਸੈਮੀਕੰਡਕਟਰ ਮੈਗਾ-ਕਲੱਸਟਰ ਲਈ ਆਦਰਸ਼ ਸਥਾਨ ਬਣਾਉਂਦੇ ਹਨ। ਉਨ੍ਹਾਂ ਕਿਹਾ, “ਮੋਹਾਲੀ ਵਿੱਚ ਸਿਖਿਅਤ ਮਨੁੱਖੀ ਸ਼ਕਤੀ, ਰੱਖਿਆ ਅਤੇ ਰਣਨੀਤਕ ਖਪਤਕਾਰਾਂ ਨਾਲ ਨੇੜਤਾ, ਲੋੜੀਂਦਾ ਬੁਨਿਆਦੀ ਢਾਂਚਾ ਅਤੇ ਪ੍ਰਾਈਵੇਟ ਪਹਿਲਾਂ ਹੀ ਉਪਲਬਧ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੱਸਟਰ ਦੀ ਸਥਾਪਨਾ ਨਾਲ ਪੰਜਾਬ ਦੁਨੀਆ ਦੇ ਸਭ ਤੋਂ ਰਣਨੀਤਕ ਅਤੇ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਸ਼ੁਮਾਰ ਹੋ ਜਾਵੇਗਾ ਅਤੇ ਸੂਬੇ ਵਿੱਚ ਆਰਥਿਕ ਵਿਕਾਸ ਅਤੇ ਨਵੀਨਤਾ ਨੂੰ ਗਤੀ ਮਿਲੇਗੀ।