Banner

SGPC ਦੀ ਵੱਡੀ ਕਾਰਵਾਈ: CM ਭਗਵੰਤ ਮਾਨ ਖ਼ਿਲਾਫ਼ FIR ਦਰਜ ਕਰਨ ਦੀ ਮੰਗ, ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ DGP ਦਫ਼ਤਰ

ਸ੍ਰੀ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਬਾਰੇ ਕਥਿਤ ਟਿੱਪਣੀਆਂ ਨੂੰ ਲੈ ਕੇ DGP ਗੌਰਵ ਯਾਦਵ ਨੂੰ ਸੌਂਪੀ ਸ਼ਿਕਾਇਤ ਐਡਵੋਕੇਟ ਸਿਆਲੀ ਦਾ ਦਾਅਵਾ: ਮੁੱਖ ਮੰਤਰੀ ਦੇ ਬਿਆਨਾਂ ਨਾਲ ਸਿੱਖ ਭਾਵਨਾਵਾਂ ਨੂੰ ਪਹੁੰਚੀ ਠੇਸ, ਬੀ.ਐੱਨ.ਐੱਸ. (BNS) ਤਹਿਤ ਕਾਰਵਾਈ ਦੀ ਮੰਗ ਚੰਡੀਗੜ੍ਹ (03 ਜੁਲਾਈ, 2026): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]
Nishant Malyan
By : Updated On: 03 Jul 2026 12:15:PM
SGPC ਦੀ ਵੱਡੀ ਕਾਰਵਾਈ: CM ਭਗਵੰਤ ਮਾਨ ਖ਼ਿਲਾਫ਼ FIR ਦਰਜ ਕਰਨ ਦੀ ਮੰਗ, ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ DGP ਦਫ਼ਤਰ

ਸ੍ਰੀ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਬਾਰੇ ਕਥਿਤ ਟਿੱਪਣੀਆਂ ਨੂੰ ਲੈ ਕੇ DGP ਗੌਰਵ ਯਾਦਵ ਨੂੰ ਸੌਂਪੀ ਸ਼ਿਕਾਇਤ

ਐਡਵੋਕੇਟ ਸਿਆਲੀ ਦਾ ਦਾਅਵਾ: ਮੁੱਖ ਮੰਤਰੀ ਦੇ ਬਿਆਨਾਂ ਨਾਲ ਸਿੱਖ ਭਾਵਨਾਵਾਂ ਨੂੰ ਪਹੁੰਚੀ ਠੇਸ, ਬੀ.ਐੱਨ.ਐੱਸ. (BNS) ਤਹਿਤ ਕਾਰਵਾਈ ਦੀ ਮੰਗ

ਚੰਡੀਗੜ੍ਹ (03 ਜੁਲਾਈ, 2026):

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਬਾਰੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਪਹੁੰਚਿਆ। ਐੱਸ.ਜੀ.ਪੀ.ਸੀ. ਦੇ ਪ੍ਰਧਾਨ ਅਤੇ ਐਗਜ਼ੀਕਿਊਟਿਵ ਕਮੇਟੀ ਦੇ ਮੈਂਬਰਾਂ ਨੇ ਸੈਕਟਰ-9 ਵਿਖੇ ਪੰਜਾਬ ਦੇ ਡੀ.ਜੀ.ਪੀ. (DGP) ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਖ਼ਿਲਾਫ਼ ਤੁਰੰਤ ਐੱਫ.ਆਈ.ਆਰ. (FIR) ਦਰਜ ਕਰਨ ਦੀ ਲਿਖਤੀ ਸ਼ਿਕਾਇਤ ਸੌਂਪੀ।

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਕਥਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਹ ਵਿਵਾਦ ਭਖਿਆ ਹੈ। ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਇਸ ਵੀਡੀਓ ਮਾਮਲੇ ‘ਤੇ ਸਖ਼ਤ ਰੁਖ਼ ਇਖ਼ਤਿਆਰ ਕਰਦਿਆਂ ਮੁੱਖ ਮੰਤਰੀ ਨੂੰ ‘ਗੁਰੂ ਦੋਖੀ’ ਤੱਕ ਕਿਹਾ ਗਿਆ ਸੀ। ਹੁਣ ਐੱਸ.ਜੀ.ਪੀ.ਸੀ. ਨੇ 27 ਜੂਨ ਨੂੰ ਪਾਸ ਹੋਏ ਆਪਣੇ ਮਤੇ ਦਾ ਹਵਾਲਾ ਦਿੰਦੇ ਹੋਏ ਡੀ.ਜੀ.ਪੀ. ਪੰਜਾਬ ਨੂੰ ਸ਼ਿਕਾਇਤ ਸੌਂਪ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਸਿੱਖ ਭਾਵਨਾਵਾਂ ਹੋਈਆਂ ਆਹਤ – ਐਡਵੋਕੇਟ ਅਮਨਦੀਪ ਸਿੰਘ ਸਿਆਲੀ

ਇਸ ਮਾਮਲੇ ਬਾਰੇ ਗੱਲ ਕਰਦਿਆਂ ਐਡਵੋਕੇਟ ਅਮਨਦੀਪ ਸਿੰਘ ਸਿਆਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨਾਂ ਅਤੇ ਟਿੱਪਣੀਆਂ ਕਾਰਨ ਸਮੁੱਚੀ ਸਿੱਖ ਕੌਮ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਦੇ ਅਜਿਹੇ ਬਿਆਨ ਸਮਾਜ ਵਿੱਚ ਨਫ਼ਰਤ, ਆਪਸੀ ਵੈਰ-ਵਿਰੋਧ ਅਤੇ ਤਣਾਅ ਪੈਦਾ ਕਰਨ ਵਾਲੇ ਹਨ। ਐੱਸ.ਜੀ.ਪੀ.ਸੀ. ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਜਿਹੇ ਬਿਆਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਨਵੇਂ ਕਾਨੂੰਨ BNS ਤਹਿਤ FIR ਦਰਜ ਕਰਨ ਦੀ ਮੰਗ

ਐੱਸ.ਜੀ.ਪੀ.ਸੀ. ਦੇ ਵਫ਼ਦ ਨੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਹੈ ਕਿ ਸਮਾਜਿਕ ਸ਼ਾਂਤੀ ਭੰਗ ਕਰਨ ਅਤੇ ਧਾਰਮਿਕ ਅਕਸ ਨੂੰ ਢਾਹ ਲਾਉਣ ਦੇ ਦੋਸ਼ ਹੇਠ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਭਾਰਤੀ ਨਿਆਏ ਸੰਹਿਤਾ (BNS) ਦੀਆਂ ਸਬੰਧਿਤ ਧਾਰਾਵਾਂ ਤਹਿਤ ਤੁਰੰਤ ਮਾਮਲਾ (FIR) ਦਰਜ ਕੀਤਾ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Read Latest News and Breaking News at Daily Post TV, Browse for more News

Ad
Ad