Banner
Banner

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗੈਂਗ ਦੇ ਤਿੰਨ ਮੁਲਜ਼ਮ ਕਾਬੂ

Amritsar Police Action; ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਫਿਰੌਤੀ ਅਤੇ ਫਾਇਰਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ‘ਤੇ […]
Jaspreet Singh
By : Updated On: 22 Jun 2026 18:02:PM
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗੈਂਗ ਦੇ ਤਿੰਨ ਮੁਲਜ਼ਮ ਕਾਬੂ

Amritsar Police Action; ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਫਿਰੌਤੀ ਅਤੇ ਫਾਇਰਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫਿਰੌਤੀ ਅਤੇ ਫਾਇਰਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਸਨ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਗੁਰਦੇਵ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਹਰਪ੍ਰਸਦੀਪ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਤਿੰਨੇ ਗੈਂਗਸਟਰ ਘਨਸ਼ਾਮਪੁਰੀਆ ਦੇ ਨੈੱਟਵਰਕ ਨਾਲ ਜੁੜੇ ਹੋਏ ਸਨ ਅਤੇ ਵਿਦੇਸ਼ ਵਿੱਚ ਬੈਠੇ ਦੋ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਦੇ ਸਨ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਵਪਾਰੀਆਂ ਅਤੇ ਹੋਰ ਵਿਅਕਤੀਆਂ ਨੂੰ ਫਿਰੌਤੀ ਲਈ ਫੋਨ ਕਰਦੇ ਸਨ। ਜੇਕਰ ਕੋਈ ਵਿਅਕਤੀ ਪੈਸੇ ਦੇਣ ਤੋਂ ਇਨਕਾਰ ਕਰਦਾ ਸੀ ਤਾਂ ਇਹ ਸ਼ੂਟਰ ਉਸ ਦੇ ਘਰ ਜਾਂ ਕਾਰੋਬਾਰੀ ਅਦਾਰੇ ਦੇ ਬਾਹਰ ਫਾਇਰਿੰਗ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਦੇ ਸਨ। ਇਸ ਤੋਂ ਬਾਅਦ ਮੁੜ ਫਿਰੌਤੀ ਦੀ ਮੰਗ ਕੀਤੀ ਜਾਂਦੀ ਸੀ। ਪੁਲਿਸ ਮੁਤਾਬਕ ਇਹ ਗੈਂਗ ਲੋਕਾਂ ਦੇ ਮਨ ਵਿੱਚ ਡਰ ਪੈਦਾ ਕਰਕੇ ਉਨ੍ਹਾਂ ਤੋਂ ਪੈਸੇ ਵਸੂਲ ਕਰਨ ਦਾ ਕੰਮ ਕਰਦਾ ਸੀ।

ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦਿਹਾਤੀ ਖੇਤਰਾਂ ਵਿੱਚ ਕਰੀਬ ਛੇ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਇਨ੍ਹਾਂ ਵਾਰਦਾਤਾਂ ਵਿੱਚ ਇੱਕ ਪੈਟਰੋਲ ਪੰਪ ਲੁੱਟ ਦੀ ਘਟਨਾ ਵੀ ਸ਼ਾਮਲ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ, ਜਿਸ ਦੀ ਫੋਰੈਂਸਿਕ ਜਾਂਚ ਕਰਵਾਈ ਜਾ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਇਸ ਹਥਿਆਰ ਦੀ ਵਰਤੋਂ ਕਈ ਵਾਰਦਾਤਾਂ ਵਿੱਚ ਕੀਤੀ ਗਈ ਹੋ ਸਕਦੀ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੈਂਗ ਦੇ ਹੋਰ ਮੈਂਬਰਾਂ ਦੀ ਭਾਲ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਵਾਲੇ ਅਜਿਹੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad