Barnala News – ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਭਦੌੜ ਵਿੱਚ 25 ਨਕਾਬਪੋਸ਼ ਵਿਅਕਤੀਆਂ ਨੇ ਐਫਸੀਆਈ ਦੇ ਗੋਦਾਮ ਦੇ ਬਾਹਰ ਖੜ੍ਹੀਆਂ ਗੱਡੀਆਂ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ 10 ਟਰੱਕਾਂ ਦੀ ਭੰਨਤੋੜ ਕੀਤੀ ਅਤੇ 8 ਲੋਕਾਂ ਨੂੰ ਜ਼ਖਮੀ ਕਰ ਦਿੱਤਾ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ ਨਵਨੀਤ ਕੁਮਾਰ, ਨਜ਼ੀਰ ਖ਼ਾਨ, ਸੁਰਿੰਦਰ ਸਿੰਘ, ਮਿੰਟਾ ਸਿੰਘ, ਅਖ਼ਤਰ ਖ਼ਾਨ, ਬੰਦ ਸਿੰਘ, ਗੁਰਦੀਪ ਸਿੰਘ ਅਤੇ ਸੋਨੂੰ ਕੁਮਾਰ ਸ਼ਾਮਲ ਹਨ।
ਆਮ ਆਦਮੀ ਪਾਰਟੀ ਦੇ ਆਗੂ ਜਗਤਾਰ ਸਿੰਘ ਧਨੌਲਾ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਮਨਿੰਦਰ ਸਿੰਘ ਦਾ ਸਰਕਾਰੀ ਗੋਦਾਮ ਵਿੱਚੋਂ ਸਾਮਾਨ ਚੁੱਕ ਕੇ ਟਰੇਨ ਵਿੱਚ ਲੱਦਣ ਦਾ ਟੈਂਡਰ ਹੈ। ਭਦੌੜ ਦੇ ਕੁਝ ਲੋਕ ਇਸ ਕੰਮ ਦਾ ਵਿਰੋਧ ਕਰ ਰਹੇ ਹਨ। ਹਮਲਾ ਵੀਰਵਾਰ ਸਵੇਰੇ ਕਰੀਬ 7 ਵਜੇ ਹੋਇਆ।
ਥਾਣਾ ਭਦੌੜ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੀੜਤਾਂ ਦੇ ਬਿਆਨਾਂ ਅਤੇ ਜਾਂਚ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ALSO READ ; ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ 3 ਮਈ ਨੂੰ ਪਾਰਲੀਮੈਂਟ ਚੋਣਾਂ ਦਾ ਕੀਤਾ ਐਲਾਨ ,ਜਨਰਲ ਨੂੰ ਸੰਸਦ ਭੰਗ ਕਰਨ ਲਈ ਕਿਹਾ