Banner
Banner

ਪੰਜਾਬ ‘ਚ ਗੈਂਗਸਟਰਾਂ ਦਾ ਖੌਫ਼ ਜਾਰੀ, ਬਰਿਸਟਾ ਰੈਸਟੋਰੈਂਟ ਬਾਹਰ ਗੋਲੀਬਾਰੀ ਨਾਲ ਸਨਸਨੀ

Sultanpur Lodhi Restaurant Firing; ਪੰਜਾਬ ਵਿੱਚ ਫਿਰੌਤੀ ਨੂੰ ਲੈ ਕੇ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਕਪੂਰਥਲਾ ਦੀ ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਵਿੱਚ ਬਰਿਸਟਾ ਰੈਸਟੋਰੈਂਟ ਦੇ ਬਾਹਰ ਗੋਲੀਬਾਰੀ ਦੀ ਇੱਕ ਚਰਚਿਤ ਘਟਨਾ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਦੇ ਡੀਐਸਪੀ ਧੀਰੇਂਦਰ ਵਰਮਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਘਟਨਾ ਦੀ ਗੰਭੀਰਤਾ […]
Jaspreet Singh
By : Updated On: 23 Jun 2026 22:22:PM
ਪੰਜਾਬ ‘ਚ ਗੈਂਗਸਟਰਾਂ ਦਾ ਖੌਫ਼ ਜਾਰੀ, ਬਰਿਸਟਾ ਰੈਸਟੋਰੈਂਟ ਬਾਹਰ ਗੋਲੀਬਾਰੀ ਨਾਲ ਸਨਸਨੀ

Sultanpur Lodhi Restaurant Firing; ਪੰਜਾਬ ਵਿੱਚ ਫਿਰੌਤੀ ਨੂੰ ਲੈ ਕੇ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਕਪੂਰਥਲਾ ਦੀ ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਵਿੱਚ ਬਰਿਸਟਾ ਰੈਸਟੋਰੈਂਟ ਦੇ ਬਾਹਰ ਗੋਲੀਬਾਰੀ ਦੀ ਇੱਕ ਚਰਚਿਤ ਘਟਨਾ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਦੇ ਡੀਐਸਪੀ ਧੀਰੇਂਦਰ ਵਰਮਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਘਟਨਾ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਅਨੁਸਾਰ, ਕੁਝ ਦਿਨ ਪਹਿਲਾਂ ਰੈਸਟੋਰੈਂਟ ਮਾਲਕਾਂ ਨੂੰ ਲੱਖਾਂ ਰੁਪਏ ਦੀ ਫਿਰੌਤੀ ਲਈ ਧਮਕੀ ਭਰੇ ਫੋਨ ਕਾਲ ਆਏ ਸਨ, ਜਿਸ ਕਰਕੇ ਇਸ ਹਵਾਈ ਫਾਇਰਿੰਗ ਨੂੰ ਉਸੇ ਫਿਰੌਤੀ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ ਮੌਕੇ ‘ਤੇ ਇੱਕ ਗੋਲੀ ਚੱਲਣ ਦੀ ਗੱਲ ਕਹੀ ਜਾ ਰਹੀ ਹੈ, ਜਿਸ ਦੀ ਅਜੇ ਅਧਿਕਾਰਿਕ ਪੁਸ਼ਟੀ ਹੋਣੀ ਬਾਕੀ ਹੈ।

ਇੰਸਟਾਗ੍ਰਾਮ ‘ਤੇ ਫਾਇਰਿੰਗ ਦੀ ਜ਼ਿੰਮੇਵਾਰੀ ਲਈ ਗਈ

ਇਸ ਵਾਰਦਾਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਹੈਰਾਨ ਕਰਨ ਵਾਲਾ ਦਾਅਵਾ ਸਾਹਮਣੇ ਆਇਆ ਹੈ। ‘chan_dhillon307’ ਨਾਮਕ ਇੱਕ ਇੰਸਟਾਗ੍ਰਾਮ ਅਕਾਊਂਟ ਤੋਂ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲੈਂਦੇ ਹੋਏ ਪੋਸਟ ਪਾਈ ਗਈ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ ਫਿਰੌਤੀ ਦੇ ਫੋਨ ਕਾਲਾਂ ਦਾ ਜਵਾਬ ਨਾ ਮਿਲਣ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਹਾਲਾਂਕਿ ਪੁਲਿਸ ਜਾਂ ਕਿਸੇ ਅਧਿਕਾਰਿਕ ਸਰੋਤ ਵੱਲੋਂ ਇਸ ਸੋਸ਼ਲ ਮੀਡੀਆ ਦਾਅਵੇ ਦੀ ਪੁਸ਼ਟੀ ਨਹੀਂ ਕੀਤੀ ਗਈ।

ਸੀਸੀਟੀਵੀ ਵਿੱਚ ਕੈਦ ਹੋਏ ਸ਼ੱਕੀ, ਲਿਖਤੀ ਸ਼ਿਕਾਇਤ ਦੀ ਉਡੀਕ

ਡੀਐਸਪੀ ਧੀਰੇਂਦਰ ਵਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹਾਲੇ ਤੱਕ ਰੈਸਟੋਰੈਂਟ ਪ੍ਰਬੰਧਨ ਜਾਂ ਕਿਸੇ ਹੋਰ ਪੱਖ ਵੱਲੋਂ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ। ਇਸ ਦੇ ਬਾਵਜੂਦ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਤੇਜ਼ ਕਰ ਦਿੱਤੀ ਹੈ। ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਬਾਈਕ ‘ਤੇ ਸਵਾਰ ਦੋ ਸ਼ੱਕੀ ਨੌਜਵਾਨ ਕੈਦ ਹੋਏ ਹਨ, ਜਿਨ੍ਹਾਂ ਦੀ ਪਛਾਣ ਲਈ ਤਲਾਸ਼ ਜਾਰੀ ਹੈ।

ਵਪਾਰੀਆਂ ਵਿੱਚ ਚਿੰਤਾ, ਹਰ ਪੱਖ ਤੋਂ ਜਾਂਚ ਕਰ ਰਹੀ ਪੁਲਿਸ

ਇਸ ਘਟਨਾ ਤੋਂ ਬਾਅਦ ਸੁਲਤਾਨਪੁਰ ਲੋਧੀ ਦੇ ਵਪਾਰਕ ਵਰਗ ਅਤੇ ਦੁਕਾਨਦਾਰਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਤਕਨੀਕੀ ਸਬੂਤਾਂ ਅਤੇ ਆਪਸੀ ਰੰਜਿਸ਼ ਸਮੇਤ ਹਰ ਸੰਭਾਵੀ ਪੱਖ ਤੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੇ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਵਾਰਦਾਤ ਦੇ ਅਸਲ ਕਾਰਨਾਂ ਅਤੇ ਸ਼ਾਮਲ ਲੋਕਾਂ ਦਾ ਖੁਲਾਸਾ ਹੋ ਸਕੇਗਾ।

ਫਿਰੌਤੀ ਐਂਗਲ ਤੋਂ ਜਾਂਚ ਜਾਰੀ

ਡੀਐਸਪੀ ਧੀਰੇਂਦਰ ਵਰਮਾ ਨੇ ਦੱਸਿਆ ਕਿ ਬੈਰਿਸਟਾ ਕੈਫੇ ਦੇ ਮਾਲਕ ਨੇ ਕਿਹਾ ਕਿ ਉਨ੍ਹਾਂ ਦੇ ਨੌਕਰ ਨੇ ਜਾਣਕਾਰੀ ਦਿੱਤੀ ਕਿ ਰਾਤ ਦੇ ਸਮੇਂ ਕੁਝ ਅਣਪਛਾਤੇ ਨਕਾਬਪੋਸ਼ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ। ਘਟਨਾ ਸਥਾਨ ਦੀ ਜਾਂਚ ਦੌਰਾਨ ਕੋਈ ਖੋਲ ਆਦਿ ਨਹੀਂ ਮਿਲਿਆ, ਪਰ ਸ਼ਿਕਾਇਤ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਸ਼ੱਕੀਆਂ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਕਿਹਾ ਕਿ ਜਲਦੀ ਹੀ ਮਾਮਲੇ ਦਾ ਖੁਲਾਸਾ ਕਰ ਦਿੱਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad