Banner

ਵਿਦੇਸ਼ ਭੇਜਣ ਦੇ ਨਾਂ ‘ਤੇ 18 ਲੱਖ ਦੀ ਠੱਗੀ ਤੋਂ ਬਾਅਦ ਟੁੱਟਿਆ ਭਰੋਸਾ? ਲਾਈਵ ਵੀਡੀਓ ‘ਤੇ ਹੈੱਡ ਗ੍ਰੰਥੀ ਨੇ ਨਿਗਲਿਆ ਜ਼ਹਿਰ

Ludhiana Head Granthi Suicide Attempt; ਲੁਧਿਆਣਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ ਭੇਜਣ ਦੇ ਨਾਮ ‘ਤੇ ਕਥਿਤ 18 ਲੱਖ ਰੁਪਏ ਦੀ ਠੱਗੀ ਤੋਂ ਪਰੇਸ਼ਾਨ ਇੱਕ ਗੁਰਦੁਆਰੇ ਦੇ ਹੈੱਡ ਗ੍ਰੰਥੀ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਹੈੱਡ ਗ੍ਰੰਥੀ ਰਵਿੰਦਰ ਸਿੰਘ ਨੂੰ […]
Jaspreet Singh
By : Updated On: 08 Jul 2026 17:30:PM
ਵਿਦੇਸ਼ ਭੇਜਣ ਦੇ ਨਾਂ ‘ਤੇ 18 ਲੱਖ ਦੀ ਠੱਗੀ ਤੋਂ ਬਾਅਦ ਟੁੱਟਿਆ ਭਰੋਸਾ? ਲਾਈਵ ਵੀਡੀਓ ‘ਤੇ ਹੈੱਡ ਗ੍ਰੰਥੀ ਨੇ ਨਿਗਲਿਆ ਜ਼ਹਿਰ

Ludhiana Head Granthi Suicide Attempt; ਲੁਧਿਆਣਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ ਭੇਜਣ ਦੇ ਨਾਮ ‘ਤੇ ਕਥਿਤ 18 ਲੱਖ ਰੁਪਏ ਦੀ ਠੱਗੀ ਤੋਂ ਪਰੇਸ਼ਾਨ ਇੱਕ ਗੁਰਦੁਆਰੇ ਦੇ ਹੈੱਡ ਗ੍ਰੰਥੀ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਹੈੱਡ ਗ੍ਰੰਥੀ ਰਵਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਇਹ ਮਾਮਲਾ ਲੁਧਿਆਣਾ ਦੇ ਥਾਣਾ ਮੇਹਰਬਾਨ ਅਧੀਨ ਪੈਂਦੇ ਇੱਕ ਪਿੰਡ ਦਾ ਹੈ, ਜਿੱਥੇ ਗੁਰਦੁਆਰੇ ਵਿੱਚ ਸੇਵਾ ਨਿਭਾ ਰਹੇ ਰਵਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੀ ਪਰੇਸ਼ਾਨੀ ਦੱਸੀ ਅਤੇ ਇਸ ਤੋਂ ਬਾਅਦ ਜ਼ਹਿਰੀਲਾ ਪਦਾਰਥ ਨਿਗਲ ਲਿਆ।

ਰਵਿੰਦਰ ਸਿੰਘ ਨੇ ਆਪਣੇ ਲਾਈਵ ਦੌਰਾਨ ਪਿੰਡ ਦੇ ਤਿੰਨ ਵਿਅਕਤੀਆਂ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦੇਸ਼ ਭੇਜਣ ਦਾ ਭਰੋਸਾ ਦੇ ਕੇ ਉਨ੍ਹਾਂ ਤੋਂ 18 ਲੱਖ ਰੁਪਏ ਲਏ ਗਏ, ਪਰ ਵਿਦੇਸ਼ ਪਹੁੰਚਣ ਤੋਂ ਬਾਅਦ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਗਈ।

ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਰਵਿੰਦਰ ਸਿੰਘ ਨੇ ਆਪਣੀ ਰਕਮ ਵਾਪਸ ਮੰਗੀ ਤਾਂ ਮੁਲਜ਼ਮਾਂ ਨੇ ਇਨਕਾਰ ਕਰ ਦਿੱਤਾ। ਇਸ ਤੋਂ ਇਲਾਵਾ ਸੁਰੱਖਿਆ ਦੇ ਨਾਮ ‘ਤੇ ਲਏ ਗਏ ਖਾਲੀ ਚੈਕਾਂ ਦੀ ਕਥਿਤ ਤੌਰ ‘ਤੇ ਗਲਤ ਵਰਤੋਂ ਕਰਕੇ ਉਨ੍ਹਾਂ ਖਿਲਾਫ਼ 10-10 ਲੱਖ ਰੁਪਏ ਦੇ ਦਾਅਵੇ ਕੀਤੇ ਗਏ, ਜਿਸ ਕਾਰਨ ਉਨ੍ਹਾਂ ਨੂੰ ਅਦਾਲਤੀ ਕਾਰਵਾਈ ਦਾ ਸਾਹਮਣਾ ਵੀ ਕਰਨਾ ਪਿਆ।

ਰਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਪੁਲਿਸ ਕੋਲ ਵੀ ਇਨਸਾਫ਼ ਦੀ ਅਪੀਲ ਕੀਤੀ ਸੀ, ਪਰ ਕਾਰਵਾਈ ਨਾ ਹੋਣ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਸਨ।

ਉੱਧਰ, ਥਾਣਾ ਮੇਹਰਬਾਨ ਦੇ ਇੰਚਾਰਜ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਰਵਿੰਦਰ ਸਿੰਘ ਦੀ ਹਾਲਤ ਗੰਭੀਰ ਹੈ ਅਤੇ ਉਹ ਇਸ ਸਮੇਂ ਬਿਆਨ ਦੇਣ ਦੀ ਸਥਿਤੀ ਵਿੱਚ ਨਹੀਂ ਹਨ। ਮੈਡੀਕਲ ਟੀਮ ਵੱਲੋਂ ਫਿੱਟ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad