Banner

ਉਦਯੋਗਿਕ ਨਗਰੀ ਮੰਡੀ ਗੋਬਿੰਦਗੜ ਨਗਰ ਕੌਂਸਲ ਦੇ ਦੂਸਰੀ ਵਾਰ ਪ੍ਰਧਾਨ ਬਣੇ ਹਰਪ੍ਰੀਤ ਸਿੰਘ ਪ੍ਰਿੰਸ ਨੇ ਸੰਭਾਲਿਆ ਅਹੁਦਾ

Mandi Gobindgarh News; ਉਦਯੋਗਿਕ ਨਗਰੀ ਮੰਡੀ ਗੋਬਿੰਦਗੜ ਨਗਰ ਕੌਂਸਲ ਦੇ ਦੂਸਰੀ ਵਾਰ ਪ੍ਰਧਾਨ ਬਣੇ ਹਰਪ੍ਰੀਤ ਸਿੰਘ ਪ੍ਰਿੰਸ ਵੱਲੋਂ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ ਗਿਆ । ਇਸ ਮੌਕੇ ਪਹੁੰਚੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਨਵੇਂ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੂੰ ਪ੍ਰਧਾਨਗੀ ਦੀ ਕੁਰਸੀ ਤੇ ਬਿਠਾ ਕੇ ਮੂੰਹ ਮਿੱਠਾ ਵੀ ਕਰਵਾਇਆ । […]
Jaspreet Singh
By : Updated On: 08 Jul 2026 22:03:PM
ਉਦਯੋਗਿਕ ਨਗਰੀ ਮੰਡੀ ਗੋਬਿੰਦਗੜ ਨਗਰ ਕੌਂਸਲ ਦੇ ਦੂਸਰੀ ਵਾਰ ਪ੍ਰਧਾਨ ਬਣੇ ਹਰਪ੍ਰੀਤ ਸਿੰਘ ਪ੍ਰਿੰਸ ਨੇ ਸੰਭਾਲਿਆ ਅਹੁਦਾ

Mandi Gobindgarh News; ਉਦਯੋਗਿਕ ਨਗਰੀ ਮੰਡੀ ਗੋਬਿੰਦਗੜ ਨਗਰ ਕੌਂਸਲ ਦੇ ਦੂਸਰੀ ਵਾਰ ਪ੍ਰਧਾਨ ਬਣੇ ਹਰਪ੍ਰੀਤ ਸਿੰਘ ਪ੍ਰਿੰਸ ਵੱਲੋਂ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ ਗਿਆ । ਇਸ ਮੌਕੇ ਪਹੁੰਚੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਨਵੇਂ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੂੰ ਪ੍ਰਧਾਨਗੀ ਦੀ ਕੁਰਸੀ ਤੇ ਬਿਠਾ ਕੇ ਮੂੰਹ ਮਿੱਠਾ ਵੀ ਕਰਵਾਇਆ ।

ਇਸ ਮੌਕੇ ਬੋਲਦਿਆਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿ ਉਦੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦਾ ਵਿਕਾਸ ਹੋਰ ਤੇਜ਼ ਗਤੀ ਨਾਲ ਕੀਤਾ ਜਾਵੇਗਾ ਕਿਉਂਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ ਗਤੀ ਨਾਲ ਕਰਵਾਏ ਜਾਣਗੇ।


ਉਹਨਾਂ ਸ਼ਹਿਰ ਨਿਵਾਸੀਆਂ ਨੂੰ ਦੀ ਪ੍ਰਮੁੱਖ ਮੰਗ ਓਵਰ ਬ੍ਰਿਜ ਬਣਾਉਣ ਦੇ ਅਟਕੇ ਕੰਮ ਦਾ ਘੜਾ ਬੀਜੇਪੀ ਸਿਰ ਭਨਦਿਆ ਕਿਹਾ ਕਿ ਬੀਜੇਪੀ ਵੱਲੋਂ ਓਵਰ ਬ੍ਰਿਜ ਬਣਾਉਣ ਵਿੱਚ ਅਟਕਲਾਂ ਖੜੀਆਂ ਕੀਤੀਆਂ ਜਾ ਰਹੀਆਂ ਹਨ ਜਦੋਂ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕਮਲ ਹਨ।


ਉਹਨਾਂ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੂੰ ਪ੍ਰਧਾਨਗੀ ਪਦ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਸ਼ਹਿਰ ਨਿਵਾਸੀਆਂ ਦੀਆਂ ਆਸਾਂ ਤੇ ਖਰੇ ਉਤਰਨ ਵਿੱਚ ਉਹ ਹਰ ਸਮੇਂ ਹਾਜ਼ਰ ਰਹਿਣਗੇ ।

ਇਸ ਮੌਕੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਨਵੇਂ ਬਣੇ ਪ੍ਰਧਾਨ ਦੂਸਰੀ ਵਾਰ ਨਵੇਂ ਬਣੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਉਹ ਆਪਣੇ ਕੌਂਸਲਰ ਸਾਥੀਆਂ ਦੇ ਸਹਿਯੋਗ ਨਾਲ ਸ਼ਹਿਰ ਦਾ ਪੂਰਨ ਵਿਕਾਸ ਕਰਾਉਣ ਲਈ ਹਮੇਸ਼ਾ ਤਤਪਰ ਰਹਿਣਗੇ ਉਹਨਾਂ ਵਿਕਾਸ ਪੱਖ ਤੋਂ ਵੱਡੀ ਗੱਲ ਕਰਦਿਆਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਸ਼ਹਿਰ ਨਿਵਾਸੀਆਂ ਨੂੰ ਜਲਦ ਹੀ ਨਹਿਰੀ ਪਾਣੀ ਨਾਲ ਜੋੜਿਆ ਜਾਵੇਗਾ ਤੇ ਸ਼ਹਿਰ ਵਿੱਚ ਸੀਵਰੇਜ ਦੇ ਰਹਿੰਦੇ ਕੰਮਾਂ ਦੇ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇਗਾ ।

Read Latest News and Breaking News at Daily Post TV, Browse for more News

Ad
Ad