Banner

ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ 4 ਜੀਆਂ ਨੇ ਚੁੱਕਿਆ ਖੌਫਨਾਕ ਕਦਮ, ਪਿਤਾ-ਧੀ ਨੇ ਤੋੜਿਆ ਦਮ, ਮਾਂ-ਪੁੱਤ ਦੀ ਹਾਲਤ ਨਾਜ਼ੁਕ

Patiala family suicide attempt; ਪਟਿਆਲਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਗਿਆ। ਇਸ ਤੋਂ ਬਾਅਦ ਚਾਰਾਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਪਿਤਾ ਅਤੇ ਧੀ ਦੀ ਮੌਤ ਹੋ […]
Jaspreet Singh
By : Updated On: 09 Jul 2026 14:08:PM
ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ 4 ਜੀਆਂ ਨੇ ਚੁੱਕਿਆ ਖੌਫਨਾਕ ਕਦਮ, ਪਿਤਾ-ਧੀ ਨੇ ਤੋੜਿਆ ਦਮ, ਮਾਂ-ਪੁੱਤ ਦੀ ਹਾਲਤ ਨਾਜ਼ੁਕ

Patiala family suicide attempt; ਪਟਿਆਲਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਗਿਆ। ਇਸ ਤੋਂ ਬਾਅਦ ਚਾਰਾਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਪਿਤਾ ਅਤੇ ਧੀ ਦੀ ਮੌਤ ਹੋ ਗਈ, ਜਦਕਿ ਮਾਂ ਅਤੇ ਪੁੱਤ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮ੍ਰਿਤਕਾਂ ਦੀ ਪਛਾਣ 45 ਸਾਲਾ ਵਿਕਾਸ ਬਾਤਿਸ਼ ਅਤੇ ਉਸ ਦੀ 13 ਸਾਲਾ ਧੀ ਖੁਸ਼ੀ ਬਾਤਿਸ਼ ਵਜੋਂ ਹੋਈ ਹੈ। ਜਦਕਿ 43 ਸਾਲਾ ਪਤਨੀ ਤਮੰਨਾ ਬਾਤਿਸ਼ ਅਤੇ 11 ਸਾਲਾ ਪੁੱਤ ਕਨਵ ਬਾਤਿਸ਼ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ।

ਰਾਤ ਸਮੇਂ ਨਿਗਲਿਆ ਜ਼ਹਿਰੀਲਾ ਪਦਾਰਥ

ਜਾਣਕਾਰੀ ਅਨੁਸਾਰ, ਪਟਿਆਲਾ ਦੀ ਆਫਿਸਰ ਕਾਲੋਨੀ ਵਿੱਚ ਰਹਿਣ ਵਾਲੇ ਵਿਕਾਸ ਬਾਤਿਸ਼, ਉਨ੍ਹਾਂ ਦੀ ਪਤਨੀ, ਧੀ ਅਤੇ ਪੁੱਤ ਨੇ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਕੁਝ ਸਮੇਂ ਬਾਅਦ ਚਾਰਾਂ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਰਾਜਿੰਦਰਾ ਹਸਪਤਾਲ ਪਹੁੰਚਾਇਆ ਗਿਆ।

ਡਾਕਟਰਾਂ ਵੱਲੋਂ ਇਲਾਜ ਦੇ ਬਾਵਜੂਦ ਵਿਕਾਸ ਬਾਤਿਸ਼ ਅਤੇ ਉਸ ਦੀ ਧੀ ਖੁਸ਼ੀ ਨੂੰ ਬਚਾਇਆ ਨਹੀਂ ਜਾ ਸਕਿਆ। ਦੂਜੇ ਪਾਸੇ ਤਮੰਨਾ ਬਾਤਿਸ਼ ਅਤੇ ਕਨਵ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ।

ਘਰੇਲੂ ਲੈਣ-ਦੇਣ ਦੇ ਵਿਵਾਦ ਦੀ ਗੱਲ ਆਈ ਸਾਹਮਣੇ

ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਘਰੇਲੂ ਲੈਣ-ਦੇਣ ਨੂੰ ਲੈ ਕੇ ਵਿਵਾਦ ਦੀ ਗੱਲ ਸਾਹਮਣੇ ਆਈ ਹੈ। ਬੁੱਧਵਾਰ ਰਾਤ ਹਸਪਤਾਲ ਤੋਂ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ।

ਪੁਲਿਸ ਨੇ ਪਿਤਾ ਅਤੇ ਧੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ।

ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਜਾਰੀ

ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਪੁਲਿਸ ਹੋਰ ਸਬੂਤ ਵੀ ਇਕੱਠੇ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਪਰਿਵਾਰ ਨੇ ਕਿਹੜੇ ਹਾਲਾਤਾਂ ਵਿੱਚ ਇਹ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਨਵੇਂ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad