Banner

ਮੋਗਾ ‘ਚ ਰਿਸ਼ਤੇ ਸ਼ਰਮਸ਼ਾਰ! ਪੁੱਤ ਨੇ ਪਿਓ ਦਾ ਕੀਤਾ ਕਤਲ, ਇਲਾਕੇ ‘ਚ ਫ਼ੈਲੀ ਸਨਸਨੀ

Father Killed in Moga; ਮੋਗਾ ਦੇ ਸਮਾਲਸਰ ਅਧੀਨ ਪੈਂਦੇ ਪਿੰਡ ਰੋਡੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿਓ-ਪੁੱਤ ਵਿਚਾਲੇ ਹੋਇਆ ਵਿਵਾਦ ਖੂਨੀ ਰੂਪ ਧਾਰ ਗਿਆ। ਝਗੜੇ ਦੌਰਾਨ ਪਿਤਾ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ, ਜਦਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ […]
Jaspreet Singh
By : Updated On: 09 Jul 2026 19:06:PM
ਮੋਗਾ ‘ਚ ਰਿਸ਼ਤੇ ਸ਼ਰਮਸ਼ਾਰ! ਪੁੱਤ ਨੇ ਪਿਓ ਦਾ ਕੀਤਾ ਕਤਲ, ਇਲਾਕੇ ‘ਚ ਫ਼ੈਲੀ ਸਨਸਨੀ

Father Killed in Moga; ਮੋਗਾ ਦੇ ਸਮਾਲਸਰ ਅਧੀਨ ਪੈਂਦੇ ਪਿੰਡ ਰੋਡੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿਓ-ਪੁੱਤ ਵਿਚਾਲੇ ਹੋਇਆ ਵਿਵਾਦ ਖੂਨੀ ਰੂਪ ਧਾਰ ਗਿਆ। ਝਗੜੇ ਦੌਰਾਨ ਪਿਤਾ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ, ਜਦਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਮੇਹਰਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਮੇਹਰਜੀਤ ਸਿੰਘ ਅਤੇ ਉਸ ਦੇ ਪੁੱਤਰ ਲਵਪ੍ਰੀਤ ਸਿੰਘ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ, ਜੋ ਦੇਖਦੇ ਹੀ ਦੇਖਦੇ ਹੱਥੋਪਾਈ ਵਿੱਚ ਬਦਲ ਗਈ। ਝਗੜੇ ਦੌਰਾਨ ਮੇਹਰਜੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਬਾਘਾਪੁਰਾਣਾ ਨੇ ਦੱਸਿਆ ਕਿ ਪਿੰਡ ਰੋਡੇ ਤੋਂ ਪਿਓ-ਪੁੱਤ ਵਿਚਾਲੇ ਝਗੜੇ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲੈ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੇਹਰਜੀਤ ਸਿੰਘ ਆਪਣੇ ਪੁੱਤਰ ਨੂੰ ਸ਼ਰਾਬ ਪੀਣ ਤੋਂ ਰੋਕਦੇ ਸਨ। ਇਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋਈ, ਜੋ ਬਾਅਦ ਵਿੱਚ ਹਿੰਸਕ ਝਗੜੇ ਵਿੱਚ ਤਬਦੀਲ ਹੋ ਗਈ। ਝਗੜੇ ਦੌਰਾਨ ਲੱਗੀਆਂ ਸੱਟਾਂ ਕਾਰਨ ਪਿਤਾ ਦੀ ਮੌਤ ਹੋ ਗਈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਅਤੇ ਹੋਰ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Read Latest News and Breaking News at Daily Post TV, Browse for more News

Ad
Ad