Banner

ਵਿਦੇਸ਼ ‘ਚ ਦਰਦਨਾਕ ਹਾਦਸੇ ‘ਚ ਤਰਨਤਾਰਨ ਦੇ ਨੌਜਵਾਨ ਦੀ ਮੌਤ, ਟਰੱਸਟ ਦੇ ਉਪਰਾਲਿਆਂ ਨਾਲ ਵਤਨ ਪਹੁੰਚੀ ਮ੍ਰਿਤਕ ਦੇਹ

Punjab Youth Dies in Dubai; ਦੁਬਈ ਵਿੱਚ ਰੋਜ਼ਗਾਰ ਲਈ ਗਏ ਤਰਨਤਾਰਨ ਦੇ ਪਿੰਡ ਕੱਕਾ ਕੰਡਿਆਲਾ ਦੇ ਰਹਿਣ ਵਾਲੇ ਨੌਜਵਾਨ ਰਣਜੀਤ ਸਿੰਘ ਦੀ ਦਰਦਨਾਕ ਮੌਤ ਤੋਂ ਬਾਅਦ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਉਪਰਾਲਿਆਂ ਸਦਕਾ ਉਸ ਦੀ ਮ੍ਰਿਤਕ ਦੇਹ ਅੱਜ ਭਾਰਤ ਲਿਆਂਦੀ ਗਈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮ੍ਰਿਤਕ ਦੇਹ ਪ੍ਰਾਪਤ […]
Jaspreet Singh
By : Published: 10 Jul 2026 18:47:PM
ਵਿਦੇਸ਼ ‘ਚ ਦਰਦਨਾਕ ਹਾਦਸੇ ‘ਚ ਤਰਨਤਾਰਨ ਦੇ ਨੌਜਵਾਨ ਦੀ ਮੌਤ, ਟਰੱਸਟ ਦੇ ਉਪਰਾਲਿਆਂ ਨਾਲ ਵਤਨ ਪਹੁੰਚੀ ਮ੍ਰਿਤਕ ਦੇਹ

Punjab Youth Dies in Dubai; ਦੁਬਈ ਵਿੱਚ ਰੋਜ਼ਗਾਰ ਲਈ ਗਏ ਤਰਨਤਾਰਨ ਦੇ ਪਿੰਡ ਕੱਕਾ ਕੰਡਿਆਲਾ ਦੇ ਰਹਿਣ ਵਾਲੇ ਨੌਜਵਾਨ ਰਣਜੀਤ ਸਿੰਘ ਦੀ ਦਰਦਨਾਕ ਮੌਤ ਤੋਂ ਬਾਅਦ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਉਪਰਾਲਿਆਂ ਸਦਕਾ ਉਸ ਦੀ ਮ੍ਰਿਤਕ ਦੇਹ ਅੱਜ ਭਾਰਤ ਲਿਆਂਦੀ ਗਈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮ੍ਰਿਤਕ ਦੇਹ ਪ੍ਰਾਪਤ ਕਰਨ ਤੋਂ ਬਾਅਦ ਟਰੱਸਟ ਦੀ ਟੀਮ ਨੇ ਪੂਰੇ ਸਨਮਾਨ ਨਾਲ ਇਸ ਨੂੰ ਉਸ ਦੇ ਜੱਦੀ ਪਿੰਡ ਕੱਕਾ ਕੰਡਿਆਲਾ ਪਹੁੰਚਾਇਆ, ਜਿੱਥੇ ਗਮਗੀਨ ਮਾਹੌਲ ਵਿੱਚ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਰਿਸ਼ਤੇਦਾਰਾਂ ਅਤੇ ਸਮਾਜਿਕ ਆਗੂਆਂ ਨੇ ਸ਼ਿਰਕਤ ਕਰਕੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਚੰਗੇ ਭਵਿੱਖ ਦੀ ਆਸ ਨਾਲ ਦੁਬਈ ਗਿਆ ਸੀ ਅਤੇ ਉੱਥੇ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ। ਡਿਊਟੀ ਦੌਰਾਨ ਕੰਪਨੀ ਵਿੱਚ ਅਚਾਨਕ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਵਿੱਚ ਰਣਜੀਤ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।

ਰਣਜੀਤ ਸਿੰਘ ਦੇ ਬਜ਼ੁਰਗ ਮਾਤਾ-ਪਿਤਾ ਕੋਲ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਲੋੜੀਂਦੇ ਆਰਥਿਕ ਸਾਧਨ ਨਹੀਂ ਸਨ। ਇਸ ਤੋਂ ਬਾਅਦ ਪਰਿਵਾਰ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਤਰਨਤਾਰਨ ਇਕਾਈ ਰਾਹੀਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਉਬਰਾਏ ਨਾਲ ਸੰਪਰਕ ਕਰਕੇ ਮਦਦ ਦੀ ਅਪੀਲ ਕੀਤੀ।

ਡਾ. ਉਬਰਾਏ ਨੇ ਤੁਰੰਤ ਮਾਮਲੇ ਨੂੰ ਆਪਣੇ ਪੱਧਰ ‘ਤੇ ਲੈਂਦਿਆਂ ਦੁਬਈ ਵਿੱਚ ਸਬੰਧਤ ਕੰਪਨੀ ਅਤੇ ਭਾਰਤੀ ਦੂਤਾਵਾਸ ਨਾਲ ਤਾਲਮੇਲ ਕਰਕੇ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਵਾਈਆਂ। ਉਨ੍ਹਾਂ ਦੇ ਉਪਰਾਲਿਆਂ ਅਤੇ ਸਬੰਧਤ ਕੰਪਨੀ ਦੇ ਸਹਿਯੋਗ ਨਾਲ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਸੁਰੱਖਿਅਤ ਅੰਮ੍ਰਿਤਸਰ ਹਵਾਈ ਅੱਡੇ ਅਤੇ ਉਥੋਂ ਉਸ ਦੇ ਜੱਦੀ ਪਿੰਡ ਪਹੁੰਚਾਈ ਗਈ।

ਮ੍ਰਿਤਕ ਦੇਹ ਪਿੰਡ ਪਹੁੰਚਣ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ, ਪਿੰਡ ਵਾਸੀ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਤਰਨਤਾਰਨ ਇਕਾਈ ਵੱਲੋਂ ਮੌਕੇ ‘ਤੇ ਹੀ ਮ੍ਰਿਤਕ ਦਾ ਪਾਸਪੋਰਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਵੀ ਪਰਿਵਾਰ ਨੂੰ ਸੌਂਪੇ ਗਏ।

ਅੰਤਿਮ ਸੰਸਕਾਰ ਮੌਕੇ ਟਰੱਸਟ ਦੀ ਤਰਨਤਾਰਨ ਇਕਾਈ ਦੇ ਪ੍ਰਧਾਨ ਦਿਲਬਾਗ ਸਿੰਘ ਜੋਧਾ, ਸਰਪ੍ਰਸਤ ਸੁਖਵੰਤ ਸਿੰਘ ਧਾਮੀ, ਜਨਰਲ ਸਕੱਤਰ ਕੁਲਰਾਜ ਬੀਰ ਸਿੰਘ ਕੰਗ, ਮਾਸਟਰ ਗੁਲਬਾਗ ਸਿੰਘ ਕੁਹੜਕਾ, ਕੁਲਵਿੰਦਰ ਸਿੰਘ ਪਿੰਕਾ, ਮੁਖਰਾਮ ਸਿੰਘ, ਬਿਕਰਮਜੀਤ ਸਿੰਘ ਕੰਗ, ਪੰਡਿਤ ਗਗਨਦੀਪ ਭਾਰਗਵ, ਹਰਜੀਤ ਸਿੰਘ ਨਾਮਧਾਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਸਾਰਿਆਂ ਨੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਇਸ ਮਨੁੱਖਤਾ ਭਰੇ ਉਪਰਾਲੇ ਦੀ ਸ਼ਲਾਘਾ ਕੀਤੀ।

Read Latest News and Breaking News at Daily Post TV, Browse for more News

Ad
Ad