Banner

ਪਾਕਿਸਤਾਨੀ ਡਰੋਨ ਦੀ ਵੱਡੀ ਸਾਜ਼ਿਸ਼ ਨਾਕਾਮ! ਤਰਨਤਾਰਨ ‘ਚ 55 ਕਰੋੜ ਦੀ ਹੈਰੋਇਨ ਬਰਾਮਦ

Tarn Taran Heroin Recovered; ਤਰਨਤਾਰਨ ਪੁਲਿਸ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੀ ਗਈ 10 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਹੈਰੋਇਨ ਦੀ ਕੀਮਤ ਕਰੀਬ 55 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰਕੇ […]
Jaspreet Singh
By : Published: 12 Jul 2026 17:46:PM
ਪਾਕਿਸਤਾਨੀ ਡਰੋਨ ਦੀ ਵੱਡੀ ਸਾਜ਼ਿਸ਼ ਨਾਕਾਮ! ਤਰਨਤਾਰਨ ‘ਚ 55 ਕਰੋੜ ਦੀ ਹੈਰੋਇਨ ਬਰਾਮਦ

Tarn Taran Heroin Recovered; ਤਰਨਤਾਰਨ ਪੁਲਿਸ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੀ ਗਈ 10 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਹੈਰੋਇਨ ਦੀ ਕੀਮਤ ਕਰੀਬ 55 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਵਲਟੋਹਾ ਥਾਣੇ ਦੀ ਪੁਲਿਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਪਿੰਡ ਲਖਣਾ ਦੇ ਬਹਿਕਾਂ ਇਲਾਕੇ ਵਿੱਚ ਜਸਵਿੰਦਰ ਸਿੰਘ ਪੁੱਤਰ ਬਾਲੀ ਸਿੰਘ ਦੇ ਖੇਤ ਵਿੱਚ ਡਰੋਨ ਰਾਹੀਂ ਕੁਝ ਸ਼ੱਕੀ ਪੈਕੇਟ ਸੁੱਟੇ ਗਏ ਹਨ।

ਸੂਚਨਾ ਮਿਲਦੇ ਹੀ ਹੈੱਡ ਸਬ-ਇੰਸਪੈਕਟਰ ਵਿਪਿਨ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਬੀਐੱਸਐੱਫ (BSF) ਦੇ ਜਵਾਨਾਂ ਨਾਲ ਮਿਲ ਕੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ।

ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਪਲਾਸਟਿਕ ਦਾ ਬੈਗ ਅਤੇ ਕੁਝ ਖੁੱਲ੍ਹੇ ਪੈਕੇਟ ਬਰਾਮਦ ਹੋਏ। ਜਦੋਂ ਇਨ੍ਹਾਂ ਦਾ ਵਜ਼ਨ ਕੀਤਾ ਗਿਆ ਤਾਂ ਕੁੱਲ 10 ਕਿਲੋ 900 ਗ੍ਰਾਮ ਹੈਰੋਇਨ ਨਿਕਲੀ।

ਪੁਲਿਸ ਨੇ ਸਾਰੀ ਹੈਰੋਇਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਵਲਟੋਹਾ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਨਡੀਪੀਐੱਸ (NDPS) ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਇਹ ਖੇਪ ਕਿਸ ਲਈ ਭੇਜੀ ਗਈ ਸੀ ਅਤੇ ਇਸ ਦੇ ਪਿੱਛੇ ਕਿਹੜਾ ਤਸਕਰੀ ਨੈੱਟਵਰਕ ਸਰਗਰਮ ਹੈ।

Read Latest News and Breaking News at Daily Post TV, Browse for more News

Ad
Ad