Banner

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ 150 ਨਵੇਂ ਰਾਸ਼ਨ ਡੀਪੂ ਹੋਲਡਰਾਂ ਨੂੰ ਵੰਡੇ ਨਿਯੁਕਤੀ ਪੱਤਰ

Punjab Ration Depot Allocation; ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਕਟਾਰੂਚੱਕ ਵਿਖੇ ਅੱਜ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਕਰੀਬ 150 ਲਾਭਪਾਤਰੀਆਂ ਨੂੰ ਨਵੇਂ ਰਾਸ਼ਨ ਡੀਪੂ ਅਲਾਟ ਕੀਤੇ ਗਏ। ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਲਾਭਪਾਤਰੀਆਂ […]
Jaspreet Singh
By : Published: 12 Jul 2026 19:03:PM
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ 150 ਨਵੇਂ ਰਾਸ਼ਨ ਡੀਪੂ ਹੋਲਡਰਾਂ ਨੂੰ ਵੰਡੇ ਨਿਯੁਕਤੀ ਪੱਤਰ

Punjab Ration Depot Allocation; ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਕਟਾਰੂਚੱਕ ਵਿਖੇ ਅੱਜ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਕਰੀਬ 150 ਲਾਭਪਾਤਰੀਆਂ ਨੂੰ ਨਵੇਂ ਰਾਸ਼ਨ ਡੀਪੂ ਅਲਾਟ ਕੀਤੇ ਗਏ। ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਲਾਭਪਾਤਰੀਆਂ ਨੂੰ ਅਲਾਟਮੈਂਟ ਪੱਤਰ ਸੌਂਪੇ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਵੇਂ ਰਾਸ਼ਨ ਡੀਪੂ ਪ੍ਰਾਪਤ ਕਰਨ ਵਾਲੇ ਸਾਰੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਡੀਪੂਆਂ ਦੀ ਅਲਾਟਮੈਂਟ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ ਵੱਖ-ਵੱਖ ਵਰਗਾਂ, ਜਿਵੇਂ ਕਿ ਸਾਬਕਾ ਫੌਜੀਆਂ, ਅਨੁਸੂਚਿਤ ਜਾਤੀ, ਪਿਛੜੀਆਂ ਸ਼੍ਰੇਣੀਆਂ ਅਤੇ ਆਮ ਵਰਗ ਦੇ ਯੋਗ ਉਮੀਦਵਾਰਾਂ ਨੂੰ ਇਸ ਦਾ ਲਾਭ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਯੋਗ ਵਿਅਕਤੀਆਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ, ਸਗੋਂ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਵੀ ਸਹਾਇਕ ਸਾਬਤ ਹੋਵੇਗਾ। ਉਨ੍ਹਾਂ ਨਵੇਂ ਡੀਪੂ ਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਚੰਗਾ ਵਤੀਰਾ ਰੱਖਣ ਅਤੇ ਸਰਕਾਰੀ ਰਾਸ਼ਨ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਹਰ ਲੋੜਵੰਦ ਪਰਿਵਾਰ ਤੱਕ ਪਹੁੰਚਾਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 21.29 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਮਾਨ ਸਰਕਾਰ ਦਾ ਟੀਚਾ ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਰਾਸ਼ਨ ਪਹੁੰਚਾ ਕੇ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਰਾਸ਼ਨ ਡੀਪੂਆਂ ਦੀ ਵੰਡ ਨਾਲ ਇੱਕ ਨਵੀਂ ਸ਼ੁਰੂਆਤ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ’ਤੇ ਵੀ ਇਸ ਤਰ੍ਹਾਂ ਦੇ ਵੱਡੇ ਪ੍ਰੋਗਰਾਮ ਕਰਵਾਏ ਜਾਣਗੇ।

Read Latest News and Breaking News at Daily Post TV, Browse for more News

Ad
Ad