Banner

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ -ਕਾਹਲਵਾਂ

SGPC Statement Balwinder Singh Kahlwan; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ ਦੇ […]
Jaspreet Singh
By : Updated On: 13 Jul 2026 14:43:PM
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ -ਕਾਹਲਵਾਂ

SGPC Statement Balwinder Singh Kahlwan; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ ਦੇ ਨਾਲ-ਨਾਲ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਮੰਦਭਾਗਾ ਅਤੇ ਨਿੰਦਣਯੋਗ ਹੈ।

ਕਾਹਲਵਾਂ ਨੇ ਸਪੱਸ਼ਟ ਕੀਤਾ ਕਿ ਕੈਨੇਡਾ ਦੀਆਂ ਸੰਗਤਾਂ ਅਤੇ ਉਥੋਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਲੰਮੇ ਸਮੇਂ ਤੋਂ ਪ੍ਰਗਟਾਈ ਜਾ ਰਹੀ ਧਾਰਮਿਕ ਲੋੜ ਅਤੇ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪੂਰਨ ਮਰਿਆਦਾ ਅਨੁਸਾਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਕੈਨੇਡਾ ਭੇਜੀਆਂ ਗਈਆਂ ਹਨ। ਇਸ ਸਮੁੱਚੀ ਪ੍ਰਕਿਰਿਆ ਦੌਰਾਨ ਗੁਰਮਰਿਆਦਾ, ਸਤਿਕਾਰ ਅਤੇ ਪੰਥਕ ਪਰੰਪਰਾਵਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ, ਆਸਟਰੇਲੀਆ, ਬੈਂਕਾਕ ਸਮੇਤ ਹੋਰ ਵੱਖ ਵੱਖ ਦੇਸ਼ਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈਣ ਦੀਆਂ ਪੁੱਜੀਆਂ ਮੰਗਾਂ ਪੁਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਪ੍ਰਵਾਨਗੀ ਹੋਣ ਮਗਰੋਂ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮਿਤੀ 19 ਸਤੰਬਰ 2009 ਵਿਚ ਪ੍ਰਵਾਨ ਹੋਏ ਮਤਾ ਨੰਬਰ 2 ਦੀ ਰੋਸ਼ਨੀ ਵਿਚ ਮਰਯਾਦਾ ਅਨੁਸਾਰ ਪਾਵਨ ਸਰੂਪ ਪਹਿਲਾਂ ਵੀ ਵਿਦੇਸ਼ ਭੇਜੇ ਗਏ ਹਨ। ਹੁਣ ਵੀ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ, ਕੈਨੇਡਾ ਵੱਲੋਂ ਪੁੱਜੀ ਮੰਗ ਪੁਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਿਤੀ 28 ਜੁਲਾਈ 2025 ਦੀ ਇਕੱਤਰਤਾ ਦੇ ਮਤਾ ਨੰਬਰ 798 ਰਾਹੀਂ ਹੋਈ ਪ੍ਰਵਾਨਗੀ ਉਪਰੰਤ ਹੀ ਪਾਵਨ ਸਰੂਪ ਸਤਿਕਾਰ ਤੇ ਮਰਯਾਦਾ ਸਹਿਤ ਉਕਤ ਗੁਰਦੁਆਰਾ ਸਾਹਿਬ ਵਿਖੇ ਭੇਜੇ ਗਏ ਹਨ।

ਕਾਹਲਵਾਂ ਨੇ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਵਨ ਬੀੜਾਂ ਭੇਜਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਕੈਨੇਡਾ ਜਾ ਕੇ ਉਥੇ ਕੀਤੇ ਗਏ ਸਮੁੱਚੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਵੀ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਪਾਵਨ ਬੀੜਾਂ ਦੇ ਦਰਸ਼ਨ ਕੀਤੇ ਅਤੇ ਉਥੇ ਮਰਿਆਦਾ ਅਨੁਸਾਰ ਕੀਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਹੈ।

ਸ਼੍ਰੋਮਣੀ ਕਮੇਟੀ ਸਕੱਤਰ ਨੇ ਇਸ ਗੱਲ ਨੂੰ ਵੀ ਪੂਰੀ ਤਰ੍ਹਾਂ ਰੱਦ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੇ ਸਬੰਧ ਵਿੱਚ ਕਿਸੇ ਕਿਸਮ ਦਾ ਵਪਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਚਾਰ ਸਰਾਸਰ ਝੂਠਾ, ਬੇਬੁਨਿਆਦ ਅਤੇ ਸੰਗਤਾਂ ਨੂੰ ਗੁੰਮਰਾਹ ਕਰਨ ਵਾਲਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਲੋੜ ਅਤੇ ਮੰਗ ਦੇ ਆਧਾਰ ‘ਤੇ ਪੂਰੀ ਪੜਤਾਲ ਉਪਰੰਤ ਪਾਵਨ ਸਰੂਪ ਭੇਟਾ ਰਹਿਤ ਸੰਗਤਾਂ ਨੂੰ ਦਿੱਤੇ ਜਾ ਰਹੇ ਹਨ। ਇਸ ਲਈ ਵਪਾਰ ਜਾਂ ਆਰਥਿਕ ਲਾਭ ਦੇ ਦੋਸ਼ਾਂ ਦਾ ਹਕੀਕਤ ਨਾਲ ਕੋਈ ਸਬੰਧ ਨਹੀਂ ਹੈ।

ਕਾਹਲਵਾਂ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ਰਾਹੀਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਜਾਣਕਾਰੀ ਨੂੰ ਸੱਚ ਮੰਨਣ ਤੋਂ ਪਹਿਲਾਂ ਉਸ ਦੀ ਪੜਤਾਲ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਗੁਰਮਰਿਆਦਾ ਅਤੇ ਪੰਥਕ ਪਰੰਪਰਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਦੀਆਂ ਧਾਰਮਿਕ ਲੋੜਾਂ ਅਤੇ ਭਾਵਨਾਵਾਂ ਦਾ ਸਨਮਾਨ ਕਰਦਿਆਂ ਗੁਰਮਰਿਆਦਾ ਅਨੁਸਾਰ ਆਪਣੀਆਂ ਸੇਵਾਵਾਂ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਤਿਕਾਰ ਲਈ ਸੰਗਤਾਂ ਤੋਂ ਮਿਲੇ ਸੁਝਾਵਾਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad