Delhi weather ; ਦਿੱਲੀ ‘ਚ ਪਿਛਲੇ ਕੁਝ ਦਿਨਾਂ ਤੋਂ ਸਵੇਰ ਦੀ ਸ਼ੁਰੂਆਤ ਇਸ ਤਰ੍ਹਾਂ ਹੋ ਰਹੀ ਹੈ। ਪਰ 10 ਵੱਜਦੇ ਹੀ ਸੂਰਜ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ। ਮੌਸਮ ਵਿਭਾਗ ਮੁਤਾਬਕ ਸੋਮਵਾਰ ਯਾਨੀ ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਅਪ੍ਰੈਲ ਦੀ ਸ਼ੁਰੂਆਤ ਤੋਂ ਗਰਮੀ ‘ਚ ਹੋਰ ਵਾਧਾ ਦੇਖਿਆ ਜਾ ਸਕਦਾ ਹੈ।
IMD ਦੇ ਅਨੁਸਾਰ, ਦਿੱਲੀ ਵਿੱਚ ਅਗਲੇ ਇੱਕ ਹਫ਼ਤੇ ਤੱਕ ਹਰ ਰੋਜ਼ ਤਾਪਮਾਨ ਵਿੱਚ ਇੱਕ ਜਾਂ ਦੋ ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਜਾ ਸਕਦਾ ਹੈ। 1 ਅਪ੍ਰੈਲ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਕ ਦਿਨ ਬਾਅਦ ਯਾਨੀ 2 ਅਪ੍ਰੈਲ ਨੂੰ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਪਾਰਾ 37 ਡਿਗਰੀ ਤੱਕ ਪਹੁੰਚ ਜਾਵੇਗਾ
3 ਅਪ੍ਰੈਲ ਨੂੰ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।4 ਅਪ੍ਰੈਲ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 6 ਅਪ੍ਰੈਲ ਤੱਕ ਵੱਧ ਤੋਂ ਵੱਧ ਤਾਪਮਾਨ ਇਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਅਸਮਾਨ ਸਾਫ਼ ਰਹੇਗਾ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਮੌਸਮ ਵਿਭਾਗ ਮੁਤਾਬਕ 31 ਮਾਰਚ ਤੋਂ 3 ਅਪ੍ਰੈਲ ਦਰਮਿਆਨ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਕੁਝ ਇਲਾਕਿਆਂ ‘ਚ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਇਸ ਦੌਰਾਨ 30 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। 1 ਅਤੇ 2 ਅਪ੍ਰੈਲ ਨੂੰ ਮਹਾਰਾਸ਼ਟਰ ਦੇ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕਰਨਾਟਕ ਦੇ ਤੱਟਵਰਤੀ ਖੇਤਰਾਂ ਵਿੱਚ 2 ਅਤੇ 3 ਅਪ੍ਰੈਲ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ।