Banner

ਪੰਜਾਬ ਕਾਂਗਰਸ ‘ਚ ਵੱਡਾ ਸਿਆਸੀ ਧਮਾਕਾ! ਰਾਜਾ ਵੜਿੰਗ ਦੇ ਅਸਤੀਫੇ ਦੀ ਚਰਚਾ ਤੇਜ਼, ਜਾਣੋ ਕੀ ਹੈ ਵੱਡੀ ਵਜ੍ਹਾ…

Punjab Congress broke; ਪੰਜਾਬ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੈ ਕੇ ਪਾਰਟੀ ਅੰਦਰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆ ਰਹੀ ਹੈ ਕਿ ਰਾਜਾ ਵੜਿੰਗ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਇਹ ਚਰਚਾ ਉਸ ਸਮੇਂ ਤੇਜ਼ ਹੋਈ ਹੈ, ਜਦੋਂ ਦਿੱਲੀ ਵਿੱਚ ਕਾਂਗਰਸ ਆਗੂ […]
Jaspreet Singh
By : Updated On: 14 Jul 2026 16:49:PM
ਪੰਜਾਬ ਕਾਂਗਰਸ ‘ਚ ਵੱਡਾ ਸਿਆਸੀ ਧਮਾਕਾ! ਰਾਜਾ ਵੜਿੰਗ ਦੇ ਅਸਤੀਫੇ ਦੀ ਚਰਚਾ ਤੇਜ਼, ਜਾਣੋ ਕੀ ਹੈ ਵੱਡੀ ਵਜ੍ਹਾ…

Punjab Congress broke; ਪੰਜਾਬ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੈ ਕੇ ਪਾਰਟੀ ਅੰਦਰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆ ਰਹੀ ਹੈ ਕਿ ਰਾਜਾ ਵੜਿੰਗ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਇਹ ਚਰਚਾ ਉਸ ਸਮੇਂ ਤੇਜ਼ ਹੋਈ ਹੈ, ਜਦੋਂ ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਚਾਲੇ ਮੀਟਿੰਗ ਹੋਈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੀ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਰਾਜਾ ਵੜਿੰਗ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ ਨਹੀਂ ਹਨ। ਰੰਧਾਵਾ ਵੱਲੋਂ ਵੀ ਕਈ ਵਾਰ ਇਸ਼ਾਰਿਆਂ ਵਿੱਚ ਮੌਜੂਦਾ ਲੀਡਰਸ਼ਿਪ ‘ਤੇ ਸਵਾਲ ਚੁੱਕੇ ਗਏ ਹਨ।

ਕਾਂਗਰਸ ਹਾਈਕਮਾਨ ਤੱਕ ਇਹ ਰਿਪੋਰਟ ਵੀ ਪਹੁੰਚੀ ਹੈ ਕਿ ਇੱਕ ਪਾਸੇ ਪੰਜਾਬ ਦੇ 23 ਜ਼ਿਲ੍ਹਾ ਪ੍ਰਧਾਨ ਰਾਜਾ ਵੜਿੰਗ ਦੇ ਸਮਰਥਨ ਵਿੱਚ ਹਨ, ਜਦਕਿ ਦੂਜੇ ਪਾਸੇ 117 ਵਿਧਾਨ ਸਭਾ ਹਲਕਿਆਂ ਦੇ ਕਈ ਮੌਜੂਦਾ ਅਤੇ ਸਾਬਕਾ ਆਗੂ ਚੰਨੀ ਧੜੇ ਨਾਲ ਖੜ੍ਹੇ ਹਨ। ਹਾਲਾਂਕਿ ਭੂਪੇਸ਼ ਬਘੇਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਹਾਈਕਮਾਨ ਦਾ ਫੈਸਲਾ ਹੀ ਅੰਤਿਮ ਹੋਵੇਗਾ ਅਤੇ ਰਾਜਾ ਵੜਿੰਗ ਅਹੁਦੇ ‘ਤੇ ਬਣੇ ਰਹਿਣਗੇ।

ਰਾਜਾ ਵੜਿੰਗ ਨੂੰ ਹਟਾਉਣ ‘ਚ ਕਿਉਂ ਹਿਚਕਚਾਹਟ?

ਕਾਂਗਰਸ ਹਾਈਕਮਾਨ ਰਾਜਾ ਵੜਿੰਗ ਨੂੰ ਹਟਾਉਣ ਤੋਂ ਪਹਿਲਾਂ ਕਈ ਪੱਖਾਂ ‘ਤੇ ਵਿਚਾਰ ਕਰ ਰਿਹਾ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਿਰਫ਼ 18 ਸੀਟਾਂ ਤੱਕ ਸਿਮਟ ਗਈ ਸੀ। ਉਸ ਸਮੇਂ ਰਾਜਾ ਵੜਿੰਗ ਨੇ ਪਾਰਟੀ ਦੀ ਕਮਾਨ ਸੰਭਾਲੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ।

ਇਸ ਤੋਂ ਬਾਅਦ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਰੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਜਾ ਰਿਹਾ ਸੀ, ਪਰ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਨੇ 7 ਸੀਟਾਂ ਜਿੱਤ ਕੇ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ।

ਚੰਨੀ ਧੜੇ ਨੂੰ ਨਜ਼ਰਅੰਦਾਜ਼ ਕਰਨਾ ਵੀ ਮੁਸ਼ਕਲ

ਦੂਜੇ ਪਾਸੇ ਕਾਂਗਰਸ ਲਈ ਚਰਨਜੀਤ ਸਿੰਘ ਚੰਨੀ ਨੂੰ ਨਜ਼ਰਅੰਦਾਜ਼ ਕਰਨਾ ਵੀ ਆਸਾਨ ਨਹੀਂ ਹੈ। ਚੰਨੀ ਧੜੇ ਦਾ ਦਾਅਵਾ ਹੈ ਕਿ ਉਨ੍ਹਾਂ ਨਾਲ ਕਈ ਸੀਨੀਅਰ ਆਗੂ, ਸੰਸਦ ਮੈਂਬਰ ਅਤੇ ਵਿਧਾਇਕ ਜੁੜੇ ਹੋਏ ਹਨ।

ਇਸ ਤੋਂ ਇਲਾਵਾ ਚੰਨੀ ਪੰਜਾਬ ਦੇ ਦਲਿਤ ਭਾਈਚਾਰੇ ਵਿੱਚ ਵੱਡਾ ਚਿਹਰਾ ਮੰਨੇ ਜਾਂਦੇ ਹਨ। ਕਾਂਗਰਸ ਨੂੰ ਡਰ ਹੈ ਕਿ ਜੇਕਰ ਚੰਨੀ ਧੜੇ ਨੂੰ ਨਾਰਾਜ਼ ਕੀਤਾ ਗਿਆ ਤਾਂ ਇਸ ਦਾ ਅਸਰ ਪਾਰਟੀ ਦੇ ਦਲਿਤ ਵੋਟ ਬੈਂਕ ‘ਤੇ ਪੈ ਸਕਦਾ ਹੈ।

ਅੰਤਿਮ ਫੈਸਲਾ ਰਾਹੁਲ ਗਾਂਧੀ ਦੇ ਹੱਥ

ਹੁਣ ਸਾਰੀਆਂ ਨਜ਼ਰਾਂ ਰਾਹੁਲ ਗਾਂਧੀ ਦੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਜਲਦ ਹੀ ਪੰਜਾਬ ਕਾਂਗਰਸ ਦੇ ਨਾਰਾਜ਼ ਆਗੂਆਂ ਨਾਲ ਵੱਖ-ਵੱਖ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਬਾਅਦ ਹੀ ਰਾਜਾ ਵੜਿੰਗ ਦੇ ਅਸਤੀਫੇ ਜਾਂ ਪਾਰਟੀ ਦੀ ਅਗਲੀ ਰਣਨੀਤੀ ‘ਤੇ ਫੈਸਲਾ ਲਿਆ ਜਾ ਸਕਦਾ ਹੈ।

ਚੰਨੀ ਧੜਾ ਹਾਈਕਮਾਨ ਨਾਲ ਮੀਟਿੰਗ ‘ਤੇ ਅੜਿਆ

ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਦੌਰਾਨ ਚੰਨੀ ਧੜੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਸੀ ਕਿ ਉਹ ਰਾਜਾ ਵੜਿੰਗ ਦੀ ਅਗਵਾਈ ਤੋਂ ਖੁਸ਼ ਨਹੀਂ ਹਨ। ਆਗੂਆਂ ਨੇ ਹਾਈਕਮਾਨ ਨੂੰ ਲੀਡਰਸ਼ਿਪ ਬਾਰੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ।

ਹੁਣ ਚੰਨੀ ਧੜੇ ਦੀਆਂ ਨਜ਼ਰਾਂ ਰਾਹੁਲ ਗਾਂਧੀ ਨਾਲ ਹੋਣ ਵਾਲੀ ਮੀਟਿੰਗ ‘ਤੇ ਹਨ। ਸੂਤਰਾਂ ਮੁਤਾਬਕ, ਆਗੂਆਂ ਨੂੰ ਮੀਟਿੰਗ ਤੱਕ ਮੀਡੀਆ ਵਿੱਚ ਇਸ ਮੁੱਦੇ ‘ਤੇ ਬਿਆਨਬਾਜ਼ੀ ਨਾ ਕਰਨ ਲਈ ਕਿਹਾ ਗਿਆ ਹੈ।

Read Latest News and Breaking News at Daily Post TV, Browse for more News

Ad
Ad