ਸੰਗਰੂਰ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਕਾਬੂ
Sangrur ASI Bribery Case; ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਸੰਗਰੂਰ ਵਿੱਚ ਵੱਡੀ ਕਾਰਵਾਈ ਕਰਦਿਆਂ ਪੁਲਿਸ ਲਾਈਨਜ਼ ਸਥਿਤ ਮਹਿਲਾ ਥਾਣੇ ਵਿੱਚ ਤਾਇਨਾਤ ਏਐਸਆਈ (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਪਟਿਆਲਾ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ (ਪ੍ਰੀਵੈਂਸ਼ਨ ਆਫ਼ ਕਰਪਸ਼ਨ ਐਕਟ) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਭਵਾਨੀਗੜ੍ਹ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਸਬੰਧੀ ਮਹਿਲਾ ਥਾਣਾ ਸੰਗਰੂਰ ਵਿੱਚ ਕੇਸ ਦਰਜ ਸੀ। ਇਸ ਮਾਮਲੇ ਦੀ ਜਾਂਚ ਏਐਸਆਈ ਕਮਲਜੀਤ ਸਿੰਘ ਕਰ ਰਿਹਾ ਸੀ। ਦੋਸ਼ ਹੈ ਕਿ ਉਸ ਨੇ ਚਲਾਨ ਅਦਾਲਤ ਵਿੱਚ ਪੇਸ਼ ਕਰਨ ਦੇ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।
ਸ਼ਿਕਾਇਤਕਰਤਾ ਪਹਿਲਾਂ ਹੀ ਮੁਲਜ਼ਮ ਨੂੰ 3 ਹਜ਼ਾਰ ਰੁਪਏ ਦੇ ਚੁੱਕਾ ਸੀ, ਜਦਕਿ ਬਾਕੀ 7 ਹਜ਼ਾਰ ਰੁਪਏ ਦੇਣ ਲਈ ਉਸ ‘ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਪੀੜਤ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ ਅਤੇ ਪੂਰਾ ਮਾਮਲਾ ਦੱਸਿਆ।
ਸ਼ਿਕਾਇਤ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਜਿਵੇਂ ਹੀ ਸ਼ਿਕਾਇਤਕਰਤਾ ਨੇ ਕੈਮੀਕਲ ਲੱਗੇ 7 ਹਜ਼ਾਰ ਰੁਪਏ ਏਐਸਆਈ ਕਮਲਜੀਤ ਸਿੰਘ ਨੂੰ ਦਿੱਤੇ, ਤੁਰੰਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਟੀਮ ਨੇ ਉਸ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਹੱਥ ਧੁਲਵਾਉਣ ‘ਤੇ ਰੰਗ ਗੁਲਾਬੀ ਹੋ ਗਿਆ, ਜਿਸ ਨਾਲ ਰਿਸ਼ਵਤ ਲੈਣ ਦੀ ਪੁਸ਼ਟੀ ਹੋ ਗਈ। ਵਿਜੀਲੈਂਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ