Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸਬਜ਼ੀ ਮੰਡੀ ‘ਚ ਮਨਮਰਜ਼ੀ ਦੇ ਗੁੰਡਾ ਟੈਕਸ ਵਸੂਲਣ ਤੋਂ ਤੰਗ ਆਏ ਸਬਜ਼ੀ ਵਿਕਰੇਤਾ,ਪ੍ਰਸ਼ਾਸਨ ਨੇ ਕਾਰਵਾਈ ਕਰਨ ਦਾ ਦਿੱਤਾ ਭਰੋਸਾ

Gurdaspur vegetable market over tax collection:ਗੁਰਦਾਸਪੁਰ ਦੀ ਸਬਜ਼ੀ ਮੰਡੀ ਵਿੱਚ ਪਾਰਕਿੰਗ ਦੇ ਠੇਕੇਦਾਰਾਂ ਵੱਲੋਂ ਸਬਜ਼ੀ ਵਿਕਰੇਤਾ ਅਤੇ ਲੋਕਾਂ ਦੇ ਕੋਲੋਂ ਗੁੰਡਾ ਟੈਕਸ ਵਸੂਲਿਆ ਜਾ ਰਿਹਾ ਜਿਸ ਤੋਂ ਸਬਜ਼ੀ ਵਿਕਰੇਤਾ ਅਤੇ ਲੋਕ ਕਾਫੀ ਪਰੇਸ਼ਾਨ ਹਨ ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਰੇਟਾ ਤੋਂ ਦੁਗਣੇ ਪੈਸੇ ਠੇਕੇਦਾਰਾਂ ਵੱਲੋਂ ਵਸੂਲ ਕੀਤੇ ਜਾ ਰਹੇ ਹਨ ਅਤੇ ਜੇਕਰ ਕੋਈ ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਬਜ਼ੀ ਮੰਡੀ ‘ਚ ਮਨਮਰਜ਼ੀ ਦੇ ਗੁੰਡਾ ਟੈਕਸ ਵਸੂਲਣ ਤੋਂ ਤੰਗ ਆਏ ਸਬਜ਼ੀ ਵਿਕਰੇਤਾ,ਪ੍ਰਸ਼ਾਸਨ ਨੇ ਕਾਰਵਾਈ ਕਰਨ ਦਾ ਦਿੱਤਾ ਭਰੋਸਾ
Gurdaspur vegetable

Gurdaspur vegetable market over tax collection:ਗੁਰਦਾਸਪੁਰ ਦੀ ਸਬਜ਼ੀ ਮੰਡੀ ਵਿੱਚ ਪਾਰਕਿੰਗ ਦੇ ਠੇਕੇਦਾਰਾਂ ਵੱਲੋਂ ਸਬਜ਼ੀ ਵਿਕਰੇਤਾ ਅਤੇ ਲੋਕਾਂ ਦੇ ਕੋਲੋਂ ਗੁੰਡਾ ਟੈਕਸ ਵਸੂਲਿਆ ਜਾ ਰਿਹਾ ਜਿਸ ਤੋਂ ਸਬਜ਼ੀ ਵਿਕਰੇਤਾ ਅਤੇ ਲੋਕ ਕਾਫੀ ਪਰੇਸ਼ਾਨ ਹਨ ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਰੇਟਾ ਤੋਂ ਦੁਗਣੇ ਪੈਸੇ ਠੇਕੇਦਾਰਾਂ ਵੱਲੋਂ ਵਸੂਲ ਕੀਤੇ ਜਾ ਰਹੇ ਹਨ ਅਤੇ ਜੇਕਰ ਕੋਈ ਇਸ ਦੇ ਖਿਲਾਫ ਆਵਾਜ਼ ਚੁੱਕਦਾ ਹੈ ਤਾਂ ਉਹਨਾਂ ਦੇ ਨਾਲ ਗੁੰਡਾਗਰਦੀ ਕੀਤੀ ਜਾਂਦੀ ਹੈ ਸਬਜੀ ਵਿਕਰੇਤਾ ਨੇ ਕਿਹਾ ਕਿ ਨਾ ਹੀ ਸਬਜ਼ੀ ਮੰਡੀ ਵਿੱਚ ਸਰਕਾਰੀ ਲਿਸਟ ਕਿਤੇ ਡਿਸਪਲੇ ਕੀਤੀ ਗਈ ਹੈ। ਅਤੇ ਠੇਕੇਦਾਰ ਦੇ ਕਰਿੰਦੇ ਜਿਆਦਾਤਰ ਲੋਕਾਂ ਨੂੰ ਪੈਸੇ ਲੈ ਕੇ ਪਰਚੀ ਵੀ ਨਹੀਂ ਦਿੰਦੇ ਅਤੇ ਸਬਜ਼ੀ ਵਿਕਰੇਤਾ ਦੇ ਨਾਲ ਪੈਸਿਆਂ ਦੀ ਪੂਰੀ ਲੁੱਟ ਕਰਦੇ ਹਨ। ਉਹਨਾਂ ਨੇ ਜਿਲ੍ਹਾ ਪ੍ਰਸਾਸ਼ਨ ਤੋ ਮੰਗ ਕੀਤੀ ਹੈ ਕਿ ਇਹਨਾਂ ਠੇਕੇਦਾਰਾਂ ਦਾ ਠੇਕਾ ਕੈਂਸਲ ਕਰ ਬਣਦੀ ਕਾਰਵਾਈ ਕੀਤੀ ਜਾਵੇ

ਜ਼ਿਆਦਾ ਜਾਣਕਾਰੀ ਦਿੰਦਿਆਂ ਸਬਜ਼ੀ ਵਿਕਰੇਤਾ ਨੇ ਕਿਹਾ ਕਿ ਉਹਨਾਂ ਦੇ ਕੋਲੋਂ ਧੱਕੇ ਨਾਲ ਗੁੰਡਾ ਟੈਕਸ ਵਸੂਲਿਆ ਜਾ ਰਿਹਾ ਹੈ ਉਹਨਾਂ ਦਸਿਆ ਕਿ ਸਰਕਾਰੀ ਰੇਟ ਦੇ ਅਨੁਸਾਰ ਤਿੰਨ ਪਹੀਆ ਵਾਹਨ ਦਾ 15 ਰੁਪਏ ਪਾਰਕਿੰਗ ਕਿਰਾਇਆ ਹੈ ਪਰ ਉਹਨਾਂ ਦੇ ਕੋਲੋਂ 30 ਤੋਂ 40 ਰੁਪਏ ਵਸੂਲੇ ਜਾ ਰਹੇ ਹਨ ਅਤੇ ਉਹਨਾਂ ਨੂੰ ਪਰਚੀ ਵੀ ਨਹੀਂ ਦਿੱਤੀ ਜਾਂਦੀ ਚਾਰ ਪਹੀਆ ਵਾਹਨ ਦਾ 50 ਰੁਪਏ ਰੇਟ ਹੈ ਪਰ ਉਹਨਾਂ ਦੇ ਕੋਲੋਂ 100 ਰੁਪਏ ਵਸੂਲੇ ਜਾ ਰਹੇ ਹਨ। ਜੇਕਰ ਕਿਸੇ ਨੇ ਪਰਚੀ ਨਹੀਂ ਲੈਣੀ ਤਾਂ ਉਹਨਾਂ ਦੇ ਕੋਲੋਂ 80 ਰੁਪਏ ਲਏ ਜਾਂਦੇ ਹਨ ਹਰ ਇੱਕ ਗੱਡੀ ਕੋਲੋਂ ਦੁੱਗਣਾ ਰੇਟ ਵਸੂਲਿਆ ਜਾ ਰਿਹਾ ਹੈ ਅਤੇ ਜੇਕਰ ਕੋਈ ਇਸ ਦੇ ਖਿਲਾਫ ਆਵਾਜ਼ ਚੁੱਕਦਾ ਹੈ ਤਾਂ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਉਹਨਾਂ ਦੇ ਨਾਲ ਬਦਸਲੂਕੀ ਕੀਤੀ ਜਾਂਦੀ ਹੈ ਅਤੇ ਉਹਨਾਂ ਦੇ ਨਾਲ ਧੱਕਾ ਮੁੱਕੀ ਕੀਤੀ ਜਾਂਦੀ ਹੈ ਉਹਨਾਂ ਨੇ ਜ਼ਿਲ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਹਨਾਂ ਠੇਕੇਦਾਰਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸਬਜ਼ੀ ਮੰਡੀ ਵਿੱਚ ਸਰਕਾਰੀ ਲਿਸਟ ਡਿਸਪਲੇ ਕੀਤੀ ਜਾਵੇ।

ਇਸ ਮਾਮਲੇ ਸਬੰਧੀ ਜਦੋਂ ਜਿਲ੍ਹਾ ਮੰਡੀ ਬੋਰਡ ਦੇ ਅਧਿਕਾਰੀ ਜਸਪਾਲ ਸਿੰਘ ਘੁੰਮਣ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆ ਚੁੱਕਾ ਹੈ ਉਹਨਾਂ ਕਿਹਾ ਕਿ ਜਲਦ ਠੇਕੇਦਾਰ ਨੂੰ ਇਸ ਸਬੰਧੀ ਨੋਟਿਸ ਕੱਢਿਆ ਜਾਵੇਗਾ ਜੇਕਰ ਉਹ ਇਸ ਵਿੱਚ ਦੋਸ਼ੀ ਪਾਇਆ ਗਿਆ ਤਾਂ ਉਸਦਾ ਠੇਕਾ ਵੀ ਰੱਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਲਦ ਸਬਜ਼ੀ ਮੰਡੀ ਦੇ ਵਿੱਚ ਸਰਕਾਰੀ ਲਿਸਟ ਵੀ ਡਿਸਪਲੇ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Read Latest News and Breaking News at Daily Post TV, Browse for more News

Ad
Ad

Punjab District News