ਬਰਨਾਲਾ ਡੀਸੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਦਾ ਸਨਮਾਨ

ਬਰਨਾਲਾ, 16 ਜਨਵਰੀ ਛੱਤੀਸਗੜ੍ਹ ਵਿੱਚ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ (ਨੈੱਟਬਾਲ) ’ਚ ਜ਼ਿਲ੍ਹੇ ਦੇ ਮੁੰਡੇ ਅਤੇ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਟੀਮ ਨੂੰ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿਤਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਾਪਸ ਪਹੁੰਚਣ ’ਤੇ ਜੇਤੂ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਛੱਤੀਸਗੜ੍ਹ ਦੇ […]
admin
By : Updated On: 17 Jan 2025 12:42:PM
ਬਰਨਾਲਾ ਡੀਸੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਦਾ ਸਨਮਾਨ

ਬਰਨਾਲਾ, 16 ਜਨਵਰੀ

ਛੱਤੀਸਗੜ੍ਹ ਵਿੱਚ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ (ਨੈੱਟਬਾਲ) ’ਚ ਜ਼ਿਲ੍ਹੇ ਦੇ ਮੁੰਡੇ ਅਤੇ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਟੀਮ ਨੂੰ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿਤਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਾਪਸ ਪਹੁੰਚਣ ’ਤੇ ਜੇਤੂ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਛੱਤੀਸਗੜ੍ਹ ਦੇ ਕੋਰਬਾ ਵਿੱਚ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ਅੰਡਰ-19 ਸਾਲ (ਲੜਕੇ) ਵਿੱਚ ਪੰਜਾਬ ਦੀ ਟੀਮ ਨੇ ਚਾਂਦੀ, ਅੰਡਰ 14 (ਲੜਕੀਆਂ) ਦੇ ਵਰਗ ਵਿੱਚ ਵੀ ਪੰਜਾਬ ਦੀ ਟੀਮ ਨੇ ਚਾਂਦੀ ਅਤੇ ਅੰਡਰ 19 ਸਾਲ (ਲੜਕੀਆਂ) ਦੇ ਵਰਗ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਬੇਅੰਤ ਕੌਰ, ਦਿਕਸ਼ਾ ਰਾਣੀ, ਖੁਸ਼ਪ੍ਰੀਤ ਕੌਰ, ਹੁਸਨਪ੍ਰੀਤ ਕੌਰ, ਪਰਮਵੀਰ ਕੌਰ, ਦਿਸ਼ਾਂਤ ਕੱਕੜੀਆ, ਅਰਸ਼ਪ੍ਰੀਤ ਸ਼ਰਮਾ, ਹਰਵਿੰਦਰ ਸਿੰਘ, ਸਿਵਪ੍ਰੀਤ ਸਿੰਘ, ਅਨਮੋਲਪ੍ਰੀਤ ਕੌਰ, ਕਮਲਦੀਪ ਕੌਰ, ਹਰਪ੍ਰੀਤ ਕੌਰ ਨੇ ਸਕੂਲ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੀਆਂ ਟੀਮਾਂ ਦੀ ਪ੍ਰਤੀਨਿਧਤਾ ਕਰਦਿਆਂ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਡੀਸੀ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਨੈਸ਼ਨਲ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਜ਼ਿਲ੍ਹੇ ਦੇ ਨਾਲ-ਨਾਲ ਸਮੁੱਚੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਮਲਕਾ ਰਾਣੀ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।

ਇਸ ਮੌਕੇ ਤੇਜਿੰਦਰ ਸਿੰਘ ਖੁੱਡੀ, ਸੁਖਰਾਜ ਕੌਰ, ਜਸਪਿੰਦਰ ਕੌਰ, ਮਨਜੀਤ ਸਿੰਘ, ਜਤਿੰਦਰਜੀਤ ਸਿੰਘ, ਬਲਜੀਤ ਸਿੰਘ ਅਕਲੀਆ ਸਮੇਤ ਸਮੂਹ ਜੇਤੂ ਖਿਡਾਰੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad