Disha Patani father house firing; ਬਾਲੀਵੁੱਡ ਅਦਾਕਾਰਾ ਦਿਸ਼ਾ ਪਟਨੀ ਦੇ ਬਰੇਲੀ ਵਿੱਚ ਘਰ ਬਾਹਰ ਗੋਲੀਬਾਰੀ ਹੋਈ ਹੈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਅਨੁਰਾਗ ਆਰੀਆ ਨੇ ਦੱਸਿਆ ਕਿ ਵੀਰਵਾਰ ਰਾਤ ਲਗਭਗ 3.30 ਵਜੇ ਸੇਵਾਮੁਕਤ ਸੀਓ ਜਗਦੀਸ਼ ਪਟਨੀ ਦੇ ਘਰ ਬਾਹਰ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ।
ਇਸ ਸਬੰਧੀ ਐਸਓਜੀ ਅਤੇ ਨਿਗਰਾਨੀ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ। ਘਟਨਾ ਦੀ ਪੁਸ਼ਟੀ ਹੋਣ ‘ਤੇ ਲਿਖਤੀ ਸ਼ਿਕਾਇਤ ਲੈਣ ਤੋਂ ਬਾਅਦ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਹਮਲਾਵਰਾਂ ਦੀ ਫੁਟੇਜ ਮਿਲੀ ਹੈ। ਉਨ੍ਹਾਂ ਦੀ ਭਾਲ ਲਈ ਪੰਜ ਟੀਮਾਂ ਬਣਾਈਆਂ ਗਈਆਂ ਹਨ। ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਦੇ ਨਾਲ ਹੀ ਫੇਸਬੁੱਕ ‘ਤੇ ਇੱਕ ਸੋਸ਼ਲ ਮੀਡੀਆ ਪੋਸਟ ਵੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਗੈਂਗਸਟਰ ਰੋਹਿਤ ਗੋਦਾਰਾ ਨੇ ਬਾਲੀਵੁੱਡ ਅਦਾਕਾਰਾ ਦਿਸ਼ਾ ਪਟਨੀ ਦੇ ਘਰ ‘ਤੇ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਹ ਪੋਸਟ ਪ੍ਰਮਾਣਿਤ ਨਹੀਂ ਹੈ, ਇਸ ਲਈ ਬਰੇਲੀ ਪੁਲਿਸ ਵੀ ਇਸਦੀ ਜਾਂਚ ਕਰ ਰਹੀ ਹੈ।