Punjab Land Pooling Policy; ‘ਲੈਂਡ ਪੂਲਿੰਗ ਨੀਤੀ’ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ। ਜਿਸਦੇ ਚਲਦੇ ਪਲਾਟ ਮਿਲਣ ਤੱਕ ਕਿਸਾਨ ਨੂੰ ਸਰਕਾਰ ਵਲੋਂ ਸਾਲਾਨਾ 1 ਲੱਖ ਰੁਪਏ ਮਿਲਣਗੇ। ਦੱਸ ਦੇਈਏ ਕੇ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਇਹ ਰਕਮ ਕੇਵਲ 20 ਹਜ਼ਾਰ ਸੀ। ਜਿਸ ‘ਚ ਹੁਣ ਮਾਨ ਸਰਕਾਰ ਵੱਲੋ 5 ਗੁਣਾਂ ਵਾਧਾ ਕਰਕੇ ਇਸ ਰਕਮ ਨੂੰ 1 ਲੱਖ ਰੁਪਏ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਵਧਾਈ ਗਈ ਰਾਸ਼ੀ ਨਾਲ ਕਿਸਾਨਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਮਾਨ ਸਰਕਾਰ ਵੱਲੋਂ ਕੀਤੇ ਗਏ ਇਸ ਅਹਿਮ ਫੈਸਲੇ ਦੇ ਤਹਿਤ ਕਿਸਾਨ ਨੂੰ ਮਿਲਣ ਵਾਲੇ 1 ਲੱਖ ਰੁਪਏ ਸਾਲਾਨਾ ਕਿਰਾਏ ਵਿੱਚ ਹਰ ਸਾਲ 10 ਫੀਸਦੀ ਵਾਧਾ ਕੀਤਾ ਜਾਵੇਗਾ।

SGPC ਨੇ CM ਮਾਨ ਦੇ ਕਾਫੀ ਦਿਨਾਂ ਬਾਅਦ ਪਹੁੰਚਣ ’ਤੇ ਜਤਾਇਆ ਇਤਰਾਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ। ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੁਰੱਖਿਆ ਦਾ ਵੀ ਜਾਇਜ਼ਾ ਲਿਆ। ਦੱਸ ਦਈਏ ਕਿ ਵਿਰੋਧੀ ਪਾਰਟੀਆਂ ਨੇ ਲਗਾਤਾਰ ਮਿਲ ਰਹੀਆਂ...