Amritsar News: ਤਰਨਜੀਤ ਸਿੰਘ ਸੰਧੂ ਨੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ‘ਚ ਅਮਨ ਕਾਨੂੰਨ ਕਾਇਮ ਰੱਖਣਾ ਹੈ ਤਾਂ ਉਹ ਪੰਜਾਬ ਸਰਕਾਰ ਦਾ ਹੀ ਕੰਮ ਹੈ।
Taranjit Sandhu at Sachkhand Sri Harmandir Sahib: ਅੰਮ੍ਰਿਤਸਰ ‘ਚ ਭਾਰਤੀ ਜਨਤਾ ਪਾਰਟੀ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ ਲੜ੍ਹ ਚੁੱਕੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂਘਰ ਵਿੱਚ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੇ ਨਾਲ ਹੀ ਉੱਥੇ ਮੌਜੂਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਰਨਜੀਤ ਸੰਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਗੁਰੂ ਘਰ ‘ਚ ਪਹੁੰਚ ਜਿੱਥੇ ਪੰਜਾਬ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ ਉਥੇ ਦੇਸ਼ ਦੁਨੀਆਂ ਦੇ ਵਿੱਚ ਆ ਰਹੀਆਂ ਦਰਪੇਸ਼ ਮੁਸ਼ਕਲਾਂ ਲਈ ਵੀ ਗੁਰੂ ਘਰ ਅਰਦਾਸ ਕੀਤੀ ਗਈ ਹੈ। ਇਸ ਦੌਰਾਨ ਅੱਗੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ‘ਚ ਅਮਨ ਕਾਨੂੰਨ ਕਾਇਮ ਰੱਖਣਾ ਹੈ ਤਾਂ ਉਹ ਪੰਜਾਬ ਸਰਕਾਰ ਦਾ ਹੀ ਕੰਮ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਦਾ ਸਹਿਯੋਗ ਵੀ ਦੇਣਾ ਚਾਹੀਦਾ ਹੈ।
ਬਾਬਾ ਸਾਹਿਬ ਅੰਬੇਦਕਰ ਦੀ ਪ੍ਰਿਤਮਾਂ ‘ਤੇ ਹੋਏ ਹਮਲੇ ਨੂੰ ਬੋਲਦੇ ਹੋਏ ਕਿਹਾ ਕਿ ਉਹ ਕਾਫੀ ਮੰਦਭਾਗੀ ਘਟਨਾ ਸੀ ਅਤੇ ਇਸ ਤਰ੍ਹਾਂ ਦੀ ਘਟਨਾਵਾਂ ਪੰਜਾਬ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਉਨ੍ਹਾਂ ਨੇ ਅਮਨ ਕਾਨੂੰਨ ‘ਤੇ ਬੋਲਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਡੀਜੀਪੀ ਕੁੱਝ ਬਿਆਨ ਦੇ ਰਹੇ ਹਨ ਤਾਂ ਉਸ ਪਿੱਛੇ ਜ਼ਰੂਰ ਕੋਈ ਵੱਡਾ ਕਾਰਨ ਹੋ ਸਕਦਾ ਹੈ।
ਪੰਜਾਬ ਦੀ ਸਬਜ਼ੀਆਂ-ਫਲ ਵਿਦੇਸ਼ ਭੇਜਣ ਦੀ ਦਿੱਤੀ ਸਲਾਹ
ਉਨ੍ਹਾਂ ਵੱਲੋਂ ਕਿਸਾਨੀ ਅੰਦੋਲਨ ‘ਤੇ ਬੋਲਦਿਆਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਦੁਬਾਰਾ ਤੋਂ ਖੁਸ਼ਹਾਲ ਕਰਨਾ ਹੈ ਤਾਂ ਸਾਨੂੰ ਸਾਰਿਆਂ ਨੂੰ ਵਿਦੇਸ਼ ਦੇ ਵਿੱਚ ਆਪਣੇ ਕਈ ਸਬਜ਼ੀਆਂ ਅਤੇ ਕਈ ਫਰੂਟ ਭੇਜਣੇ ਪੈਣਗੇ ਤਾਂ ਹੀ ਅਸੀਂ ਕਿਸਾਨਾਂ ਨੂੰ ਖੁਸ਼ਹਾਲ ਕਰ ਸਕਾਂਗੇ।