Indian Army honours Shravan Singh; ਭਾਰਤੀ ਫੌਜ ਨੇ ਐਲਾਨ ਕੀਤਾ ਕਿ ਉਹ 10 ਸਾਲ ਦੇ ਬੱਚੇ ਸਰਵਣ ਸਿੰਘ ਦੀ ਪੜ੍ਹਾਈ ਦਾ ਸਾਰਾ ਖਰਚਾ ਚੁੱਕੇਗੀ, ਜਿਸਨੇ ਪੰਜਾਬ ਦੇ ਇੱਕ ਪਿੰਡ ਵਿੱਚ ਆਪ੍ਰੇਸ਼ਨ ਸਿੰਦੂਰ ਦੌਰਾਨ ਸੈਨਿਕਾਂ ਨੂੰ ਭੋਜਨ ਅਤੇ ਪਾਣੀ ਮੁਹੱਈਆ ਕਰਵਾਇਆ ਸੀ। ਸਰਵਣ ਸਿੰਘ ਨੇ ਤਾਰਾ ਵਾਲੀ ਪਿੰਡ ਵਿੱਚ ਤਾਇਨਾਤ ਸੈਨਿਕਾਂ ਦੀ ਬਹੁਤ ਮਦਦ ਕੀਤੀ ਸੀ। ਸਰਵਣ ਨੇ ਸੈਨਿਕਾਂ ਨੂੰ ਪਾਣੀ, ਬਰਫ਼, ਚਾਹ, ਦੁੱਧ ਅਤੇ ਲੱਸੀ ਦਿੱਤੀ ਜਦੋਂ ਤੱਪਦੀ ਗਰਮੀ ਵਿਚ ਉਹ ਪਾਕਿਸਤਾਨੀ ਫੌਜ ਨਾਲ ਗੋਲੀਬਾਰੀ ਵਿੱਚ ਰੁੱਝੇ ਹੋਏ ਸਨ। ਬੱਚੇ ਦੀ ਹਿੰਮਤ ਅਤੇ ਜਜ਼ਬੇ ਨੂੰ ਦੇਖਦੇ ਹੋਏ, ਭਾਰਤੀ ਫੌਜ ਦੇ ਗੋਲਡਨ ਐਰੋ ਡਿਵੀਜ਼ਨ ਨੇ ਕਿਹਾ ਹੈ ਕਿ ਉਹ ਸਰਵਣ ਦੀ ਪੜ੍ਹਾਈ ਦਾ ਖਰਚਾ ਚੁੱਕੇਗਾ।
ਸਰਵਣ ਨੂੰ ਕੀਤਾ ਗਿਆ ਸਨਮਾਨਿਤ
ਸ਼ਨੀਵਾਰ ਨੂੰ ਫਿਰੋਜ਼ਪੁਰ ਛਾਉਣੀ ਵਿਖੇ ਹੋਏ ਇੱਕ ਸਮਾਰੋਹ ਵਿੱਚ, ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ ਨੇ ਵੀ ਸਰਵਣ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਰਵਣ ਦੀ ਕਹਾਣੀ ਦੇਸ਼ ਭਰ ਦੇ “ਚੁੱਪ ਨਾਇਕਾਂ” ਦੀ ਯਾਦ ਦਿਵਾਉਂਦੀ ਹੈ ਜੋ ਮਾਨਤਾ ਅਤੇ ਸਮਰਥਨ ਦੇ ਹੱਕਦਾਰ ਹਨ।