Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ

104 Sikh pilgrims traveling from Pakistan to India denied: ਨਵੀਂ ਦਿੱਲੀ: ਪਾਕਿਸਤਾਨ ਤੋਂ ਉੱਤਰਾਖੰਡ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਦੀ ਯਾਤਰਾ ਆਖਰੀ ਸਮੇਂ ’ਤੇ ਰੱਦ ਕਰ ਦਿੱਤੀ ਗਈ ਹੈ। ਸ਼ਰਧਾਲੂਆਂ ਨੇ ਰਾਤ ਕਰੀਬ 2 ਵਜੇ ਪਾਕਿਸਤਾਨ ਤੋਂ ਭਾਰਤ ਲਈ ਉਡਾਣ ਭਰਨੀ ਸੀ, ਪਰ NOC (ਨੋ […]
Ranjit Singh
By : Published: 11 Sep 2026 08:52:AM
ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ
  • ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣਾ ਸੀ ਭਾਰਤ
  • NOC ਨਾ ਮਿਲਣ ਕਾਰਨ ਆਖਰੀ ਸਮੇਂ ’ਤੇ ਯਾਤਰਾ ਰੱਦ

104 Sikh pilgrims traveling from Pakistan to India denied: ਨਵੀਂ ਦਿੱਲੀ: ਪਾਕਿਸਤਾਨ ਤੋਂ ਉੱਤਰਾਖੰਡ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਦੀ ਯਾਤਰਾ ਆਖਰੀ ਸਮੇਂ ’ਤੇ ਰੱਦ ਕਰ ਦਿੱਤੀ ਗਈ ਹੈ। ਸ਼ਰਧਾਲੂਆਂ ਨੇ ਰਾਤ ਕਰੀਬ 2 ਵਜੇ ਪਾਕਿਸਤਾਨ ਤੋਂ ਭਾਰਤ ਲਈ ਉਡਾਣ ਭਰਨੀ ਸੀ, ਪਰ NOC (ਨੋ ਓਬਜੈਕਸ਼ਨ ਸਰਟੀਫਿਕੇਟ) ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰਤ ਆਉਣ ਦੀ ਇਜਾਜ਼ਤ ਨਹੀਂ ਮਿਲੀ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਪਾਕਿਸਤਾਨ ਸਰਕਾਰ ਵੱਲੋਂ ਇਨ੍ਹਾਂ 104 ਸਿੱਖ ਸ਼ਰਧਾਲੂਆਂ ਨੂੰ 30 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਗਿਆ ਸੀ। ਉਨ੍ਹਾਂ ਨੇ ਭਾਰਤ ਆ ਕੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨੇ ਸਨ। ‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਇਹ ਪਹਿਲਾ ਮੌਕਾ ਦੱਸਿਆ ਜਾ ਰਿਹਾ ਹੈ ਜਦੋਂ ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਯਾਤਰਾ ’ਤੇ ਆ ਰਿਹਾ ਸੀ। ਹਾਲਾਂਕਿ NOC ਨਾ ਮਿਲਣ ਕਾਰਨ ਯਾਤਰਾ ਨੂੰ ਆਖਰੀ ਸਮੇਂ ’ਤੇ ਰੋਕ ਦਿੱਤਾ ਗਿਆ।

ਇਸ ਮਾਮਲੇ ਵਿੱਚ ਪੰਜਾਬ (ਪਾਕਿਸਤਾਨ) ਦੇ ਸੂਬਾਈ ਵਿਧਾਇਕ ਅਤੇ ਮੰਤਰੀ ਨਰੇਸ਼ ਅਰੋੜਾ ’ਤੇ ਸ਼ਰਧਾਲੂਆਂ ਨੂੰ ਭਾਰਤ ਆਉਣ ਤੋਂ ਰੋਕਣ ਦੇ ਦੋਸ਼ ਵੀ ਲਗਾਏ ਜਾ ਰਹੇ ਹਨ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਜਾਜ਼ਤ ਨਾ ਮਿਲਣ ਕਾਰਨ ਸ਼ਰਧਾਲੂ ਪੂਰੀ ਰਾਤ ਤੋਂ ਏਅਰਪੋਰਟ ’ਤੇ ਮੌਜੂਦ ਹਨ ਅਤੇ ਸਬੰਧਤ ਅਧਿਕਾਰੀਆਂ ਦੇ ਜਵਾਬ ਦੀ ਉਡੀਕ ਕਰ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News