Amritsar: ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਸਿਲਸਿਲਾ ਸ਼ੁਭਮ ਦੂਬੇ ਨਾਂਅ ਦੇ ਵਿਅਕਤੀ ਨੂੰ ਡਿਟੇਨ ਕਰਨ ਤੋਂ ਬਾਅਦ ਵੀ ਜਾਰੀ ਹੈ।
Threats to blow up Sri Darbar Sahib: ਬੀਤੀ 14 ਜੁਲਾਈ ਤੋਂ ਲਗਾਤਾਰ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਲਗਾਤਾਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਨਾਲ ਹੀ ਚੈਕਿੰਗ ਵੀ ਸਖ਼ਤੀ ਨਾਲ ਕੀਤੀ ਜਾ ਰਹੀ ਹੈ।
ਸ਼ੁਭਮ ਦੂਬੇ ਨਾਂਅ ਦੇ ਵਿਅਕਤੀ ਨੂੰ ਡਿਟੇਨ ਕਰਨ ਤੋਂ ਬਾਅਦ ਵੀ ਨਹੀਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ। ਅੱਜ ਫਿਰ ਤੋਂ ਆਈ ਧਮਕੀ ਕਰਕੇ ਵੱਖ-ਵੱਖ ਥਾਵਾਂ ‘ਤੇ ਚੈਕਿੰਗਰ ਚੱਲ ਰਹੀ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਦੱਸ ਦਈਏ ਕਿ ਅੰਮ੍ਰਿਤਸਰ ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ ਦੇ ਮਾਮਲੇ ਵਿੱਚ ਸ਼ੁਭਮ ਦੂਬੇ ਨਾਮਕ ਇੱਕ ਸਾਫਟਵੇਅਰ ਇੰਜੀਨੀਅਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਫਰੀਦਾਬਾਦ ਦਾ ਰਹਿਣ ਵਾਲਾ ਹੈ ਅਤੇ ਕਈ ਵੱਡੀਆਂ ਕੰਪਨੀਆਂ ਵਿੱਚ ਕੰਮ ਕਰ ਚੁੱਕਾ ਹੈ।
ਸੂਤਰਾਂ ਮੁਤਾਬਕ ਅੱਜ ਫਿਰ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਲੈ ਕੇ ਐਸਜੀਪੀਸੀ ਨੂੰ ਧਮਕੀ ਆਈ ਹੈ। ਪਰ SGPC ਇਸ ਦੀ ਪੁਸ਼ਟੀ ਨਹੀਂ ਕਰ ਰਿਹਾ। ਸੂਤਰਾਂ ਮੁਤਾਬਕ ਖ਼ਬਰ ਇਹ ਵੀ ਹੈ ਕਿ ਬੀਤੇ ਕੱਲ੍ਹ ਮਹਾਰਾਸ਼ਟਰ ਦੇ ਗੁਰੂਦਵਾਰਾ ਨਾਨਕ ਝੀਰਾ ਨੂੰ ਵੀ ਧਮਕੀ ਭਰੀ ਈ-ਮੇਲ ਆਈ ਹੈ।