Banner
Banner

ਮੀਟਿੰਗ ਦੇ ਕੇ ਮੁੱਕਰਨ ਵਾਲੀ ਆਪ ਸਰਕਾਰ ਖ਼ਿਲਾਫ਼ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਹਰ ਜ਼ਿਲ੍ਹੇ ਵਿੱਚ ਅਰਥੀ ਫੂਕੀ

Punjab News: 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਆਗੂਆਂ ਨੇ ਮੀਟਿੰਗ ਕਰਨ ਉਪਰੰਤ ਐਲਾਨ ਕੀਤਾ ਕਿ ਯੂਨੀਅਨ ਨੂੰ ਦਿੱਤੀ ਮੀਟਿੰਗ ਤੋਂ ਮੁੱਕਰਨ ਵਾਲੀ ‘ਆਪ’ ਸਰਕਾਰ ਖ਼ਿਲਾਫ਼ ਅੱਜ ਦਿਨ ਸ਼ੁੱਕਰਵਾਰ, 19 ਸਤੰਬਰ, 2025 ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਰਕਾਰ ਦੀ ਅਰਥੀ ਫੂਕੀ ਗਈ। ਜੇਕਰ ਫੇਰ ਵੀ ਮੀਟਿੰਗ ਕਰ ਕੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ […]
Amritpal Singh
By : Updated On: 19 Sep 2025 21:27:PM
ਮੀਟਿੰਗ ਦੇ ਕੇ ਮੁੱਕਰਨ ਵਾਲੀ ਆਪ ਸਰਕਾਰ ਖ਼ਿਲਾਫ਼ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਹਰ ਜ਼ਿਲ੍ਹੇ ਵਿੱਚ ਅਰਥੀ ਫੂਕੀ

Punjab News: 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਆਗੂਆਂ ਨੇ ਮੀਟਿੰਗ ਕਰਨ ਉਪਰੰਤ ਐਲਾਨ ਕੀਤਾ ਕਿ ਯੂਨੀਅਨ ਨੂੰ ਦਿੱਤੀ ਮੀਟਿੰਗ ਤੋਂ ਮੁੱਕਰਨ ਵਾਲੀ ‘ਆਪ’ ਸਰਕਾਰ ਖ਼ਿਲਾਫ਼ ਅੱਜ ਦਿਨ ਸ਼ੁੱਕਰਵਾਰ, 19 ਸਤੰਬਰ, 2025 ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਰਕਾਰ ਦੀ ਅਰਥੀ ਫੂਕੀ ਗਈ। ਜੇਕਰ ਫੇਰ ਵੀ ਮੀਟਿੰਗ ਕਰ ਕੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਹੱਕਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਰੀਵਿਊ ਫਾਈਲ ਨਹੀਂ ਕੀਤੀ ਜਾਂਦੀ, ਤਾਂ ਐਤਵਾਰ (21 ਸਤੰਬਰ, 2025) ਨੂੰ ਮੁੜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਮੀਡੀਆ ਦੇ ਨਾਂ ਬਿਆਨ ਜਾਰੀ ਕਰਦਿਆਂ ਆਗੂ ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਬੀਤੇ ਸੋਮਵਾਰ, 15 ਸਤੰਬਰ, 2025 ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਉਪਰੰਤ ਤਿੰਨ ਕੈਬਨਿਟ ਮੰਤਰੀਆਂ – ਵਿੱਤ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ – ਨਾਲ 18 ਸਤੰਬਰ ਦੀ ਮੀਟਿੰਗ ਤੈਅ ਕੀਤੀ ਗਈ ਸੀ। ਪਰ ਇਸ ਮੀਟਿੰਗ ਨੂੰ ਬਿਨਾਂ ਕਿਸੇ ਵਾਜਿਬ ਕਾਰਨ ਦੇ ਮੁਲਤਵੀ ਕਰ ਦਿੱਤਾ ਗਿਆ ਹੈ। ਸਰਕਾਰ 1158 ਭਰਤੀ ਨੂੰ ਬਚਾਉਣ ਲਈ ਰਿਵਿਊ ਪਟੀਸ਼ਨ ਦਾਇਰ ਕਰਨ ਵਿੱਚ ਪਹਿਲਾਂ ਹੀ ਦੋ ਮਹੀਨੇ ਲੰਘਾ ਚੁੱਕੀ ਹੈ। ਹੁਣ ਵੀ ਇਸ ਮਸਲੇ ਉੱਤੇ ਸੁਹਿਰਦਤਾ ਨਾ ਦਿਖਾਉਣਾ ਸਰਕਾਰ ਦੀ ਬਦਨੀਤੀ ਨੂੰ ਸਾਬਤ ਕਰਦਾ ਹੈ।

ਸਹਾਇਕ ਪ੍ਰੋਫੈਸਰ ਗੁਨੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਬੀਤੇ ਸੋਮਵਾਰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਮੌਕੇ 1158 ਫ਼ਰੰਟ ਦੇ ਆਗੂਆਂ ਸਮੇਤ 16 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਹਿਲਾ ਸਾਥੀਆਂ ਨਾਲ ਧੱਕਾ-ਮੁੱਕੀ ਕੀਤੀ ਗਈ। ਲਗਾਤਾਰ ਸੰਘਰਸ਼ ਸਦਕਾ ਗ੍ਰਿਫ਼ਤਾਰ ਸਾਥੀਆਂ ਨੂੰ ਰਿਹਾਅ ਕੀਤਾ ਗਿਆ, ਪਰ ਸਰਕਾਰ ਦੀ ਇਹ ਸਖ਼ਤੀ ਉਨ੍ਹਾਂ ਦੇ ਜਜ਼ਬੇ ਨੂੰ ਤੋੜ ਨਹੀਂ ਸਕੀ।

ਡਾ. ਤਜਿੰਦਰ ਕੌਰ ਨੇ ਕਿਹਾ ਕਿ ਆਪ ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਅਸਲ ਵਿੱਚ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਖਤਮ ਕਰਨ ਦੀ ਪੂਰੀ ਤਿਆਰੀ ਚੱਲ ਰਹੀ ਹੈ। ਇਸੇ ਕਰਕੇ 1158 ਭਰਤੀ ਨੂੰ ਬਚਾਉਣ ਲਈ ਕੋਈ ਸੁਹਿਰਦ ਯਤਨ ਨਹੀਂ ਕੀਤਾ ਜਾ ਰਿਹਾ।

ਇਸੇ ਦੌਰਾਨ, ਮਾਝਾ ਇਲਾਕੇ ਦੇ 06 ਕਾਲਜਾਂ—ਸਰੂਪ ਰਾਣੀ ਸਰਕਾਰੀ ਕਾਲਜ ਅੰਮ੍ਰਿਤਸਰ, ਸਰਕਾਰੀ ਕਾਲਜ ਗੁਰਦਾਸਪੁਰ, ਸਰਕਾਰੀ ਕਾਲਜ ਲਾਧੂਪੁਰ, ਸਰਕਾਰੀ ਕਾਲਜ ਅਜਨਾਲਾ, ਸਰਕਾਰੀ ਕਾਲਜ ਤਰਨਤਾਰਨ, ਅਤੇ ਸਰਕਾਰੀ ਕਾਲਜ ਸ਼ਹਿਬਾਜ਼ਪੁਰ—ਤੋਂ 1158 ਦੇ ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਅੱਜ ਕੈਂਟ ਚੌਕ, ਅੰਮ੍ਰਿਤਸਰ ਵਿੱਚ ਪਹੁੰਚੇ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ। ਉਨ੍ਹਾਂ ਨੇ ਸੁਪਰੀਮ ਕੋਰਟ ਦੇ 14 ਜੁਲਾਈ, 2025 ਦੇ ਫੈਸਲੇ ਤੋਂ ਬਾਅਦ, ਜਿਸ ਨੇ ਪ੍ਰਕਿਰਿਆ ਵਿਧਾਨਕ ਤਰਫ਼ਾਂ ਕਾਰਨ 1158 ਭਰਤੀ ਰੱਦ ਕਰ ਦਿੱਤੀ, ਰੀਵਿਊ ਪਟੀਸ਼ਨ ਦੀ ਮੰਗ ਕੀਤੀ। ਪ੍ਰਭਾਵਿਤ ਉਮੀਦਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਜਾਂਚ ਵਿੱਚ ਹਿੱਸਾ ਲਿਆ ਅਤੇ ਮੈਰਿਟ ‘ਤੇ ਚੁਣੇ ਗਏ, ਪਰ ਸਰਕਾਰ ਸੁਪਰੀਮ ਕੋਰਟ ਵਿੱਚ ਭਰਤੀ ਦਾ ਸਮਰਥਨ ਨਹੀਂ ਕਰ ਰਹੀ।

ਸਹਾਇਕ ਪ੍ਰੋਫੈਸਰ ਅਮਨਦੀਪ ਸਿੰਘ ਨੇ ਕਿਹਾ ਕਿ 1158 ਭਰਤੀ ਸਾਡੇ ਲਈ ਜੀਣ-ਮਰਣ ਦਾ ਸਵਾਲ ਬਣ ਚੁੱਕੀ ਹੈ। ਜੇਕਰ ਸਰਕਾਰ ਵੱਲੋਂ ਇਸ ਨੂੰ ਬਚਾਉਣ ਦੇ ਸਾਰਥਕ ਯਤਨ ਨਹੀਂ ਕੀਤੇ ਗਏ, ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਾਰਦਰਸ਼ੀ ਭਰਤੀ ਦੇ ਵਾਅਦੇ ਨੂੰ ਪੂਰਾ ਕਰੇ ਅਤੇ ਪੰਜਾਬ ਦੀ ਉਚੇਰੀ ਸਿੱਖਿਆ ਦੇ ਭਵਿੱਖ ਦੀ ਰਾਖੀ ਕਰੇ।

Read Latest News and Breaking News at Daily Post TV, Browse for more News

Ad
Ad