Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਅਮਰੀਕਾ ’ਚ ਕਰੋੜਾਂ ਦੀ ਟਰਾਂਸਪੋਰਟ ਠੱਗੀ ਕਰਦੇ 12 ਪੰਜਾਬੀ ਗ੍ਰਿਫਤਾਰ

ਅਮਰੀਕੀ ਪੁਲਿਸ ਨੇ ਦੇਸ਼ ਦੇ ਪੱਛਮੀ ਸੂਬਿਆਂ ਵਸ਼ਿੰਗਟਨ ਅਤੇ ਕੈਲੇਫੋਰਨੀਆ ਵਿੱਚ ਸਿੰਘ ਆਰਗੇਨਾਈਜੇਸ਼ਨ ਨਾਂਅ ਹੇਠ ਸੰਗਠਿਤ ਗੈਂਗ ਦੇ 12 ਮੈਂਬਰਾਂ ਨੂੰ ਕਰੋੜਾਂ ਡਾਲਰਾਂ ਦੀ ਟਰਾਂਸਪੋਰਟ ਠੱਗੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਸੇਂਟ ਬਰਨਾਰਡ ਕਾਉਂਟੀ ਸ਼ੈਰਿਫ਼ (ਪੁਲਿਸ ਵਿਭਾਗ) ਵਲੋਂ ਕਥਿਤ ਦੋਸ਼ੀਆਂ ਦੀ ਪਛਾਣ ਪਰਮਵੀਰ ਸਿੰਘ (29), ਹਰਪ੍ਰੀਤ ਸਿੰਘ (26), ਅਰਸ਼ਪ੍ਰੀਤ ਸਿੰਘ (27) ਸਾਰੇ ਵਾਸੀ ਰੈਂਚੋ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਮਰੀਕਾ ’ਚ ਕਰੋੜਾਂ ਦੀ ਟਰਾਂਸਪੋਰਟ ਠੱਗੀ ਕਰਦੇ 12 ਪੰਜਾਬੀ ਗ੍ਰਿਫਤਾਰ

ਅਮਰੀਕੀ ਪੁਲਿਸ ਨੇ ਦੇਸ਼ ਦੇ ਪੱਛਮੀ ਸੂਬਿਆਂ ਵਸ਼ਿੰਗਟਨ ਅਤੇ ਕੈਲੇਫੋਰਨੀਆ ਵਿੱਚ ਸਿੰਘ ਆਰਗੇਨਾਈਜੇਸ਼ਨ ਨਾਂਅ ਹੇਠ ਸੰਗਠਿਤ ਗੈਂਗ ਦੇ 12 ਮੈਂਬਰਾਂ ਨੂੰ ਕਰੋੜਾਂ ਡਾਲਰਾਂ ਦੀ ਟਰਾਂਸਪੋਰਟ ਠੱਗੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਸੇਂਟ ਬਰਨਾਰਡ ਕਾਉਂਟੀ ਸ਼ੈਰਿਫ਼ (ਪੁਲਿਸ ਵਿਭਾਗ) ਵਲੋਂ ਕਥਿਤ ਦੋਸ਼ੀਆਂ ਦੀ ਪਛਾਣ ਪਰਮਵੀਰ ਸਿੰਘ (29), ਹਰਪ੍ਰੀਤ ਸਿੰਘ (26), ਅਰਸ਼ਪ੍ਰੀਤ ਸਿੰਘ (27) ਸਾਰੇ ਵਾਸੀ ਰੈਂਚੋ ਕੂਕਾਮੋਂਗਾ, ਸੰਦੀਪ ਸਿੰਘ (31) ਵਾਸੀ ਸੇਂਟ ਬਰਨਾਰਡ, ਮਨਦੀਪ ਸਿੰਘ (42), ਰਣਜੋਧ ਸਿੰਘ (38) ਦੋਹੇਂ ਵਾਸੀ ਬੇਕਰਜ਼ਫੀਲਡ, ਗੁਰਨੇਕ ਸਿੰਘ ਚੌਹਾਨ (40), ਵਿਕਰਮਜੀਤ ਸਿੰਘ (30), ਨਰਾਇਣ ਸਿੰਘ (27) ਤਿੰਨੇ ਵਾਸੀ ਫੋਨਟਾਨਾ, ਬਿਕਰਮਜੀਤ ਸਿੰਘ (27) ਵਾਸੀ ਸੈਕਰਾਮੈਂਟੋ, ਹਿੰਮਤ ਸਿੰਘ ਖਾਲਸਾ (28) ਵਾਸੀ ਰੈਂਟਨ (ਵਸ਼ਿੰਗਟਨ) ਤੇ ਉਨ੍ਹਾਂ ਦੇ ਸਾਥੀ ਐਲਗਰ ਹਰਨਾਂਦੇਜ (27) ਵਾਸੀ ਫੋਨਟਾਨਾ ਵਜੋਂ ਕੀਤੀ ਗਈ ਹੈ।

ਪੁਲਿਸ ਦੀ ਸਾਂਝੀ ਜਾਂਚ ਟੀਮ ਵਲੋਂ ਦੱਸਿਆ ਗਿਆ ਕਿ 2021 ਤੋਂ ਢੋਆ ਢੁਆਈ ਦੇ ਨਾਂਅ ਹੇਠ ਕੀਮਤੀ ਸਮਾਨ ਗਾਇਬ ਹੋਣ ਦੀਆਂ ਸੈਂਕੜੇ ਸ਼ਿਕਾਇਤਾਂ ਮਿਲਣ ਤੋਂ ਬਾਅਦ ਕੈਲੇਫੋਰਨੀਆਂ ਅਤੇ ਵਸ਼ਿੰਗਟਨ ਦੀਆਂ ਕਾਉਂਟੀ ਪੁਲੀਸ ਵਲੋਂ ਟੀਮਾਂ ਗਠਿਤ ਕੀਤੀਆਂ ਗਈਆਂ ਸੀ।
ਇਨ੍ਹਾਂ ਟੀਮਾਂ ਨੇ ਲੰਮੀ ਜਾਂਚ ਤੋਂ ਬਾਅਦ ਪਤਾ ਲਾਇਆ ਕਿ ਕੁੱਝ ਵਿਅਕਤੀਆਂ ਨੇ ਸਿੰਘ ਆਰਗੇਨਾਈਜ਼ੇਸ਼ਨ ਨਾਂਅ ਹੇਠ ਗੈਂਗ ਬਣਾਇਆ ਹੋਇਆ ਸੀ, ਜੋ ਨਾਮੀ ਟਰਾਂਸਪੋਰਟ ਕੰਪਨੀਆਂ ਦੇ ਨਾਂਅ ਹੇਠ ਕੀਮਤੀ ਸਮਾਨ ਦੀ ਢੋਆ ਢੁਆਈ ਦੇ ਠੇਕੇ ਲੈ ਕੇ ਸਮਾਨ ਲੋਡ ਕਰ ਲੈਂਦਾ ਤੇ ਠਿਕਾਣੇ ਉੱਤੇ ਪਹੁੰਚਾਣ ਦੀ ਥਾਂ ਵੇਚ ਦਿੰਦੇ।

ਪੁਲਿਸ ਨੇ ਦੱਸਿਆ ਕਿ ਸਬੂਤ ਇਕੱਤਰ ਕਰਕੇ ਇੱਕੋ ਵੇਲੇ ਛਾਪੇ ਮਾਰਦਿਆਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਵੱਲੋਂ ਚਾਰ ਸਾਲਾਂ ਦੌਰਾਨ ਕੀਤੀਆਂ ਠੱਗੀਆਂ ਦੀ ਜਾਂਚ ਕੀਤੀ ਜਾ ਰਹੀ ਹੈ । ਅਧਿਕਾਰੀਆਂ ਨੇ ਕਿਹਾ ਕਿ ਇਹ ਪਤਾ ਵੀ ਲਾਇਆ ਜਾ ਰਿਹਾ ਹੈ ਕਿ ਇਹ ਲੋਕ ਚੋਰੀ ਕੀਤਾ ਕੀਮਤੀ ਸਮਾਨ ਆਪ ਵੇਚਦੇ ਸਨ ਜਾਂ ਕਿਸੇ ਵਿਕਰੇਤਾ ਨੂੰ ਸਸਤੇ ਰੇਟ ’ਤੇ ਵੇਚਦੇ ਸਨ।

ਇਹ ਕਾਰਵਾਈ ਫੈਡਰਲ ਜਾਂਚ ਬਿਊਰੋ, ਰਿਵਰਸਾਈਡ ਆਈਲੈਂਡ ਟਾਸਕ ਫੋਰਸ, ਲਾਸ ਏਂਜਲ ਕੌਂਟੀ ਸ਼ੈਰਿਫ ਵਿਭਾਗ, ਫੋਨਟਾਨਾ ਪੁਲਿਸ ਅਤੇ ਕੈਲੇਫੋਰਨੀਆ ਹਾਈਵੇਅ ਪੈਟਰੋਲ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News