Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

132 ਨਸ਼ਾ ਤਸਕਰ ਗ੍ਰਿਫ਼ਤਾਰ, 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ– ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 110ਦਿਨਾਂ ਅੰਦਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
132 ਨਸ਼ਾ ਤਸਕਰ ਗ੍ਰਿਫ਼ਤਾਰ, 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ– ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 110ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,236 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 544 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 100 ਐਫਆਈਆਰਜ਼ ਦਰਜ ਕੀਤੀਆਂ ਗਈਆਂ।

ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 571 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 67 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News