Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 98 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,296 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 492 ਥਾਵਾਂ ’ਤੇ ਛਾਪੇਮਾਰੀ ਕੀਤੀ , ਇਸ ਦੌਰਾਨ ਰਾਜ ਭਰ ਵਿੱਚ 97 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 528 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 94 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News