Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਡਾ. ਬਲਜੀਤ ਕੌਰ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 6 ਦਿਨਾਂ ‘ਚ 137 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਅੱਜ 16 ਜ਼ਿਲ੍ਹਿਆਂ ਵਿੱਚ 19 ਥਾਵਾਂ ‘ਤੇ ਛਾਪੇਮਾਰੀ ਹੋਈ, ਜਿਨ੍ਹਾਂ ਦੌਰਾਨ 20 ਹੋਰ ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਯੋਜਨਾਬੱਧ ਅਤੇ ਸਖ਼ਤੀ ਨਾਲ ਲਾਗੂ ਕਰਨ ਦੇ ਨਤੀਜੇ ਵਜੋਂ ਕਈ ਥਾਵਾਂ ‘ਤੇ ਕੋਈ ਵੀ ਬੱਚਾ ਭੀਖ ਮੰਗਦੇ ਨਹੀਂ ਮਿਲਿਆ, ਜੋ ਕਿ ਸਰਕਾਰੀ ਕੋਸ਼ਿਸ਼ਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਚਾਏ ਗਏ 20 ਬੱਚਿਆਂ ‘ਚੋਂ 13 ਨੂੰ ਦਸਤਾਵੇਜ਼ੀ ਜਾਂਚ ਅਤੇ ਮਾਪਿਆਂ ਦੀ ਸਲਾਹ-ਮਸ਼ਵਰੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਗਿਆ, ਜਦਕਿ 7 ਬੱਚਿਆਂ ਨੂੰ ਪਟਿਆਲਾ ਦੇ ਬਾਲ ਘਰ ਵਿੱਚ ਭੇਜਿਆ ਗਿਆ।

ਮੰਤਰੀ ਨੇ ਇਹ ਵੀ ਦੱਸਿਆ ਕਿ ਅੱਜ ਕਿਸੇ ਵੀ ਬੱਚੇ ਦੀ ਐਫ.ਆਈ.ਆਰ ਜਾਂ ਡੀ.ਐਨ.ਏ ਜਾਂਚ ਦੀ ਲੋੜ ਨਹੀਂ ਪਈ, ਪਰ ਪਟਿਆਲਾ ਬਾਲ ਭਲਾਈ ਕਮੇਟੀ ਵੱਲੋਂ ਜਾਂਚ ਜਾਰੀ ਹੈ, ਅਤੇ ਜੇ ਲੋੜ ਪਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਪਿਆਂ ਨੂੰ ਚੇਤਾਵਨੀ ਦਿੰਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕੋਈ ਮਾਪੇ ਆਪਣੇ ਬੱਚਿਆਂ ਨੂੰ ਮੁੜ ਭੀਖ ਮੰਗਣ ਲਈ ਭੇਜਦੇ ਹੋਏ ਪਾਏ ਗਏ, ਤਾਂ ਉਨ੍ਹਾਂ ਨੂੰ ਅਯੋਗ ਸਰਪ੍ਰਸਤ ਘੋਸ਼ਿਤ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਮ ਲੋਕਾਂ ਅਤੇ ਸਿਵਲ ਸੋਸਾਇਟੀ ਨੂੰ ਅਪੀਲ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਬੱਚੇ ਨੂੰ ਭੀਖ ਨਾ ਦਿੱਤੀ ਜਾਵੇ, ਸਗੋਂ ਚਾਈਲਡ ਹੈਲਪ ਲਾਈਨ 1098 ‘ਤੇ ਫ਼ੋਨ ਕਰਕੇ ਤੁਰੰਤ ਸੂਚਨਾ ਦਿੱਤੀ ਜਾਵੇ, ਤਾਂ ਜੋ ਉਹਨਾਂ ਦੀ ਸੁਰੱਖਿਆ ਅਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News