Journalism Of Hope
BREAKING NEWS
ਪੰਜਾਬ ਕਾਂਗਰਸ ਪ੍ਰਧਾਨ ਬਣਦਿਆਂ ਹੀ ਪਰਗਟ ਸਿੰਘ ਦੇ ਤਿੱਖੇ ਬੋਲ, ‘ਆਪ’ ਵਿਧਾਇਕਾਂ ਨੂੰ ਕਿਹਾ- ‘ਖੱਸੀ’...... ਬੇਅੰਤ ਸਿੰਘ ਦੇ ਬੁੱਤ ਵਿਵਾਦ ‘ਤੇ ਪਰਗਟ ਸਿੰਘ ਨੂੰ ਬਿੱਟੂ ਦੀ ਨਸੀਹਤ- ‘ਬੁੱਤ ‘ਤੇ ਇਤਰਾਜ਼ ਤਾਂ ਸਾਨੂੰ ਦੱਸੋ’...... CM ਮਾਨ ਦੇ OSD ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਹੁਕਮ, CBI ਦੀ ਕਾਰਵਾਈ ‘ਤੇ ਰੋਕ...... ਪੰਜਾਬ ਵਿੱਚ ‘ਵਿਸ਼ੇਸ਼ ਸਘਨ ਸੁਧਾਈ 2026’ (Special Intensive Revision 2026) ਸਫਲਤਾਪੂਰਵਕ ਮੁਕੰਮਲ: ਅਨਿੰਦਿਤਾ ਮਿਤਰਾ...... ਬਕਾਇਆ DA ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, 30 ਅਕਤੂਬਰ ਤੱਕ ਜਵਾਬ ਦੇਵੇ ਸਰਕਾਰ......

ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ

17 LADY CADETS OF MAI BHAGO AFPI CRACK NDA EXAM: ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ’ (ਏਐਫਪੀਆਈ) ਮੋਹਾਲੀ ਦੀਆਂ 17 ਮਹਿਲਾ ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਰਾਸ਼ਟਰੀ ਪੱਧਰ ‘ਤੇ ਇਤਿਹਾਸ ਰਚ ਦਿੱਤਾ ਹੈ। ਇਹ ਦੇਸ਼ ਦੀ ਕਿਸੇ ਵੀ ਸਰਕਾਰੀ ਸੰਸਥਾ, ਜਿਸ ਵਿੱਚ ਸੈਨਿਕ ਸਕੂਲ ਅਤੇ ਰਾਸ਼ਟਰੀ ਮਿਲਟਰੀ ਸਕੂਲ ਵੀ ਸ਼ਾਮਲ ਹੈ, […]
By : Updated On: 13 Oct 2026 10:10:AM
ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ
  • ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ
  • ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ; ਕਿਹਾ, ਪੰਜਾਬ ਦੀਆਂ ਧੀਆਂ ਆਪਣੇ ਦ੍ਰਿੜ੍ਹ ਇਰਾਦੇ ਨਾਲ ਐਸ.ਐਸ.ਬੀ. ਅਤੇ ਇਸ ਤੋਂ ਅੱਗੇ ਵੀ ਨਾਮਣਾ ਖੱਟਣਗੀਆਂ
  • ਲੜਕੀਆਂ ਨੂੰ ਸਮਰੱਥ ਬਣਾਉਣ ਵਿੱਚ ਪੰਜਾਬ ਦੇਸ਼ ਭਰ ਵਿੱਚ ਮੋਹਰੀ ਬਣ ਕੇ ਉਭਰਿਆ; ਇਹ ਪ੍ਰਾਪਤੀ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਵਿੰਗ ਸ਼ੁਰੂ ਕਰਨ ਸਬੰਧੀ ਮਾਨ ਸਰਕਾਰ ਦੇ ਦੂਰਅੰਦੇਸ਼ੀ ਫੈਸਲੇ ਦਾ ਨਤੀਜਾ: ਅਮਨ ਅਰੋੜਾ

17 LADY CADETS OF MAI BHAGO AFPI CRACK NDA EXAM: ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ’ (ਏਐਫਪੀਆਈ) ਮੋਹਾਲੀ ਦੀਆਂ 17 ਮਹਿਲਾ ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਰਾਸ਼ਟਰੀ ਪੱਧਰ ‘ਤੇ ਇਤਿਹਾਸ ਰਚ ਦਿੱਤਾ ਹੈ। ਇਹ ਦੇਸ਼ ਦੀ ਕਿਸੇ ਵੀ ਸਰਕਾਰੀ ਸੰਸਥਾ, ਜਿਸ ਵਿੱਚ ਸੈਨਿਕ ਸਕੂਲ ਅਤੇ ਰਾਸ਼ਟਰੀ ਮਿਲਟਰੀ ਸਕੂਲ ਵੀ ਸ਼ਾਮਲ ਹੈ, ਵੱਲੋਂ ਐਨਡੀਏ ਪ੍ਰੀਖਿਆ ਪਾਸ ਕਰਨ ਵਾਲੀਆਂ ਮਹਿਲਾ ਕੈਡਿਟਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ।

ਇਸ਼ਤਿਹਾਰ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਇਹ ਸਫਲਤਾ ਹਾਸਲ ਕਰਨ ਵਾਲੀਆਂ 17 ਮਹਿਲਾ ਕੈਡਿਟਾਂ ਵਿੱਚ ਤਨਵੀ, ਉਰਵੀ, ਸਿਮਰਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਪਹੁਲਜੀਤ ਕੌਰ, ਜਸਮੀਤ ਕੌਰ, ਮੁਸਕਾਨਪ੍ਰੀਤ ਕੌਰ, ਗਰਿਮਾ, ਅਨੀਸ਼ਾ, ਪ੍ਰਣਯਾ ਕਾਰਗਵਾਲ, ਜਸ਼ਨਦੀਪ ਕੌਰ, ਸਮ੍ਰਿਧੀ, ਅਰਸ਼ਕਿਰਨ ਕੌਰ, ਸਹਿਜਪ੍ਰੀਤ ਕੌਰ, ਜਪਨੀਤ ਕੌਰ, ਖੁਸ਼ੀ ਅਤੇ ਜਸਲੀਨ ਕੌਰ ਸ਼ਾਮਲ ਹਨ। ਉਨ੍ਹਾਂ ਨੇ ਇਹ ਪ੍ਰੀਖਿਆ ਅਜਿਹੀ ਪ੍ਰਣਾਲੀ ਵਿੱਚ ਪਾਸ ਕੀਤੀ ਹੈ ਜਿੱਥੇ ਐਨਡੀਏ ਦੀਆਂ ਕੁੱਲ ਸੀਟਾਂ ਵਿੱਚੋਂ ਸਿਰਫ਼ 6 ਫ਼ੀਸਦ ਸੀਟਾਂ ਹੀ ਲੜਕੀਆਂ ਲਈ ਰਾਖਵੀਆਂ ਹਨ, ਜਦਕਿ 94 ਫ਼ੀਸਦ ਸੀਟਾਂ ਲੜਕਿਆਂ ਲਈ ਰਾਖਵੀਆਂ ਹਨ।

ਇਸ ਨੂੰ ਇੱਕ ਇਤਿਹਾਸਕ ਪ੍ਰਾਪਤੀ ਦੱਸਦਿਆਂ, ਪੰਜਾਬ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹਨਾਂ ਨਤੀਜਿਆਂ ਨੇ ਲੜਕੀਆਂ ਨੂੰ ਹਥਿਆਰਬੰਦ ਬਲਾਂ ਵਿੱਚ ਕਰੀਅਰ ਬਣਾਉਣ ਦੇ ਸਮਰੱਥ ਬਣਾਉਣ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਸ ਦੂਰਅੰਦੇਸ਼ੀ ਫੈਸਲੇ ‘ਤੇ ਮੋਹਰ ਲਗਾਉਂਦੀ ਹੈ ਜਿਸ ਤਹਿਤ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨ.ਡੀ.ਏ. ਦੀ ਤਿਆਰੀ ਸਬੰਧੀ ਵਿੰਗ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਨਤੀਜੇ ਹੋਰ ਵੀ ਬਿਹਤਰ ਹੋਣਗੇ।

ਅਮਨ ਅਰੋੜਾ ਨੇ ਕੈਡਿਟਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਫੈਕਲਟੀ ਨੂੰ ਵਧਾਈ ਦਿੰਦਿਆਂ ਕਿਹਾ, “ਮੈਨੂੰ ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ‘ਤੇ ਬਹੁਤ ਮਾਣ ਹੈ। ਇਹ ਸਿਰਫ਼ ਇਨ੍ਹਾਂ ਨੌਜਵਾਨ ਲੜਕੀਆਂ ਦੀ ਜਿੱਤ ਨਹੀਂ, ਸਗੋਂ ਪੰਜਾਬ ਲਈ ਇੱਕ ਇਤਿਹਾਸਕ ਪਲ ਹੈ। ਅਜਿਹੀ ਪ੍ਰਣਾਲੀ ਵਿੱਚ ਸਫਲਤਾ ਹਾਸਲ ਕਰਨ ਲਈ, ਜਿੱਥੇ 94 ਫ਼ੀਸਦ ਸੀਟਾਂ ਲੜਕਿਆਂ ਲਈ ਰਾਖ਼ਵੀਆਂ ਹਨ, ਅਸਾਧਾਰਨ ਹਿੰਮਤ ਅਤੇ ਪ੍ਰਤਿਭਾ ਦੀ ਲੋੜ ਹੁੰਦੀ ਹੈ ਅਤੇ ਸਾਡੀਆਂ ਧੀਆਂ ਨੇ ਆਪਣੀ ਹਿੰਮਤ ਅਤੇ ਹੁਨਰ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਹੈ।”

ਉਨ੍ਹਾਂ ਕਿਹਾ, “ਇਹ ਨਤੀਜਾ ਸਾਡੀਆਂ ਧੀਆਂ ਨੂੰ ਵਿਸ਼ਵ-ਪੱਧਰੀ ਸਿਖਲਾਈ ਨਾਲ ਸਮਰੱਥ ਬਣਾਉਣ ਪ੍ਰਤੀ ਸਾਡੀ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਪ੍ਰਤੱਖ ਪ੍ਰਮਾਣ ਹੈ। ਮਾਈ ਭਾਗੋ ਏ.ਐਫ.ਪੀ.ਆਈ. ਅੱਜ ਉੱਤਮਤਾ ਦੀ ਇੱਕ ਮਿਸਾਲ ਵਜੋਂ ਖੜ੍ਹੀ ਹੈ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਇਹ ਕੈਡਿਟ ਐਸ.ਐਸ.ਬੀ. ਅਤੇ ਇਸ ਤੋਂ ਅੱਗੇ ਵੀ ਦੇਸ਼ ਦਾ ਨਾਂ ਰੌਸ਼ਨ ਕਰਨਗੇ।”

Read Latest News and Breaking News at Daily Post TV, Browse for more News

Ad
Ad

Punjab District News