Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਨਿਊਜ਼ੀਲੈਂਡ ਭੇਜਣ ਦੇ ਨਾਂ ‘ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ‘ਚ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

Gardhiwala Gurveer Singh Suicide; ਉਪ-ਮੰਡਲ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਹਰਦੋ-ਪੱਟੀ ਵਿੱਚ ਵਿਦੇਸ਼ ਭੇਜਣ ਦੇ ਨਾਮ ‘ਤੇ ਕਥਿਤ ਤੌਰ ‘ਤੇ 18 ਲੱਖ ਰੁਪਏ ਦੀ ਠੱਗੀ ਤੋਂ ਪ੍ਰੇਸ਼ਾਨ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਵੀਰ ਸਿੰਘ, ਪੁੱਤਰ ਤ੍ਰਿਲੋਕ ਸਿੰਘ, ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਿਊਜ਼ੀਲੈਂਡ ਭੇਜਣ ਦੇ ਨਾਂ ‘ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ‘ਚ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

Gardhiwala Gurveer Singh Suicide; ਉਪ-ਮੰਡਲ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਹਰਦੋ-ਪੱਟੀ ਵਿੱਚ ਵਿਦੇਸ਼ ਭੇਜਣ ਦੇ ਨਾਮ ‘ਤੇ ਕਥਿਤ ਤੌਰ ‘ਤੇ 18 ਲੱਖ ਰੁਪਏ ਦੀ ਠੱਗੀ ਤੋਂ ਪ੍ਰੇਸ਼ਾਨ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਵੀਰ ਸਿੰਘ, ਪੁੱਤਰ ਤ੍ਰਿਲੋਕ ਸਿੰਘ, ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪਿਤਾ ਤ੍ਰਿਲੋਕ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਪਿੰਡ ਹਰਦੋ-ਪੱਟੀ ਦਾ ਰਹਿਣ ਵਾਲਾ ਜਤਿੰਦਰ ਸਿੰਘ ਬਰਿਆਣਾ ਉਨ੍ਹਾਂ ਦੇ ਪੁੱਤਰ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਲੈ ਗਿਆ। ਪਰ ਨਾ ਤਾਂ ਗੁਰਵੀਰ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਲਏ ਗਏ ਪੈਸੇ ਵਾਪਸ ਕੀਤੇ ਗਏ।

ਪਰਿਵਾਰ ਦਾ ਦੋਸ਼ ਹੈ ਕਿ ਇਸ ਕਥਿਤ ਠੱਗੀ ਅਤੇ ਲਗਾਤਾਰ ਮਾਨਸਿਕ ਤਣਾਅ ਕਾਰਨ ਗੁਰਵੀਰ ਸਿੰਘ ਨੇ ਖੁਦਕੁਸ਼ੀ ਕਰ ਲਈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਟਰੈਵਲ ਏਜੰਟ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News