Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਪੰਜਾਬ ’ਚ ਪਰਾਲੀ ਸਾੜਨ ਦੇ 198 ਨਵੇਂ ਮਾਮਲੇ, ਅੰਕੜਾ ਵਧ ਕੇ 4,657 ਹੋਇਆ

ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਸੋਮਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 198 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਇਸ ਸੀਜ਼ਨ ਦੌਰਾਨ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 4,657 ਹੋ ਗਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਤਰਨਤਾਰਨ ਜ਼ਿਲ੍ਹਾ 659 ਮਾਮਲਿਆਂ ਨਾਲ ਪਹਿਲੇ ਸਥਾਨ ’ਤੇ ਹੈ। ਇਸ ਤੋਂ ਬਾਅਦ ਫਿਰੋਜ਼ਪੁਰ ਵਿੱਚ 621 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ’ਚ ਪਰਾਲੀ ਸਾੜਨ ਦੇ 198 ਨਵੇਂ ਮਾਮਲੇ, ਅੰਕੜਾ ਵਧ ਕੇ 4,657 ਹੋਇਆ

ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਸੋਮਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 198 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਇਸ ਸੀਜ਼ਨ ਦੌਰਾਨ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 4,657 ਹੋ ਗਈ ਹੈ।

ਸਰਕਾਰੀ ਅੰਕੜਿਆਂ ਮੁਤਾਬਕ ਤਰਨਤਾਰਨ ਜ਼ਿਲ੍ਹਾ 659 ਮਾਮਲਿਆਂ ਨਾਲ ਪਹਿਲੇ ਸਥਾਨ ’ਤੇ ਹੈ। ਇਸ ਤੋਂ ਬਾਅਦ ਫਿਰੋਜ਼ਪੁਰ ਵਿੱਚ 621 ਅਤੇ ਸੰਗਰੂਰ ਵਿੱਚ 508 ਮਾਮਲੇ ਦਰਜ ਕੀਤੇ ਗਏ ਹਨ। ਬਠਿੰਡਾ ਵਿੱਚ 412, ਪਟਿਆਲਾ ਵਿੱਚ 299 ਅਤੇ ਅੰਮ੍ਰਿਤਸਰ ਵਿੱਚ 247 ਘਟਨਾਵਾਂ ਸਾਹਮਣੇ ਆਈਆਂ ਹਨ।

ਪ੍ਰਸ਼ਾਸਨ ਵੱਲੋਂ ਹੁਣ ਤੱਕ 1,442 ਮਾਮਲਿਆਂ ਵਿੱਚ 72.85 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਇਸ ਤੋਂ ਇਲਾਵਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 938 FIR ਦਰਜ ਕੀਤੀਆਂ ਗਈਆਂ ਹਨ, ਜਦਕਿ 1,150 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ।

ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਣ ਦੇ ਨਾਲ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਣ ਦਾ ਖਦਸ਼ਾ ਹੈ।

Read Latest News and Breaking News at Daily Post TV, Browse for more News

Ad
Ad

Punjab District News