ਪਟਿਆਲਾ ‘ਚ ਗੈਂਗਸਟਰ ਗੋਲਡੀ ਢਿੱਲੋਂ ਦੇ 2 ਸਾਥੀ ਗ੍ਰਿਫਤਾਰ, ਮੋਹਾਲੀ ਤੇ ਰਾਜਪੁਰਾ ‘ਚ ਸੀ ਟਾਰਗੇਟ ਕਿਲਿੰਗ ਦੀ ਪਲਾਨਿੰਗ

Patiala Police: ਇਹ ਕਾਰਵਾਈ ਪਟਿਆਲਾ ਪੁਲਿਸ ਨੇ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। Action against Gangsters: ਗੈਂਗਸਟਰਾਂ ਖਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ ਜਾਰੀ ਹੈ। ਇਸੇ ਕੜੀ ਤਹਿਤ ਹੁਣ ਪਟਿਆਲਾ ‘ਚ ਪੁਲਿਸ ਨੇ ਵਿਦੇਸ਼ ‘ਚ ਬੈਠੇ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। […]
ਮਨਵੀਰ ਰੰਧਾਵਾ
By : Updated On: 21 Feb 2025 16:34:PM
ਪਟਿਆਲਾ ‘ਚ ਗੈਂਗਸਟਰ ਗੋਲਡੀ ਢਿੱਲੋਂ ਦੇ 2 ਸਾਥੀ ਗ੍ਰਿਫਤਾਰ, ਮੋਹਾਲੀ ਤੇ ਰਾਜਪੁਰਾ ‘ਚ ਸੀ ਟਾਰਗੇਟ ਕਿਲਿੰਗ ਦੀ ਪਲਾਨਿੰਗ

Patiala Police: ਇਹ ਕਾਰਵਾਈ ਪਟਿਆਲਾ ਪੁਲਿਸ ਨੇ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 15 ਕਾਰਤੂਸ ਬਰਾਮਦ ਕੀਤੇ ਹਨ।

Action against Gangsters: ਗੈਂਗਸਟਰਾਂ ਖਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ ਜਾਰੀ ਹੈ। ਇਸੇ ਕੜੀ ਤਹਿਤ ਹੁਣ ਪਟਿਆਲਾ ‘ਚ ਪੁਲਿਸ ਨੇ ਵਿਦੇਸ਼ ‘ਚ ਬੈਠੇ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਮੁਹਾਲੀ ਅਤੇ ਰਾਜਪੁਰਾ ਵਿੱਚ ਟਾਰਗੇਟ ਕਿਲਿੰਗ ਦੀ ਪਲਾਨਿੰਗ ਬਣਾਉਣ ‘ਚ ਲੱਗੇ ਹੋਏ ਸੀ। ਇਹ ਕਾਰਵਾਈ ਪਟਿਆਲਾ ਪੁਲਿਸ ਨੇ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 15 ਕਾਰਤੂਸ ਬਰਾਮਦ ਕੀਤੇ ਹਨ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਕਈ ਖੁਲਾਸੇ ਹੋਣ ਦੀ ਉਮੀਦ ਹੈ।

ਕਈ ਮਾਮਲਿਆਂ ਵਿੱਚ ਸ਼ਾਮਲ ਹਨ ਆਰੋਪੀ

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਆਰੋਪੀ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਰਹੇ ਹਨ। ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਮੁਹਾਲੀ ਅਤੇ ਰਾਜਪੁਰਾ ਵਿੱਚ ਟਾਰਗੇਟ ਕਿਲਿੰਗ ਨਾਲ ਸਬੰਧਤ ਪਿਛਲੇ ਦੋ ਕੇਸ ਵੀ ਹੱਲ ਹੋ ਗਏ। ਦੋਵੇਂ ਮੁਲਜ਼ਮ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਰਹੇ ਹਨ। ਉਸ ‘ਤੇ ਕਈ ਕੇਸ ਦਰਜ ਹਨ। ਪੁਲਿਸ ਨੇ ਉਨ੍ਹਾਂ ਬਾਰੇ ਜਾਣਕਾਰੀ ਦੂਜੇ ਰਾਜਾਂ ਨੂੰ ਭੇਜ ਦਿੱਤੀ ਹੈ। ਤਾਂ ਜੋ ਅਸੀਂ ਇਨ੍ਹਾਂ ਨਾਲ ਸਬੰਧਤ ਹੋਰ ਮਾਮਲਿਆਂ ਬਾਰੇ ਜਾਣ ਸਕੀਏ।

ਕੱਲ੍ਹ ਫੜੇ ਗਏ ਸੀ ਲੰਡਾ ਗੈਂਗ ਦੇ ਮੈਂਬਰ

ਪੁਲਿਸ ਲਗਾਤਾਰ ਗੈਂਗਸਟਰਾਂ ਖਿਲਾਫ ਕਾਰਵਾਈ ਕਰ ਰਹੀ ਹੈ। ਬੀਤੇ ਦਿਨ ਪੁਲਿਸ ਨੇ ਭਿੱਖੀਵਿੰਡ, ਅੰਮ੍ਰਿਤਸਰ ਤੋਂ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਸਰਗਨਾ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਸੀ। ਉਹ ਵੀ ਲੰਬੇ ਸਮੇਂ ਤੋਂ ਇਲਾਕੇ ਵਿੱਚ ਸਰਗਰਮ ਸੀ। ਉਹ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਵੀ ਲੱਗਾ ਹੋਇਆ ਸੀ।

Read Latest News and Breaking News at Daily Post TV, Browse for more News

Ad
Ad